ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਪੂਰੇ ਪੰਜਾਬ ''ਚ 12 ਅਗਸਤ ਤੱਕ ਸਰਕਾਰ ਦਾ ਕਰਾਂਗੇ ਪਿੱਟ ਸਿਆਪਾ : ਪੰਨੂ

Wednesday, Aug 06, 2025 - 10:00 AM (IST)

ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਪੂਰੇ ਪੰਜਾਬ ''ਚ 12 ਅਗਸਤ ਤੱਕ ਸਰਕਾਰ ਦਾ ਕਰਾਂਗੇ ਪਿੱਟ ਸਿਆਪਾ : ਪੰਨੂ

ਅੰਮ੍ਰਿਤਸਰ (ਸਰਬਜੀਤ) : ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਇਕੱਤਰਤਾ ਸੁਖਦੇਵ ਸਿੰਘ ਪੰਨੂ ਦੀ ਅਗਵਾਈ ਹੇਠ ਕੰਪਨੀ ਬਾਗ ਵਿਖੇ ਹੋਈ। ਇਸ ਦੌਰਾਨ ਪੰਜਾਬ ਸਰਕਾਰ ਦੇ ਵੱਖ 2 ਵਿਭਾਗਾਂ ਵਿੱਚੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਮੀਟਿੰਗ ਦੀ ਸ਼ੁਰੂਆਤ ਚਰਨ ਸਿੰਘ ਸੰਧੂ ਜਨਰਲ ਸਕੱਤਰ ਵੱਲੋਂ ਕਰਦੇ ਹੋਏ ਨਰਿੰਦਰ ਸ਼ਰਮਾ ਕੈਸ਼ੀਅਰ ਵੱਲੋਂ ਪਿਛਲੇ ਮਹੀਨੇ ਦੌਰਾਨ ਹੋਈ ਆਮਦਨ ਅਤੇ ਖਰਚ ਦਾ ਵੇਰਵਾ ਪੇਸ਼ ਕੀਤਾ ਗਿਆ। 

ਚੀਫ ਪੈਟਰਨ ਸੁਰਜੀਤ ਸਿੰਘ ਗੁਰਾਇਆ, ਸੁਖਦੇਵ ਸਿੰਘ ਪੰਨੂੰ ਪ੍ਰਧਾਨ, ਚਰਨ ਸਿੰਘ ਐਕਟਿੰਗ ਪ੍ਰਧਾਨ, ਸੁਖਜਿੰਦਰ ਸਿੰਘ ਰਿਆੜ ਸੀਨੀਅਰ ਮੀਤ ਪ੍ਰਧਾਨ, ਕੁਲਦੀਪ ਸਿੰਘ ਮੀਤ ਪ੍ਰਧਾਨ, ਚਰਨ ਸਿੰਘ ਸੰਧੂ ਜਨਰਲ ਸਕੱਤਰ, ਸਤਪਾਲ ਸਿੰਘ ਚੋਲੀਆ ਅਤੇ ਬਖਸ਼ੀ ਰਾਮ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਟਾਲ਼-ਮਟੋਲ ਵਾਲੀ ਨੀਤੀ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਕਿਹਾ ਕਿ ਪੈਨਸ਼ਨਰਾਂ ਦੀਆਂ ਮੰਗਾਂ ਪਿਛਲੇ ਲੰਮੇ ਸਮੇਂ ਤੋਂ ਪੈਂਡਿੰਗ ਪਈਆਂ ਹਨ ਪਰ ਸਰਕਾਰ ਇਨ੍ਹਾਂ ਮੰਗਾਂ ਨੂੰ ਹੱਲ ਕਰਨ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ ਅਤੇ ਨਾ ਹੀ ਜਥੇਬੰਦੀਆਂ ਨੂੰ ਗੱਲਬਾਤ ਕਰਨ ਵਾਸਤੇ ਕੋਈ ਸਮਾਂ ਦੇ ਰਹੀ ਹੈ ਬਲਕਿ ਦਿੱਤੇ ਹੋਏ ਸਮੇਂ ਨੂੰ ਵੀ ਮੁਲਤਵੀ ਕਰਕੇ ਗੱਲਬਾਤ ਤੋਂ ਭੱਜ ਰਹੀ ਹੈ। ਉਹਨਾਂ ਆਖਿਆ ਕਿ ਸਰਕਾਰ ਦੀ ਇਸ ਟਾਲ-ਮਟੋਲ ਵਾਲੀ ਨੀਤੀ ਤੋਂ ਤੰਗ ਆ ਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਦਿੱਤੇ ਸੱਦੇ ਅਨੁਸਾਰ 5 ਤੋਂ 12 ਅਗਸਤ ਤੱਕ ਪੂਰੇ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਸਰਕਾਰ ਦੇ ਪੁਤਲੇ ਫੂਕੇ ਜਾਣਗੇ। 

ਇਹ ਵੀ ਪੜ੍ਹੋ : ਸੰਜੀਵ ਅਰੋੜਾ ਨੇ ਕੀਤੀ NHAI ਦੇ ਚੇਅਰਮੈਨ ਨਾਲ ਮੁਲਾਕਾਤ, ਰੱਖੀਆਂ ਇਹ ਮੰਗਾਂ

ਇਸੇ ਲੜੀ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ 6 ਅਗਸਤ ਨੂੰ 2-30 ਵਜੇ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਦੇ ਪੁਤਲੇ ਫੂਕੇ ਜਾਣਗੇ ।ਜੇਕਰ ਫਿਰ ਵੀ ਪੈਨਸ਼ਨਰਾ ਦੀਆਂ ਮੰਗਾਂ ਨੂੰ ਹੱਲ ਕਰਨ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਤਰਨ ਤਾਰਨ ਵਿਧਾਨ ਸਭਾ ਦੀ ਜ਼ਿਮਨੀ ਚੋਣ ਵਿੱਚ ਸਰਕਾਰ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ। ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ । ਉਹਨਾਂ ਆਖਿਆ ਇਸ ਤੋਂ ਇਲਾਵਾ ਵੀ ਪੈਨਸ਼ਨਰਾ ਦੀਆਂ ਭਖਦੀਆਂ ਮੰਗਾਂ ਬਾਰੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ 1-1-16 ਤੋਂ 2•59 ਦੇ ਗੁਣਾਂਕ ਨਾਲ ਪੈਨਸ਼ਨਾਂ ਸੋਧੀਆਂ ਜਾਣ ਅਤੇ 1-1-16 ਤੋਂ ਸੋਧੀਆਂ ਪੈਨਸ਼ਨਾਂ ਦਾ ਬਕਾਇਆ ਯਕਮੁਸ਼ਤ ਦਿੱਤਾ ਜਾਵੇ, ਪ੍ਰਧਾਨ ਸੁਖਦੇਵ ਸਿੰਘ ਪੰਨੂ ਨੇ ਕਿਹਾ ਕਿ ਕੇਂਦਰ ਅਤੇ ਗੁਆਂਢੀ ਸੂਬਿਆਂ ਦੀ ਤਰਜ਼ ਤੇ ਡੀ ਏ ਦੀਆਂ ਬਾਕੀ ਰਹਿੰਦੀਆਂ ਕਿਸ਼ਤਾਂ ਜਾਰੀ ਕਰਕੇ ਡੀ ਏ 55% ਕੀਤਾ ਜਾਵੇ, ਡੀਏ ਦੀਆਂ ਪਿਛਲੇ ਸਮੇਂ ਵਿੱਚ ਜਾਰੀ ਕੀਤੀਆਂ ਕਿਸ਼ਤਾਂ ਦਾ ਬਕਾਇਆ ਵੀ ਤੁਰੰਤ ਜਾਰੀ ਕੀਤਾ ਜਾਵੇ, ਮੈਡੀਕਲ ਭੱਤਾ ਪ੍ਰਤੀ ਮਹੀਨਾ 2000/-ਰੁਪੈ ਕੀਤਾ ਜਾਵੇ,ਕੈਸ਼ਲੈਸ ਸਿਹਤ ਸਕੀਮ ਸੋਧ ਕੇ ਦੁਬਾਰਾ ਲਾਗੂ ਕੀਤੀ ਜਾਵੇ ਅਤੇ ਸੋਧੀਆਂ ਪੈਨਸ਼ਨਾਂ ਦਾ ਭੁਗਤਾਨ ਸ਼ੁਰੂ ਕੀਤਾ ਜਾਵੇ।
 
ਇਸ ਮੌਕੇ ਬਲਵਿੰਦਰ ਸਿੰਘ, ਪਰਵਿੰਦਰ ਸਿੰਘ, ਬਲਦੇਵ ਸਿੰਘ ਰੰਧਾਵਾ, ਸੁਖਦੇਵ ਸਿੰਘ ਸਮਰਾ, ਗੁਰਦਿਆਲ ਸਿੰਘ, ਕੰਵਲਜੀਤ ਸਿੰਘ ਬਾਵਾ, ਕੰਵਲਜੀਤ ਸਿੰਘ ਬੱਲ, ਸੁਖਦੇਵ ਸਿੰਘ ਪਧਰੀ, ਗੁਰਵਿੰਦਰ ਸਿੰਘ, ਅਮਰਜੀਤ ਸਿੰਘ, ਗੁਰਦੀਪ ਸਿੰਘ, ਸ਼ਵਿੰਦਰਪਾਲ ਸਿੰਘ, ਕੰਵਰ ਹਰਜੀਤ ਸਿੰਘ, ਰਣਜੀਤ ਸਿੰਘ, ਵਿਮਲ ਕੁਮਾਰ, ਦੇਸ ਰਾਜ, ਸਰਦੂਲ ਸਿੰਘ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਪੈਨਸ਼ਨਰ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News