IAS ਕਰਨੈਲ ਸਿੰਘ ਬਣੇ ਜ਼ਿਲ੍ਹਾ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ, ਸੰਭਾਲਿਆ ਅਹੁਦਾ
Wednesday, May 24, 2023 - 04:27 PM (IST)
ਕਪੂਰਥਲਾ (ਵਿਪਨ ਮਹਾਜਨ)- ਆਈ. ਏ. ਐੱਸ. ਕਰਨੈਲ ਸਿੰਘ ਵਲੋਂ ਅੱਜ ਕਪੂਰਥਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਗਿਆ। ਕਰਨੈਲ ਸਿੰਘ 2015 ਬੈਚ ਦੇ ਆਈ. ਏ. ਐੱਸ. ਅਧਿਕਾਰੀ ਹਨ। ਇਸ ਤੋਂ ਇਲਾਵਾ ਉਹ ਵਧੀਕ ਮੈਨੇਜਿੰਗ ਡਾਇਰੈਕਟਰ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮਟਿਡ ਦਾ ਵੀ ਵਾਧੂ ਚਾਰਜ ਸੰਭਾਲ ਰਹੇ ਹਨ। ਆਪਣਾ ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਖ਼ੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਵੱਲੋਂ ਵਰੋਸਾਈ ਧਰਤੀ 'ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਦਾ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦਿਵਾਉਣਾ ਅਤੇ ਸਮੇਂ ਸਿਰ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਵਾਉਣਾ ਸਮੁੱਚੇ ਪ੍ਰਸ਼ਾਸਨ ਦੀ ਪਹਿਲ ਹੋਵੇਗੀ।
ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਦੇ ਕੰਮਾਂ ਦਾ ਨਿਪਟਾਰਾ ਸਮੇਂ ਸਿਰ ਕਰਵਾਇਆ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਐੱਸ. ਐੱਸ. ਪੀ. ਕਪੂਰਥਲਾ ਰਾਜਪਾਲ ਸਿੰਘ ਸੰਧੂ ਤੋਂ ਇਲਾਵਾ ਜ਼ਿਲ੍ਹੇ ਦੇ ਸਿਵਲ ਅਤੇ ਪੁਲਸ ਅਧਿਕਾਰੀਆਂ ਨਾਲ ਬੈਠਕ ਵੀ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਹਰ ਲੋੜਵੰਦ ਤੱਕ ਲਾਭ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ - ਸ੍ਰੀ ਅਨੰਦਪੁਰ ਸਾਹਿਬ 'ਚ ਵਾਪਰਿਆ ਰੂਹ ਕੰਬਾਊ ਹਾਦਸਾ, ਧੜ ਤੋਂ ਵੱਖ ਹੋਈ ਨੌਜਵਾਨ ਦੀ ਧੌਣ
ਅਹੁਦਾ ਸੰਭਾਲਣ ਤੋਂ ਪਹਿਲਾਂ ਪੰਜਾਬ ਪੁਲਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਪ੍ਰੀਤ ਕੌਰ ਸੰਧੂ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਡਾ. ਨਯਨ ਜੱਸਲ, ਨਗਰ ਨਿਗਮ ਕਮਿਸ਼ਨਰ ਅਨੁਪਮ ਕਲੇਰ, ਐੱਸ. ਪੀ. ਤੇਜਬੀਰ ਸਿੰਘ ਹੁੰਦਲ, ਐੱਸ. ਡੀ. ਐਮਜ਼ ਲਾਲ ਵਿਸ਼ਵਾਸ਼ ਬੈਂਸ, ਚੰਦਰਾ ਜਯੋਤੀ, ਡਾ. ਜੈ ਇੰਦਰ, ਸੰਜੀਵ ਸ਼ਰਮਾ, ਜ਼ਿਲ੍ਹਾ ਮਾਲ ਅਫ਼ਸਰ ਮੇਜਰ ਗੁਰਜਿੰਦਰ ਸਿੰਘ ਬੈਨੀਪਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਇਹ ਵੀ ਪੜ੍ਹੋ - ਜਲੰਧਰ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਨੌਜਵਾਨ ਦਾ ਵੱਢ 'ਤਾ ਹੱਥ, ਕੱਢ ਦਿੱਤੀਆਂ ਅੱਖਾਂ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani