ਆਈਲੈਟਸ ਸੈਂਟਰਾਂ ''ਤੇ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

Thursday, Sep 12, 2024 - 05:26 PM (IST)

ਆਈਲੈਟਸ ਸੈਂਟਰਾਂ ''ਤੇ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

ਬਠਿੰਡਾ (ਵਰਮਾ) : ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਚੱਲ ਰਹੇ ਉਨ੍ਹਾਂ ਆਈਲੈਟਸ ਸੈਂਟਰਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ, ਜਿਹੜੇ ਸਰਕਾਰ ਦੇ ਮਾਪਦੰਡਾਂ 'ਤੇ ਖਰਾ ਨਹੀਂ ਉਤਰ ਰਹੇ। ਇਸੇ ਦੇ ਚੱਲਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਨਿਰਦੇਸ਼ ਜਾਰੀ ਕਰਦੇ ਹੋਏ 3 ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਐੱਮ/ਐੱਸ. ਲਾਰੈਂਸ ਇੰਗਲਿਸ਼ ਅਕੈਡਮੀ, ਨੇੜੇ ਡਾ. ਮਹੇਸ਼ਵਰੀ ਐਂਡ 100 ਫੁੱਟ ਰੋਡ ਜੋ ਕਿ ਰਜਨੀ ਲਾਰੈਂਸ ਪਤਨੀ ਅਨਲ ਲਾਰੈਂਸ ਵਾਸੀ ਹਾਊਸ 100 ਫੁੱਟ ਰੋਡ ਬਠਿੰਡਾ ਦੇ ਨਾਂ ’ਤੇ ਰਜਿਸਟਰਡ ਹੈ।

ਇਹ ਵੀ ਪੜ੍ਹੋ : ਖ਼ਤਰੇ ਦੀ ਘੰਟੀ, ਪੰਜਾਬ 'ਚ ਨਵਾਂ ਕਾਨੂੰਨ ਲਾਗੂ, 5 ਹਜ਼ਾਰ ਦਾ ਚਲਾਨ, ਪਾਸਪੋਰਟ 'ਚ ਵੀ ਆਵੇਗੀ ਦਿੱਕਤ

ਉਕਤ ਫਰਮ ਦੇ ਲਾਇਸੰਸ ਦੀ ਮਿਆਦ ਖ਼ਤਮ ਹੋਣ ਉਪਰੰਤ ਲਾਇਸੰਸ ਨੂੰ ਮਿਆਦ ਖ਼ਤਮ ਹੋਣ ਦੀ ਮਿਤੀ ਤੋਂ ਦੋ ਮਹੀਨੇ ਪਹਿਲਾਂ ਫਾਰਮ ਨੰਬਰ 3 ਭਰ ਕੇ ਰੀਨਿਊ ਕਰਵਾਉਣਾ ਜ਼ਰੂਰੀ ਸੀ। ਇਸ ਸਬੰਧੀ ਉਕਤ ਫਰਮ ਨੂੰ 25 ਅਗਸਤ 2023 ਅਤੇ 10 ਜੁਲਾਈ 2024 ਨੂੰ ਨੋਟਿਸ ਜਾਰੀ ਕਰ ਕੇ ਲਾਇਸੰਸ ਰੀਨਿਊ ਕਰਨ ਸਬੰਧੀ ਹਦਾਇਤ ਵੀ ਕੀਤੀ ਗਈ ਸੀ ਪਰ ਉਕਤ ਫਰਮ ਵੱਲੋਂ ਲਾਇਸੰਸ ਰੀਨਿਊ ਨਹੀਂ ਕਰਵਾਇਆ ਗਿਆ। ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੇਗੂਲੇਸ਼ਨ ਦੇ ਸੈਕਸ਼ਨ ਤਹਿਤ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ : ਰਾਸ਼ਨ ਕਾਰਡ ਵਾਲਿਓ ਕਰ ਲਓ ਇਹ ਕੰਮ, ਨਹੀਂ ਤਾਂ ਬੰਦ ਹੋ ਜਾਵੇਗੀ ਕਣਕ ਮਿਲਣੀ

ਇਸੇ ਤਰ੍ਹਾਂ ਐੱਮ/ਐੱਸ ਹਾਲਜ ਆਫ ਆਇਲੈਟਸ, ਅਜੀਤ ਰੋਡ ਬਠਿੰਡਾ ਜੋ ਕਿ ਸੰਦੀਪ ਪੁਰੀ ਪੁੱਤਰ ਦਵਿੰਦਰ ਪੁਰੀ ਵਾਸੀ ਭਗਤਾ ਭਾਈਕਾ ਦੇ ਨਾਮ ’ਤੇ ਦਰਜ ਸੀ, ਨੂੰ ਵੀ ਲਾਇਸੰਸ ਰੀਨਿਊ ਨਾ ਕਰਵਾਉਣ ਕਰ ਕੇ ਰੱਦ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਐੱਮ.ਐੱਸ. ਗਲੋਬ ਟਰੋਟਿੰਗ ਇਮੀਗ੍ਰੇਸ਼ਨ ਐਂਡ ਆਈਲੈਟਸ ਇੰਸਟੀਚਿਊਟ 100 ਫੁੱਟ ਰੋਡ ਬਠਿੰਡਾ ਜੋ ਕਿ ਹਰਜਿੰਦਰ ਸਿੰਘ ਸਿੱਧੂ ਪੁੱਤਰ ਲਾਲ ਸਿੰਘ ਵਾਸੀ ਮਕਾਨ ਨੰਬਰ ਗਲੀ ਨੰਬਰ 4/2 ਬਾਬਾ ਫਰੀਦ ਨਗਰ ਨੂੰ ਲਾਇਸੰਸ ਰੀਨਿਊ ਨਾ ਕਰਵਾਉਣ ਕਰ ਕੇ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਫਰਮਾਂ ਖ਼ਿਲਾਫ ਜੇਕਰ ਕੋਈ ਸ਼ਿਕਾਇਤ ਹੋਵੇਗੀ ਤਾਂ ਉਹ ਫਰਮਾਂ ਖੁਦ ਇਸ ਦੀਆਂ ਜ਼ਿੰਮੇਵਾਰ ਹੋਣਗੀਆਂ।

ਇਹ ਵੀ ਪੜ੍ਹੋ : ਪੰਜਾਬ ਵਿਚ ਆਇਆ ਭੂਚਾਲ, ਘਰਾਂ 'ਚੋਂ ਬਾਹਰ ਨਿਕਲੇ ਲੋਕ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News