ਜੇ ਸਿੱਧੂ ਦੇਸ਼ਧ੍ਰੋਹੀ ਸੀ ਤਾਂ ਕੈਪਟਨ ਨੂੰ CM ਰਹਿੰਦਿਆਂ ਕਰਨਾ ਚਾਹੀਦਾ ਸੀ ਅੰਦਰ : ਬਿੱਟੂ (ਵੀਡੀਓ)
Saturday, Sep 25, 2021 - 10:10 PM (IST)
ਜਲੰਧਰ(ਕਮਲ)- ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਪੰਜਾਬ ਦੇ ਨਵੇਂ ਮੰਤਰੀ ਮੰਡਲ ਵਿਸਥਾਰ ਬਾਰੇ ਗੱਲ ਕਰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਇਕ ਵੱਡਾ ਬਿਆਨ ਦੇਖਣ ਨੂੰ ਮਿਲਿਆ ਅਤੇ ਨਾਲ ਹੀ ਉਹ ਉਨ੍ਹਾਂ ਨੂੰ ਸਲਾਹ ਦਿੰਦੇ ਹੋਏ ਵੀ ਨਜ਼ਰ ਆਏ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੱਧੂ ਨੂੰ ਦੇਸ਼ਧ੍ਰੋਹੀ ਕਹਿਣ 'ਤੇ ਬਿੱਟੂ ਨੇ ਕਿਹਾ ਕਿ ਜੇਕਰ ਸਿੱਧੂ ਦੇਸ਼ਧ੍ਰੋਹੀ ਸੀ ਤਾਂ ਕੈਪਟਨ ਅਮਰਿੰਦਰ ਨੂੰ ਆਪਣੇ ਮੁੱਖ ਮੰਤਰੀ ਅਹੁੱਦੇ 'ਤੇ ਰਹਿੰਦਿਆਂ ਉਨ੍ਹਾਂ ਅੰਦਰ ਕਰ ਦੇਣਾ ਸੀ।
ਇਹ ਵੀ ਪੜ੍ਹੋ- ਪੰਜਾਬ ਦੀਆਂ ਸਮੂਹ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾ ਵੱਲੋਂ ਸੰਘਰਸ਼ ਦਾ ਐਲਾਨ
ਬਿੱਟੂ ਨੇ ਕਿਹਾ ਕਿ ਸਿੱਧੂ ਖ਼ਿਲਾਫ਼ ਮੈਂ ਵੀ ਬਹੁਤ ਗੱਲਾਂ ਕੀਤੀਆਂ ਹਨ ਪਰ ਜਦ ਪਾਰਟੀ ਨੇ ਹੀ ਉਨ੍ਹਾਂ ਨੂੰ ਪੰਜਾਬ ਪ੍ਰਧਾਨ ਬਣਾ ਦਿੱਤਾ ਤਾਂ ਸਾਨੂੰ ਉਨ੍ਹਾਂ ਦੇ ਅਹੁਦੇ ਦਾ ਸਨਮਾਨ ਕਰਨਾ ਚਾਹੀਦਾ ਹੈ। ਬਿੱਟੂ ਨੇ ਕਿਹਾ ਕਿ ਹੁਣ ਉਹ ਪੰਜਾਬ ਮਾਮਲਿਆਂ ਦੇ ਪ੍ਰਧਾਨ ਹਨ ਅਤੇ ਸਾਡਾ ਪ੍ਰਧਾਨ ਖ਼ਿਲਾਫ਼ ਕਿੰਤੂ-ਪ੍ਰਤੂੰ ਕਰਨ ਦਾ ਕੋਈ ਮਤਲਬ ਹੀ ਨਹੀਂ ਬਣਦਾ। ਬਿੱਟੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖੁਦ ਪੰਜਾਬ ਪ੍ਰਧਾਨ ਰਹੇ ਹਨ ਅਤੇ ਉਹ ਬਿਹਤਰ ਜਾਣਦੇ ਹਨ ਕਿ ਜੇਕਰ ਪਾਰਟੀ ਪ੍ਰਧਾਨ ਖ਼ਿਲਾਫ਼ ਗੱਲਾਂ ਹੋਣ ਤਾਂ ਉਸ ਦਾ ਕੀ ਮਤਲਬ ਹੁੰਦਾ ਹੈ।
ਇਹ ਵੀ ਪੜ੍ਹੋ- ਰਾਜਾ ਵੜਿੰਗ ਤੇ ਗੁਰਕੀਰਤ ਕੋਟਲੀ ਨੂੰ ਮੰਤਰੀ ਬਣਾ ਕਾਂਗਰਸ ਸਰਕਾਰ ਕਰ ਰਹੀ ਹੈ ਇਨ੍ਹਾਂ ਦਾ ਬਚਾਅ : ਅਕਾਲੀ ਦਲ
ਬਿੱਟੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਕੱਦ ਬਹੁਤ ਉੱਚਾ ਹੈ ਅਤੇ ਉਨ੍ਹਾਂ ਨੂੰ ਅਜਿਹੀਆਂ ਛੋਟਿਆਂ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ।