ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ

Friday, Jun 12, 2026 - 04:55 PM (IST)

ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ

ਅੰਮ੍ਰਿਤਸਰ (ਰਮਨ): ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਸਾਹਿਬ ਚੁੱਕਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿੱਚ ਪੁਲਸ ਨੇ ਕਾਰਵਾਈ ਕਰਦਿਆਂ ਦੋਸ਼ੀ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਕੇਂਦਰੀ ਦੇ ਏਸੀਪੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ SGPC ਦੇ ਨਿਗਰਾਨ ਪਰਿਕਰਮਾ ਬਲਵਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਸੀ। 

ਇਹ ਵੀ ਪੜ੍ਹੋ- ਕਾਕਰੋਚ ਜਨਤਾ ਪਾਰਟੀ ਦਾ ਭਲਕੇ ਅੰਮ੍ਰਿਤਸਰ 'ਚ ਪ੍ਰਦਰਸ਼ਨ, ਪੰਜਾਬ ਆਵੇਗਾ ਅਭਿਜੀਤ ਦੀਪਕੇ

ਏਸੀਪੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਇੱਕ ਨੌਜਵਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿੱਛੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਅੰਦਰ ਦਾਖਲ ਹੋਇਆ ਸੀ। ਇਸ ਦੌਰਾਨ ਉਸ ਨੇ ਉੱਥੇ ਸਥਾਪਿਤ ਸ੍ਰੀ ਸਾਹਿਬ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ। ਮੌਕੇ 'ਤੇ ਮੌਜੂਦ ਸੇਵਾਦਾਰਾਂ ਅਤੇ ਸੁਰੱਖਿਆ ਕਰਮਚਾਰੀਆਂ ਦੀ ਚੌਕਸੀ ਕਾਰਨ ਉਸ ਦੀ ਹਰਕਤ ਨੂੰ ਤੁਰੰਤ ਨਾਕਾਮ ਬਣਾਇਆ ਗਿਆ ਅਤੇ ਉਸ ਨੂੰ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਐਸਜੀਪੀਸੀ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਕੋਤਵਾਲੀ ਵਿਖੇ ਮੁਕੱਦਮਾ ਨੰਬਰ 62/63 ਅਧੀਨ ਧਾਰਾ 298 ਬੀਐਨਐਸ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਦੋਸ਼ੀ ਨੌਜਵਾਨ, ਜਿਸ ਦੀ ਪਛਾਣ ਅਭੈਜੀਤ ਸਿੰਘ ਵਜੋਂ ਹੋਈ ਹੈ,ਜੋ ਕਿ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼, SGPC ਵੱਲੋਂ ਜਾਂਚ ਦੀ ਮੰਗ

ਏਸੀਪੀ ਨੇ ਕਿਹਾ ਕਿ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਪੁਲਸ ਇਹ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਸ ਦੀ ਇਸ ਹਰਕਤ ਪਿੱਛੇ ਕੀ ਮਨਸ਼ਾ ਸੀ ਅਤੇ ਕੀ ਉਹ ਕਿਸੇ ਹੋਰ ਵਿਅਕਤੀ ਜਾਂ ਗਰੁੱਪ ਨਾਲ ਸੰਪਰਕ ਵਿੱਚ ਸੀ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਸਾਰੇ ਤੱਥ ਲੋਕਾਂ ਸਾਹਮਣੇ ਸਪੱਸ਼ਟ ਕੀਤੇ ਜਾਣਗੇ।

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News