ਕੁਲਵਿੰਦਰ ਕੌਰ ਨਾਲ ਜ਼ਿਆਦਤੀ ਹੋਈ ਤਾਂ ਪੰਜਾਬੀ ਸਹਿਣ ਨਹੀਂ ਕਰਨਗੇ : ਬੀਬੀ ਰਣਜੀਤ ਕੌਰ

06/08/2024 12:44:16 PM

ਅੰਮ੍ਰਿਤਸਰ (ਛੀਨਾ) - ਕਿਸਾਨ ਅੰਦੋਲਨ ’ਚ ਸ਼ਾਮਲ ਹੋਣ ਵਾਲੀਆਂ ਪੰਜਾਬ ਦੀਆਂ ਔਰਤਾਂ ਖ਼ਿਲਾਫ਼ ਅਪਸ਼ਬਦ ਬੋਲਣ ਵਾਲੀ ਮੈਂਬਰ ਪਾਰਲੀਮੈਂਟ ਕੰਗਨਾ ਰਣੌਤ ਨੂੰ ਚੰਡੀਗੜ੍ਹ ਹਵਾਈ ਅੱਡੇ ’ਤੇ ਥੱਪੜ ਮਾਰਨ ਵਾਲੀ ਸੀ. ਆਈ. ਐੱਸ. ਐੱਫ. ਦੀ ਮੁਲਾਜ਼ਮ ਕੁਲਵਿੰਦਰ ਕੌਰ ਨਾਲ ਸਮੂਹ ਪੰਜਾਬੀ ਡੱਟ ਕੇ ਖੜ੍ਹੇ ਹਨ।

ਇਹ ਖ਼ਬਰ ਵੀ ਪੜ੍ਹੋ - ਕੰਗਨਾ ਸੰਸਦ ਬਾਹਰ ਅੱਗ ਵਾਂਗ ਭੜਕੀ, ਥੱਪੜ ਵਾਲਾ ਸਵਾਲ ਪੁੱਛਣ 'ਤੇ ਪੱਤਰਕਾਰ ਨਾਲ ਖਹਿ ਪਈ, ਵੇਖੋ ਮੌਕੇ ਦੀ ਵੀਡੀਓ

ਇਹ ਵਿਚਾਰ 'ਤੇਰੀ ਸੇਵਾ ਤੁਝ ਤੇ ਹੋਵੇ' ਟਰੱਸਟ ਦੇ ਪ੍ਰਧਾਨ ਬੀਬੀ ਰਣਜੀਤ ਕੌਰ ਨੇ ਅੱਜ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਨੇ ਕਿਸਾਨਾਂ ਤੇ ਪੰਜਾਬੀਆਂ ਖ਼ਿਲਾਫ਼ ਨਫ਼ਰਤੀ ਸੋਚ ਨਾਲ ਉਗਲੇ ਜ਼ਹਿਰ ਦਾ ਖਮਿਆਜ਼ਾ ਭੁਗਤਿਆ ਹੈ ਤੇ ਇਸ ਥੱਪੜ ਕਾਂਡ ਤੋਂ ਬਾਅਦ ਵੀ ਉਸ ਦੀ ਅਕਲ ਟਿਕਾਣੇ ਨਹੀਂ ਆਈ ਤੇ ਉਹ ਪੰਜਾਬੀਆਂ ਨੂੰ ਅਜੇ ਵੀ ਅੱਤਵਾਦੀ ਦੱਸ ਕੇ ਬਦਨਾਮ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਥੱਪੜ ਕਾਂਡ ਮਗਰੋਂ ਕੁਲਵਿੰਦਰ ਕੌਰ 'ਤੇ ਤੱਤੇ ਹੋਏ ਗਾਇਕ ਮੀਕਾ ਸਿੰਘ, ਸ਼ਰੇਆਮ ਮਹਿਲਾ ਕਾਂਸਟੇਬਲ ਨੂੰ ਆਖੀ ਇਹ ਗੱਲ

ਉਨ੍ਹਾਂ ਆਖਿਆ ਕਿ ਕੰਗਨਾ ਰਾਣਾਵਤ ਜਿਹੜੇ ਪੰਜਾਬੀਆਂ ਨੂੰ ਅੱਤਵਾਦੀ ਦੱਸ ਰਹੀ ਹੈ ਸ਼ਾਇਦ ਉਹ ਜਾਣਦੀ ਨਹੀਂ ਕਿ ਭਾਰਤ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ’ਚੋਂ ਆਜ਼ਾਦ ਕਰਵਾਉਣ ਸਮੇਤ ਹਰੇਕ ਔਖੀ ਘੜੀ ’ਚ ਦੇਸ਼ ਦੀ ਆਨ ਅਤੇ ਸ਼ਾਨ ਨੂੰ ਕਾਇਮ ਰੱਖਣ ਲਈ ਸਭ ਤੋਂ ਵੱਧ ਕੇ ਇਨ੍ਹਾਂ ਪੰਜਾਬੀਆਂ ਨੇ ਹੀ ਕੁਰਬਾਨੀਆਂ ਦਿੱਤੀਆਂ ਹਨ। ਬੀਬੀ ਰਣਜੀਤ ਕੌਰ ਨੇ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਸਿਆਸੀ ਦਬਾਅ ਹੇਠ ਸੀ. ਆਈ. ਐੱਸ. ਐੱਫ. ਦੀ ਮੁਲਾਜ਼ਮ ਕੁਲਵਿੰਦਰ ਕੌਰ ਨਾਲ ਜ਼ਿਆਦਤੀ ਕੀਤੀ ਗਈ ਤਾਂ ਇਸ ਨੂੰ ਅਣਖੀ ਪੰਜਾਬੀ ਸਹਿਣ ਨਹੀਂ ਕਰਨਗੇ।
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News