''ਜੇ ਰਾਹੁਲ ਗਾਂਧੀ ਕੋਲ ਸਾਡੇ ਲਈ ਟਾਈਮ ਨਹੀਂ, ਅਸੀਂ ਵੀ ਵਿਹਲੇ ਨਹੀਂ": ਨਵਜੋਤ ਕੌਰ ਸਿੱਧੂ
Tuesday, Feb 17, 2026 - 06:04 PM (IST)
ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਇੱਕ ਵਾਰ ਫਿਰ ਆਪਣੇ ਬਿਆਨਾਂ ਨਾਲ ਸਿਆਸੀ ਹਲਕਿਆਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਇੱਕ ਪ੍ਰੋਗਰਾਮ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਰਾਹੁਲ ਗਾਂਧੀ ਦੀ ਕਾਰਜਸ਼ੈਲੀ 'ਤੇ ਸਵਾਲ ਚੁੱਕੇ।
ਇਹ ਵੀ ਪੜ੍ਹੋ- ਮਾਨ ਸਰਕਾਰ ਦੇ '1000 ਰੁਪਏ' ਵਾਲੇ ਦਾਅਵੇ 'ਤੇ ਭੜਕੇ ਰਾਜਾ ਵੜਿੰਗ, ਰੈਲੀ 'ਚ ਸਰਕਾਰ ਨੂੰ ਦਿੱਤੀ ਸਿੱਧੀ ਚੁਣੌਤੀ!
ਡਾ. ਸਿੱਧੂ ਨੇ ਆਪਣੀ ਅਤੇ ਆਪਣੇ ਪਤੀ ਦੀ ਆਮਦਨ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ ਰਾਜਨੀਤੀ ਵਿੱਚ ਪੈਸੇ ਕਮਾਉਣ ਲਈ ਨਹੀਂ ਆਏ ਸਨ। ਉਨ੍ਹਾਂ ਦਾਅਵਾ ਕੀਤਾ ਕਿ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਹ ਆਪ ਬਤੌਰ ਗਾਇਨੀਕੋਲੋਜਿਸਟ ਮਹੀਨੇ ਦੇ 40 ਲੱਖ ਰੁਪਏ ਕਮਾ ਰਹੀ ਸੀ, ਜਦਕਿ ਨਵਜੋਤ ਸਿੰਘ ਸਿੱਧੂ ਕ੍ਰਿਕਟ, ਕੁਮੈਂਟਰੀ ਅਤੇ ਟੀਵੀ ਕਲਾਕਾਰ ਵਜੋਂ ਦਿਨ ਦੇ ਕਰੀਬ 25 ਲੱਖ ਰੁਪਏ ਕਮਾਉਂਦੇ ਸਨ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੀ ਸੇਵਾ ਲਈ ਆਪਣਾ ਸਭ ਕੁਝ ਛੱਡ ਦਿੱਤਾ ਸੀ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੀ AI ਵੀਡੀਓ 'ਤੇ ਹੈੱਡ ਗ੍ਰੰਥੀ ਵੱਲੋਂ ਸਖ਼ਤ ਨਿੰਦਾ, ਕਿਹਾ- ਹੋਵੇ ਸਖ਼ਤ ਕਾਰਵਾਈ
ਰਾਹੁਲ ਗਾਂਧੀ ਦੀ ਆਲੋਚਨਾ ਕਰਦਿਆਂ ਡਾ. ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਕਹਿਣ ਅਤੇ ਕਰਨ ਵਿੱਚ ਬਹੁਤ ਫਰਕ ਹੈ। ਉਨ੍ਹਾਂ ਦੋਸ਼ ਲਾਇਆ ਕਿ ਰਾਹੁਲ ਗਾਂਧੀ ਕੋਲ ਉਨ੍ਹਾਂ ਲੋਕਾਂ ਲਈ ਸਮਾਂ ਨਹੀਂ ਹੈ ਤਾਂ ਅਸੀਂ ਵੀ ਵਿਹਲੇ ਨਹੀਂ।ਸਿੱਧੂ ਨੇ ਸਖ਼ਤ ਲਹਿਜੇ ਵਿੱਚ ਕਿਹਾ ਪੰਜਾਬ ਵਿੱਚ ਪਾਰਟੀ ਬਰਬਾਦ ਹੋ ਰਹੀ ਹੈ ਅਤੇ ਟਿਕਟਾਂ ਪਹਿਲਾਂ ਹੀ ਵੇਚ ਦਿੱਤੀਆਂ ਗਈਆਂ ਹਨ। ਜੇਕਰ ਤੁਹਾਨੂੰ ਇਹ ਨਹੀਂ ਪਤਾ ਕਿ ਤੁਹਾਡੇ ਹੇਠਾਂ ਕੀ ਹੋ ਰਿਹਾ ਹੈ, ਤਾਂ ਤੁਸੀਂ ਉਸ ਕੁਰਸੀ ਦੇ ਲਾਇਕ ਨਹੀਂ ਹੋ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਨੇ ਉਨ੍ਹਾਂ ਨਾਲ ਡਿਪਟੀ ਸੀਐਮ ਬਣਾਉਣ ਅਤੇ 7 ਵਿਭਾਗ ਦੇਣ ਦਾ ਵਾਅਦਾ ਕੀਤਾ ਸੀ, ਪਰ ਕੁਝ ਨਹੀਂ ਮਿਲਿਆ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਥਾਵਾਂ 'ਤੇ ਪੈ ਸਕਦੈ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
