ਆਈ.ਈ.ਟੀ. ਕਾਲਜ ਇੰਪ. ਯੂਨੀਅਨ ਵੱਲੋਂ ਪ੍ਰਦਰਸ਼ਨ

Friday, Jan 26, 2018 - 02:52 AM (IST)

ਆਈ.ਈ.ਟੀ. ਕਾਲਜ ਇੰਪ. ਯੂਨੀਅਨ ਵੱਲੋਂ ਪ੍ਰਦਰਸ਼ਨ

ਰੂਪਨਗਰ, (ਵਿਜੇ)- ਆਈ.ਈ.ਟੀ. ਕਾਲਜ ਇੰਪਲਾਈਜ਼ ਯੂਨੀਅਨ ਵੱਲੋਂ ਅੱਜ ਦੂਜੇ ਦਿਨ ਵੀ ਮੰਗਾਂ ਨੂੰ ਲੈ ਕੇ ਪ੍ਰਧਾਨ ਜਰਨੈਲ ਸਿੰਘ ਦੀ ਅਗਵਾਈ 'ਚ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦੇ ਹੋਏ ਸੀਟੂ ਜ਼ਿਲਾ ਰੂਪਨਗਰ ਦੇ ਪ੍ਰਧਾਨ ਕਾਮਰੇਡ ਗੁਰਦੇਵ ਸਿੰਘ ਬਾਗੀ ਨੇ ਕਿਹਾ ਕਿ ਕਾਮਿਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਜਦੋਂ ਕਿ ਯੂਨੀਅਨ ਵੱਲੋਂ ਲੇਬਰ ਵਿਭਾਗ, ਜ਼ਿਲਾ ਪ੍ਰਸ਼ਾਸਨ ਤੋਂ ਗੁਹਾਰ ਲਾਏ ਜਾਣ 'ਤੇ ਵੀ ਇਨਸਾਫ ਮਿਲਣ ਦੀ ਬਜਾਏ 34 ਕਿਰਤੀਆਂ ਲਈ ਬਿਨਾਂ ਕਿਸੇ ਕਾਰਨ ਗੇਟ ਬੰਦ ਕਰ ਦਿੱਤਾ ਗਿਆ, ਜਿਸ ਦੇ ਵਿਰੋਧ 'ਚ ਕਿਰਤੀ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸੀਟੂ ਇਨ੍ਹਾਂ ਸਾਥੀਆਂ ਦੀ ਹਮਾਇਤ ਕਰਦੀ ਹੈ ਅਤੇ ਕਿਰਤ ਵਿਭਾਗ ਤੇ ਜ਼ਿਲਾ ਪ੍ਰਸ਼ਾਸਨ ਤੋਂ ਮੰਗ ਕਰਦੀ ਹੈ ਕਿ ਪ੍ਰਸ਼ਾਸਨ ਨਿੱਜੀ ਦਖਲ ਦੇ ਕੇ ਕਿਰਤੀਆਂ ਨੂੰ ਇਨਸਾਫ ਦਿਵਾਏ। 
ਇਸ ਮੌਕੇ ਜਨਰਲ ਸਕੱਤਰ ਸ਼ਿੰਗਾਰਾ ਸਿੰਘ, ਜਸਵੀਰ ਸਿੰਘ, ਚੇਅਰਮੈਨ ਗੁਰਵਿੰਦਰ ਸਿੰਘ ਗੋਲਡੀ, ਕਾਮਰੇਡ ਤਰਲੋਚਨ ਸਿੰਘ, ਪਰਵਿੰਦਰਜੀਤ ਸਿੰਘ, ਜਗਵੀਰ ਸਿੰਘ, ਗੁਰਮੇਲ ਸਿੰਘ, ਸਿਕੰਦਰ ਸਿੰਘ, ਅਵਤਾਰ ਸਿੰਘ ਤੇ ਮਨਜੀਤ ਸਿੰਘ ਆਦਿ ਹਾਜ਼ਰ ਸਨ।


Related News