ਲੋਕ ਸਭਾ ਚੋਣਾਂ : 16 ਤੋਂ ਜ਼ਿਆਦਾ ਉਮੀਦਵਾਰ ਹੋਣ ’ਤੇ ਲਗਾਉਣੀਆਂ ਹੋਣਗੀਆਂ 1 ਤੋਂ ਵੱਧ EVM ਮਸ਼ੀਨਾਂ
Thursday, May 16, 2024 - 10:25 AM (IST)
ਲੁਧਿਆਣਾ (ਹਿਤੇਸ਼) : ਲੋਕ ਸਭਾ ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਦਾਖ਼ਲ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੀ ਸਕਰੂਟਨੀ ਦਾ ਕੰਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਨੂੰ ਪੂਰਾ ਕਰ ਲਿਆ ਗਿਆ। ਚੋਣ ਮੈਦਾਨ ’ਚ ਬਚੇ 44 ਉਮੀਦਵਾਰ ਹੁਣ 17 ਮਈ ਤੱਕ ਨਾਮਜ਼ਦਗੀ ਵਾਪਸ ਲੈ ਸਕਦੇ ਹਨ, ਜਿਸ ਤੋਂ ਬਾਅਦ 16 ਤੋਂ ਜ਼ਿਆਦਾ ਉਮੀਦਵਾਰ ਹੋਣ ’ਤੇ ਇਕ ਤੋਂ ਵੱਧ ਈ. ਵੀ. ਐੱਮ. ਮਸ਼ੀਨਾਂ ਲਗਾਉਣੀਆਂ ਹੋਣਗੀਆਂ ਕਿਉਂਕਿ ਈ. ਵੀ. ਐੱਮ. ਮਸ਼ੀਨ ਵਿਚ 15 ਉਮੀਦਵਾਰਾਂ ਦੇ ਨਾਲ ਇਕ ਨੋਟਾ ਦੀ ਵਿਵਸਥਾ ਹੁੰਦੀ ਹੈ ਅਤੇ ਉਸ ਨਾਲ ਉਮੀਦਵਾਰ ਵੱਧਣ ਨਾਲ ਇਕ ਜਾਂ ਉਸ ਤੋਂ ਜ਼ਿਆਦਾ ਈ. ਵੀ. ਐੱਮ. ਮਸ਼ੀਨਾਂ ਦੀ ਵਰਤੋਂ ਕਰਨੀ ਹੋਵੇਗੀ, ਜਿਸ ਨੂੰ ਲੈ ਕੇ ਚੋਣ ਕਮਿਸ਼ਨ ਦੇ ਅਫ਼ਸਰਾਂ ਵੱਲੋਂ ਹੁਣ ਤੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਦਰਦਨਾਕ ਘਟਨਾ : ਖੇਡਦੇ ਹੋਏ ਪਾਣੀ ਨਾਲ ਭਰੀ ਬਾਲਟੀ 'ਚ ਡੁੱਬੀ ਡੇਢ ਸਾਲ ਦੀ ਬੱਚੀ, ਮੌਤ (ਵੀਡੀਓ)
ਨਹੀਂ ਹੈ ਕੋਈ ਹਮਨਾਮ
ਆਮ ਤੌਰ ’ਤੇ ਚੋਣਾਂ ਦੌਰਾਨ ਲੋਕਾਂ ’ਚ ਭਰਮ ਦੀ ਸਥਿਤੀ ਪੈਦਾ ਕਰਨ ਲਈ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰਾਂ ਦੇ ਹਮਨਾਮ ਵੱਲੋਂ ਵੀ ਨਾਮਜ਼ਦਗੀ ਦਾਖ਼ਲ ਕੀਤੇ ਜਾਂਦੇ ਹਨ ਪਰ ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਚਾਰੇ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰਾਂ ਨੂੰ ਕੋਈ ਹਮਨਾਮ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ ਦੀਆਂ ਮਿਡ-ਡੇਅ-ਮੀਲ ਤੇ ਆਸ਼ਾ ਵਰਕਰਾਂ ਦੇਣ ਧਿਆਨ, ਮਾਣ-ਭੱਤੇ ਨੂੰ ਲੈ ਕੇ ਆਈ ਅਹਿਮ ਖ਼ਬਰ
ਚਾਰੇ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰਾਂ ਨੂੰ ਨਹੀਂ ਹੈ ਕਿਸੇ ’ਤੇ ਭਰੋਸਾ
ਚੋਣਾਂ ਦੌਰਾਨ ਭਾਵੇਂ ਸਿਆਸੀ ਪਾਰਟੀਆਂ ਦੇ ਨੇਤਾ ਆਪਣੇ ਵਰਕਰਾਂ ਨੂੰ ਪੂਰਾ ਸਨਮਾਨ ਦੇਣ ਦੀ ਗੱਲ ਕਹਿ ਕੇ ਵੋਟ ਮੰਗ ਰਹੇ ਹਨ ਪਰ ਉਨ੍ਹਾਂ ਨੂੰ ਇਨ੍ਹਾਂ ’ਚੋਂ ਕਿਸੇ ’ਤੇ ਭਰੋਸਾ ਨਹੀਂ ਹੈ। ਇਸ ਦਾ ਸਬੂਤ ਹੁਣ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਦੌਰਾਨ ਸਾਹਮਣੇ ਆਇਆ ਹੈ, ਜਦ ਚਾਰੇ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੀ ਪਾਰਟੀ ਦੇ ਕਿਸੇ ਵਰਕਰ ਦੀ ਜਗ੍ਹਾ ਪਤਨੀਆਂ ਨੂੰ ਕਵਰਿੰਗ ਉਮੀਦਵਾਰ ਬਣਾਇਆ ਹੈ। ਇਨ੍ਹਾਂ ’ਚ ਆਮ ਆਦਮੀ ਪਾਰਟੀ ਦੇ ਅਸ਼ੋਕ ਪਰਾਸ਼ਰ ਪੱਪੀ ਦੀ ਪਤਨੀ ਮੀਨੂ, ਭਾਜਪਾ ਦੇ ਰਵਨੀਤ ਬਿੱਟੂ ਦੀ ਪਤਨੀ ਅਨੁਪਮਾ, ਅਕਾਲੀ ਦਲ ਦੇ ਰਣਜੀਤ ਢਿੱਲੋਂ ਦੀ ਪਤਨੀ ਨਿੰਦਰਜੀਤ ਕੌਰ ਅਤੇ ਕਾਂਗਰਸ ਦੇ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਦਾ ਨਾਂ ਸ਼ਾਮਲ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8