ਬਰਨਾਲਾ : ਆਈਲੈਟਸ ਸੈਂਟਰ ਦੇ ਮਾਲਕ ਨੇ ਹੋਟਲ ’ਚ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ, ਫੈਲੀ ਸਨਸਨੀ

Thursday, Jul 08, 2021 - 06:39 PM (IST)

ਬਰਨਾਲਾ : ਆਈਲੈਟਸ ਸੈਂਟਰ ਦੇ ਮਾਲਕ ਨੇ ਹੋਟਲ ’ਚ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ, ਫੈਲੀ ਸਨਸਨੀ

ਬਰਨਾਲਾ/ਮੋਗਾ (ਵਿਵੇਕ ਸਿੰਧਵਾਨੀ, ਗੋਪੀ ਰਾਊਕੇ) – ਗ੍ਰੇ-ਮੈਟਰ ਆਈਲੈਟਸ ਇੰਸਟੀਚਿਊਟ ਦੇ ਮਾਲਕ ਅਤੇ ਆਈਲੈਟਸ ਮਾਲਵਾ ਜੋਨ ਦੇ ਪ੍ਰਧਾਨ ਭਗਵੰਤ ਰਾਜ ਵਲੋਂ ਸ਼ੱਕੀ ਹਾਲਤਾਂ ਵਿੱਚ ਇਕ ਹੋਟਲ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐੱਸ.ਪੀ. ਲਖਵੀਰ ਸਿੰਘ ਟਿਵਾਣਾ, ਐੱਸ.ਐੱਚ.ਓ. ਲਖਵਿੰਦਰ ਸਿੰਘ, ਸੀ.ਆਈ.ਏ. ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਮੌਕੇ ’ਤੇ ਪੁੱਜ ਗਏ। ਉਨ੍ਹਾਂ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। 

ਪੜ੍ਹੋ ਇਹ ਵੀ ਖ਼ਬਰ -  ਢੋਗੀਂ ਬਾਬੇ ਦਾ ਸ਼ਰਮਨਾਕ ਕਾਰਾ : ਇੱਕੋ ਪਰਿਵਾਰ ਦੀਆਂ 3 ਜਨਾਨੀਆਂ ਲੈ ਕੇ ਹੋਇਆ ਫ਼ਰਾਰ

ਦੂਜੇ ਪਾਸੇ ਇਸ ਘਟਨਾ ਦੀ ਡੁੰਘਾਈ ਨਾਲ ਜਾਂਚ ਕਰਨ ਲਈ ਸੰਗਰੂਰ ਅਤੇ ਪਟਿਆਲਾ ਤੋਂ ਫੌਰੰਸਿਕ ਲੈਬ ਦੀਆਂ ਟੀਮਾਂ ਵੀ ਮੰਗਵਾਈਆਂ ਗਈਆਂ ਤਾਂ ਕਿ ਫਿੰਗਰ ਪ੍ਰਿੰਟ ਹਾਸਲ ਕਰਕੇ ਘਟਨਾ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਸਕੇ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਭਗਵੰਤ ਰਾਜ ਪਿੰਡ ਰਾਓਕੇ ਜ਼ਿਲ੍ਹਾ ਮੋਗਾ ਦਾ ਰਹਿਣ ਵਾਲਾ ਸੀ। ਇਸ ਦੇ ਬਰਨਾਲਾ, ਮਾਨਸਾ ਅਤੇ ਬੱਧਣੀ ਕਲਾਂ ਵਿਖੇ ਆਈਲੈਟਸ ਸੈਂਟਰ ਚਲਦੇ ਸਨ। ਉਸਨੇ ਆਪਣੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ ਪਰ ਪੁਲਸ ਫਿਰ ਵੀ ਇਸ ਘਟਨਾ ਦੀ ਡੁੰਘਾਈ ਨਾਲ ਜਾਂਚ ਕਰ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ : ਰਾਤ ਦੇ ਹਨ੍ਹੇਰੇ ’ਚ ਵਿਅਕਤੀ ਦਾ ਕਤਲ, ਸਿਰ ਧੜ ਤੋਂ ਕੀਤਾ ਵੱਖ

ਸੂਤਰਾਂ ਅਨੁਸਾਰ ਭਗਵੰਤ ਰਾਜ ਲਗਭਗ ਦੁਪਹਿਰ 2:30 ਵਜੇ ਹੋਟਲ ਵਿੱਚ ਆਇਆ ਸੀ। ਉਸਨੇ ਆਪਣੇ ਡਰਾਈਵਰ ਨੂੰ ਮੋਬਾਈਲ ਦਾ ਚਾਰਜਰ ਲੈਣ ਲਈ ਭੇਜ ਦਿੱਤਾ ਅਤੇ ਹੋਟਲ ਮਾਲਕਾਂ ਨੂੰ ਸਨੈਕਸ ਦਾ ਆਰਡਰ ਦੇ ਕੇ ਕਿਹਾ ਕਿ ਮੇਰਾ ਮੁੰਡਾ ਬਾਹਰ ਗਿਆ ਹੋਇਆ ਹੈ ਅਤੇ ਉਹ ਕੁਝ ਹੀ ਸਮੇਂ ਵਿੱਚ ਵਾਪਸ ਆਵੇਗਾ। ਉਸਨੇ ਇਹ ਕਹਿ ਕੇ ਕਮਰੇ ਨੂੰ ਬੰਦ ਕਰ ਲਿਆ ਅਤੇ ਅੰਦਰ ਜਾ ਕੇ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। 

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ਦਾ ਆਦੇਸ਼ ਪ੍ਰਕਾਸ਼ ਸਿੰਘ ਪੰਨੂ IAF ‘ਚ ਬਣਿਆ ਫਲਾਇੰਗ ਅਫ਼ਸਰ, ਕੈਪਟਨ ਨੇ ਦਿੱਤੀ ਵਧਾਈ

ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੂੰ ਅਜੇ ਤੱਕ ਖ਼ੁਦਕੁਸ਼ੀ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਹ ਖ਼ਬਰ ਸ਼ਹਿਰ ਵਿੱਚ ਅੱਗ ਵਾਂਗ ਫੈਲ ਗਈ ਅਤੇ ਕੁਝ ਹੀ ਸਮੇਂ ਬਾਅਦ ਹੋਟਲ ਦੇ ਅੱਗੇ ਲੋਕਾਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ ਪਰ ਪੁਲਸ ਨੇ ਕਿਸੇ ਵੀ ਵਿਅਕਤੀ ਨੂੰ ਅੰਦਰ ਨਹੀਂ ਜਾਣ ਦਿੱਤਾ। 

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਜਿਊਂਦਾ ਸਾੜਿਆ ਮਾਂ ਦਾ ਪ੍ਰੇਮੀ


author

rajwinder kaur

Content Editor

Related News