ਆਪਣੇ ਸੂਬੇ ਲਈ ਸਾਨੂੰ ਹੋਰ ਸੂਬਿਆਂ ਜਾਂ ਦੇਸ਼ਾਂ ''ਚ ਵੀ ਜਾਣਾ ਪਿਆ ਤਾਂ ਜ਼ਰੂਰ ਜਾਵਾਂਗੇ : ਭਗਵੰਤ ਮਾਨ

Wednesday, Apr 27, 2022 - 01:59 AM (IST)

ਆਪਣੇ ਸੂਬੇ ਲਈ ਸਾਨੂੰ ਹੋਰ ਸੂਬਿਆਂ ਜਾਂ ਦੇਸ਼ਾਂ ''ਚ ਵੀ ਜਾਣਾ ਪਿਆ ਤਾਂ ਜ਼ਰੂਰ ਜਾਵਾਂਗੇ : ਭਗਵੰਤ ਮਾਨ

ਨਵੀਂ ਦਿੱਲੀ-ਪੰਜਾਬ ਦੇ ਸਿਹਤ, ਸਿੱਖਿਆ ਅਤੇ ਹੋਰ ਪ੍ਰਮੁੱਖ ਖੇਤਰਾਂ ਦੀ ਕਾਇਆਕਲਪ ਕਰਨ ਦੇ ਮਨੋਰਥ ਨਾਲ ਨਿਵੇਕਲੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ 'ਚ ਉਨਾਂ ਦੇ ਹਮਰੁਤਬਾ ਅਰਵਿੰਦ ਕੇਜਰੀਵਾਲ ਨੇ ਦੋਵਾਂ ਸੂਬਿਆਂ ਵੱਲੋਂ ਗਿਆਨ ਦੇ ਆਦਾਨ-ਪ੍ਰਦਾਨ ਲਈ ਸਮਝੌਤਾ (ਨਾਲੇਜ ਸ਼ੇਅਰਿੰਗ ਐਗਰੀਮੈਂਟ) ਸਹੀਬੱਧ ਕੀਤਾ। ਇਹ ਸਮਝੌਤਾ ਸਹੀਬੰਦ ਕਰਨ ਮੌਕੇ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਂਝੇ ਤੌਰ ’ਤੇ ਇਸ ਸਮਝੌਤੇ ਨੂੰ ਅਨੋਖੀ ਕਿਸਮ ਦੀ ਪਹਿਲ ਦੱਸਦੇ ਹੋਏ ਦੋਵਾਂ ਸੂਬਿਆਂ ਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਉਸਾਰੂ ਤੇ ਮਿਸਾਲੀ ਕਦਮ ਕਰਾਰ ਦਿੱਤਾ।

ਇਹ ਵੀ ਪੜ੍ਹੋ : ਪਟਿਆਲਾ ’ਚ ਚੱਲੀਆਂ ਗੋਲੀਆਂ, ਟਰੱਕ ਯੂਨੀਅਨ ਸਮਾਣਾ ਦੇ ਪ੍ਰਧਾਨ ਜੌਲੀ ਸਮੇਤ 2 ਜ਼ਖ਼ਮੀ

ਇਸ ਸਮਝੌਤੇ ਦਾ ਉਦੇਸ਼ ਦੋਵਾਂ ਸੂਬਿਆਂ ਵੱਲੋਂ ਲੋਕ ਭਲਾਈ ਲਈ ਇਕ-ਦੂਜੇ ਦਾ ਸਹਿਯੋਗ ਕਰਨ ਲਈ ਗਿਆਨ ਦਾ ਆਦਾਨ-ਪ੍ਰਦਾਨ ਕਰਨਾ ਹੈ। ਇਹ ਸਮਝੌਤਾ ਦੋਵਾਂ ਸਰਕਾਰ ਨੂੰ ਗਿਆਨ, ਤਜਰਬਾ ਤੇ ਮੁਹਾਰਤ ਆਪਸ 'ਚ ਸਾਂਝਾ ਕਰਨ ਦੇ ਯੋਗ ਬਣਾਏਗਾ। ਇਸ ਦੇ ਤਹਿਤ ਦੋਵੇਂ ਸਰਕਾਰਾਂ ਲੋਕਾਂ ਦੀ ਭਲਾਈ ਲਈ ਜਾਣਕਾਰੀ ਹਾਸਲ ਕਰਨ ਵਾਸਤੇ ਮੰਤਰੀਆਂ, ਅਧਿਕਾਰੀਆਂ ਅਤੇ ਹੋਰ ਕਰਮਚਾਰੀਆਂ ਨੂੰ ਇਕ-ਦੂਜੇ ਦੇ ਸੂਬਿਆਂ 'ਚ ਭੇਜਿਆ ਕਰਨਗੀਆਂ।

ਇਹ ਵੀ ਪੜ੍ਹੋ : ਸ਼ੇਰਪੁਰ ਦੇ ਫਨੀ ਗੋਇਲ ਨੇ ਖੂਨਦਾਨ ਕਰਨ ’ਚ ਇੰਡੀਆ ਬੁੱਕ ਆਫ ਰਿਕਾਰਡ ’ਚ ਦਰਜ ਕਰਵਾਇਆ ਆਪਣਾ ਨਾਂ

ਸੂਬੇ 'ਚ ਦਿੱਲੀ ਮਾਡਲ ਦੇ ਆਧਾਰ 'ਤੇ 117 ਸਰਕਾਰੀ ਸਕੂਲ ਅਤੇ 117 ਮੁਹੱਲਾ ਕਲੀਨਿਕ ਸਥਾਪਤ ਕਰਨ ਦਾ ਐਲਾਨ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਸ਼ੁਰੂਆਤ ਵਜੋਂ ਸੂਬੇ ਦੇ 117 ਵਿਧਾਨ ਸਭਾ ਹਲਕਿਆਂ 'ਚ ਇਕ-ਇਕ ਸਰਕਾਰੀ ਸਕੂਲ ਅਤੇ ਮੁਹੱਲਾ ਕਲੀਨਿਕ ਸਥਾਪਤ ਕਰੇਗੀ ਤਾਂ ਕਿ ਲੋਕਾਂ ਨੂੰ ਉਚ ਪੱਧਰ ਦੀ ਸਿੱਖਿਆ ਅਤੇ ਮਿਆਰੀ ਸਿਹਤ ਸੇਵਾਵਾਂ ਹਾਸਲ ਹੋ ਸਕਣ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਵਿਸ਼ਵ ਪੱਧਰ ਦਾ ਮਾਡਲ ਲਾਗੂ ਕੀਤਾ ਹੈ ਅਤੇ ਪੰਜਾਬ ਸਰਕਾਰ ਇਸ ਮਾਡਲ ਨੂੰ ਆਪਣੇ ਸੂਬੇ ਵਿਚ ਲਾਗੂ ਕਰਨ ਲਈ ਇਹ ਸਮਝੌਤਾ ਕਰਨ ਵਿਚ ਖੁਸ਼ੀ ਮਹਿਸੂਸ ਕਰਦੀ ਹੈ।

ਇਹ ਵੀ ਪੜ੍ਹੋ : ਕਿਊਬਾ ਦੇ ਰਾਜਦੂਤ ਨੇ ਪਾਕਿਸਤਾਨ ਦੇ ਮੰਤਰੀ ਇਕਬਾਲ ਦੀ ਟਿੱਪਣੀ 'ਤੇ ਜਤਾਇਆ ਸਖ਼ਤ ਇਤਰਾਜ਼

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


author

Karan Kumar

Content Editor

Related News