ਲੁੱਟ ਦਾ ਵਿਰੋਧ ਕੀਤਾ ਤਾਂ ਚਾਕੂ ਮਾਰ ਕੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ

Sunday, Jan 01, 2023 - 01:00 AM (IST)

ਚੰਡੀਗੜ੍ਹ (ਸੁਸ਼ੀਲ)–ਮੌਲੀ ਪਿੰਡ ’ਚ ਇਕ ਨੌਜਵਾਨ ਨੇ ਲੁੱਟ-ਖੋਹ ਦਾ ਵਿਰੋਧ ਕੀਤਾ ਤਾਂ ਚਾਰ ਨੌਜਵਾਨਾਂ ਨੇ ਪੇਟ ’ਚ ਚਾਕੂ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਜਦੋਂ ਉਸ ਦੇ ਭਰਾ ਨੇ ਦਖ਼ਲ ਦੇਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ਨੂੰ ਵੀ ਜ਼ਖ਼ਮੀ ਕਰ ਦਿੱਤਾ। ਮ੍ਰਿਤਕ ਦੀ ਪਛਾਣ ਆਸ਼ੀਸ਼ ਵਜੋਂ ਹੋਈ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕ ਨੂੰ ਸੈਕਟਰ-16 ਜਨਰਲ ਹਸਪਤਾਲ ਪਹੁੰਚਾਇਆ। ਥਾਣਾ ਮੌਲੀਜਾਗਰਾਂ ਦੀ ਪੁਲਸ ਨੇ ਕਾਤਲ ਕਾਂਚਾ ਅਤੇ ਹੋਰ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਨਵੇਂ ਸਾਲ ਦੇ ਪਹਿਲੇ ਦਿਨ ਜਲੰਧਰ ਦਾ ਇਹ ਚੌਕ ਰਹੇਗਾ ਬੰਦ, ਪੜ੍ਹੋ ਕਿਉਂ

ਮੌਲੀ ਦਾ ਰਹਿਣ ਵਾਲਾ ਆਸ਼ੀਸ਼ ਆਪਣੇ ਭਰਾ ਯੋਗੇਸ਼ ਅਤੇ ਮਿਥੁਨ ਨਾਲ ਬੇਲਪੁਰੀ ਵਿਚ ਰੇਹੜੀ ਲਾ ਕੇ ਘਰ ਜਾ ਰਿਹਾ ਸੀ ਕਿ ਜਦੋਂ ਉਹ ਸਰਕਾਰੀ ਸਕੂਲ ਨੇੜੇ ਪਹੁੰਚਿਆ ਤਾਂ ਕਾਂਚਾ ਸਮੇਤ ਦੋ ਨੌਜਵਾਨਾਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਤੋਂ ਪੈਸਿਆਂ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਆਸ਼ੀਸ਼ ਨੇ ਵਿਰੋਧ ਕੀਤਾ ਤਾਂ ਨੌਜਵਾਨਾਂ ਨੇ ਲੜਾਈ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇਕ ਨੌਜਵਾਨ ਨੇ ਚਾਕੂ ਕੱਢ ਕੇ ਉਸ ਦੇ ਪੇਟ ’ਚ ਹਮਲਾ ਕਰ ਦਿੱਤਾ। ਦੇਖਦੇ ਹੀ ਦੇਖਦੇ ਆਸ਼ੀਸ਼ ਦੇ ਪੇਟ ’ਚੋਂ ਅੰਤੜੀਆਂ ਨਿਕਲ ਗਈਆਂ।

ਜਦੋਂ ਉਸ ਦੇ ਭਰਾ ਯੋਗੇਸ਼ ਨੇ ਖੂਨ ਦੇਖ ਕੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਉਸ ਨੂੰ ਜ਼ਖ਼ਮੀ ਕਰ ਕੇ ਫਰਾਰ ਹੋ ਗਿਆ। ਯੋਗੇਸ਼ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਆਈ. ਟੀ. ਪਾਰਕ ਥਾਣਾ ਇੰਚਾਰਜ ਰੋਹਤਾਸ਼ ਯਾਦਵ, ਮਨੀਮਾਜਰਾ ਥਾਣਾ ਇੰਚਾਰਜ ਜਸਪਾਲ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਮੌਕੇ ਦਾ ਮੁਆਇਨਾ ਕੀਤਾ। ਪੀ. ਸੀ. ਆਰ. ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ, ਜਿਥੇ ਡਾਕਟਰਾਂ ਨੇ ਆਸ਼ੀਸ਼ ਨੂੰ ਮ੍ਰਿਤਕ ਐਲਾਨ ਦਿੱਤਾ। ਮੌਲੀਜਾਗਰਾਂ ਥਾਣਾ ਪੁਲਸ ਕਤਲ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਦੀ ਭਾਲ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਮਾਲਬਰੋਜ਼ ਸ਼ਰਾਬ ਫੈਕਟਰੀ ਧਰਨੇ ’ਚ ਪਹੁੰਚੇ ਰਾਜੇਵਾਲ, ‘ਆਪ’ ਸਰਕਾਰ ਨੂੰ ਕਹਿ ਦਿੱਤੀ ਵੱਡੀ ਗੱਲ

ਮੌਲੀਜਾਗਰਾਂ ’ਚ ਵਿਗੜੀ ਕਾਨੂੰਨ ਵਿਵਸਥਾ : ਸਾਬਕਾ ਡਿਪਟੀ ਮੇਅਰ

ਸਾਬਕਾ ਡਿਪਟੀ ਮੇਅਰ ਅਨਿਲ ਦੂਬੇ ਨੇ ਕਿਹਾ ਕਿ ਮੌਲੀਜਾਗਰਾਂ ’ਚ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ। ਇਲਾਕੇ ’ਚ ਵਧ ਰਹੇ ਨਸ਼ੇ ਕਾਰਣ ਨੌਜਵਾਨ ਦਾ ਕਤਲ ਹੋਇਆ ਹੈ। ਇਲਾਕੇ ’ਚ ਨਸ਼ੇੜੀਆਂ ਦੀ ਭਰਮਾਰ ਹੈ। ਇਹ ਨਸ਼ੇੜੀ ਲੋਕ ਦੇਰ ਰਾਤ ਆਉਣ-ਜਾਣ ਵਾਲੇ ਲੋਕਾਂ ਦੀ ਕੁੱਟਮਾਰ ਅਤੇ ਲੁੱਟ ਕਰ ਰਹੇ ਹਨ। ਇਸ ਕਾਰਨ ਰੋਜ਼ਾਨਾ ਦਿਨ-ਦਿਹਾੜੇ ਲੜਾਈ-ਝਗੜੇ ਹੋ ਰਹੇ ਹਨ। ਮੌਲੀਜਾਗਰਾਂ ਵਿਚ ਅਪਰਾਧਿਕ ਘਟਨਾਵਾਂ ’ਚ ਵਾਧਾ ਹੋਇਆ ਹੈ, ਇਥੇ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਹੈ। ਪੁਲਸ ਦੇ ਉੱਚ ਅਧਿਕਾਰੀਆਂ ਨੂੰ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।


Manoj

Content Editor

Related News