ਜੇ ਅੰਮ੍ਰਿਤਪਾਲ ਸ਼੍ਰੋਮਣੀ ਕਮੇਟੀ ਤੋਂ ਕਾਨੂੰਨੀ ਮਦਦ ਲੈਣਾ ਚਾਹੁੰਦਾ ਹੈ ਤਾਂ ਮਦਦ ਕਰਾਂਗੇ : ਧਾਮੀ
Friday, Mar 31, 2023 - 11:19 AM (IST)
ਬੁਢਲਾਡਾ (ਬਾਂਸਲ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ 18 ਮਾਰਚ ਦੀ ਘਟਨਾ ਨੂੰ ਲੈ ਕੇ ਪੁਲਸ ਵੱਲੋਂ ਅੰਮ੍ਰਿਤਪਾਲ ਸਮੇਤ ਸਾਥੀਆਂ ਦੀ ਛਾਪੇਮਾਰੀਆਂ ਵਿਚ ਗ੍ਰਿਫ਼ਤਾਰ ਕੀਤੇ 348 ਕਰੀਬ ਸਿੱਖ ਨੌਜਵਾਨਾਂ ਨੂੰ ਜਿੱਥੇ ਰਿਹਾਅ ਕਰ ਦਿੱਤਾ ਗਿਆ ਹੈ, ਉਥੇ ਅਧਿਕਾਰੀਆਂ ਨੇ ਕਿਹਾ ਕਿ ਧਾਰਾ 107, 151 ਤੱਕ ਰੋਕੇ ਗਏ 12 ਨੌਜਵਾਨਾਂ ਨੂੰ ਜਲਦ ਹੀ ਰਿਹਾਅ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਸੰਗਰੂਰ 'ਚ ਕਰਜ਼ਈ ਮਜ਼ਦੂਰ ਕਿਸਾਨ ਨੇ ਕੀਤੀ ਖੁਦਕੁਸ਼ੀ, ਪਿੱਛੇ ਛੱਡ ਗਿਆ 4 ਬੱਚੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨ ਬੁਢਲਾਡਾ ਵਿਖੇ ਗੱਲਬਾਤ ਕਰਦਿਆਂ ਗ੍ਰਿਫ਼ਤਾਰੀ ਦੇ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਜੇਕਰ ਅੰਮ੍ਰਿਤਪਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਕਾਨੂੰਨੀ ਮਦਦ ਲੈਣਾ ਚਾਹੁੰਦਾ ਹੈ ਤਾਂ ਸ਼੍ਰੋਮਣੀ ਕਮੇਟੀ ਉਸਦੀ ਮਦਦ ਲਈ ਅੱਗੇ ਆਵੇਗੀ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਧਾਮੀ ਨੇ ਕਿਹਾ ਕਿ ਅੰਮ੍ਰਿਤਪਾਲ ਵਲੋਂ ਜੋ ਅਕਾਲ ਤਖ਼ਤ ਦੇ ਜਥੇਦਾਰ ਨੂੰ ਵਿਸਾਖੀ ਮੌਕੇ ‘ਸਰਬੱਤ ਖਾਲਸਾ’ ਦਾ ਇਕੱਠ ਕਰਨ ਬਾਰੇ ਅਪੀਲ ਕੀਤੀ ਗਈ ਹੈ, ਸਬੰਧੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹੀ ਜਵਾਬ ਦੇਣਗੇ।
ਇਹ ਵੀ ਪੜ੍ਹੋ- ਪ੍ਰੇਮਿਕਾ ਦੇ ਪਿਤਾ ਵੱਲੋਂ ਜ਼ਲੀਲ ਕਰਨ ਤੋਂ ਖ਼ਫ਼ਾ ਨੌਜਵਾਨ ਨੇ ਗਲ਼ ਲਾਈ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।