ਪੰਜਾਬ ਦੇ ਇਸ ਨੈਸ਼ਨਲ ਹਾਈਵੇਅ ''ਤੇ ਜਾ ਰਹੇ ਹੋ ਤਾਂ ਸਾਵਧਾਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਵੋ ਖ਼ਬਰ

Tuesday, Sep 10, 2024 - 12:25 PM (IST)

ਜਲੰਧਰ : ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਜਾ ਰਹੇ ਹੋ ਤਾਂ ਤੁਹਾਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਦਸੂਹਾ ਨੇੜੇ ਵਾਪਰੇ ਹਾਦਸੇ ਤੋਂ ਬਾਅਦ ਪਿੰਡ ਵਾਸੀਆਂ ਵਲੋਂ ਇਸ ਹਾਈਵੇਅ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਦਰਅਸਲ ਮੰਗਲਵਾਰ ਸਵੇਰੇ ਜਲੰਧਰ-ਪਠਾਨਕੋਟ ਮਾਰਗ 'ਤੇ ਦਸੂਹਾ ਨਜ਼ਦੀਕ ਹਾਈਵੇਅ 'ਤੇ ਪੈਂਦੇ ਪਿੰਡ ਝੀਂਗਣਾ ਨੇੜੇ ਸਵਾਰੀਆਂ ਨਾਲ ਭਰੀ ਤੇਜ਼ ਰਫ਼ਤਾਰ ਬੱਸ ਕਾਰਣ ਵੱਡਾ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਕ ਸੜਕ 'ਤੇ ਪੈਦਲ ਜਾ ਰਹੇ ਇਕੋ ਪਰਿਵਾਰ ਦੇ ਤਿੰਨ ਲੋਕਾਂ ਨੂੰ ਬੱਸ ਨੇ ਟੱਕਰ ਮਾਰ ਦਿੱਤਾ। ਜਿਸ ਵਿਚ ਇਕ ਦੀ ਮੌਤ ਹੋ ਗਈ ਜਦਕਿ ਦੋ ਦੀ ਹਾਲਤ ਬੇਹੱਦ ਗੰਭੀਰ ਦੱਸੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਨੇੜੇ ਅੱਧੀ ਰਾਤ ਨੂੰ ਪਿਆ ਭੜਥੂ, ਹਾਲਾਤ ਦੇਖ ਸਹਿਮ ਗਏ ਲੋਕ

PunjabKesari

ਦਰਅਸਲ ਅੱਜ ਸਵੇਰੇ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪੈਂਦੇ ਅੱਡਾ ਗਰਨਾ ਸਾਹਿਬ ਕੋਲ ਪੈਦਲ ਜਾ ਰਹੇ ਮਾਂ ਅਤੇ ਦੋ ਪੁੱਤਰਾਂ ਨੂੰ ਪ੍ਰਾਈਵੇਟ ਰਾਜਧਾਨੀ ਕੰਪਨੀ ਦੀ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਸਖਵਿੰਦਰ ਸਿੰਘ ਦੀ ਮੌਤ ਹੋ ਗਈ ਜਦਕਿ ਉਸ ਦੀ ਮਾਂ ਪਰਮਜੀਤ ਕੌਰ ਅਤੇ ਭਰਾ ਅਰਵਿੰਦ ਸਿੰਘ ਦੀ ਹਾਲਤ ਬੇਹੱਦ ਗੰਭੀਰ ਦੱਸੀ ਜਾ ਰਹੀ ਹੈ। ਜਿਨ੍ਹਾਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਵੱਡੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਤੋਂ ਬਾਅਦ ਪਿੰਡ ਵਾਸੀਆਂ ਵਲੋਂ ਨੈਸ਼ਨਲ ਹਾਈਵੇਅ ਪੂਰੀ ਤਰ੍ਹਾਂ ਜਾਮ ਕਰਕੇ ਧਰਨਾ ਲਗਾ ਦਿੱਤਾ ਗਿਆ।

ਇਹ ਵੀ ਪੜ੍ਹੋ : ਪਟਿਆਲਾ : ਲੋਕ ਰਾਤ ਨੂੰ ਘਰਾਂ 'ਚੋਂ ਨਾ ਨਿਕਲਣ ਬਾਹਰ, ਸਕੂਲੀ ਬੱਚਿਆਂ ਲਈ ਵੀ ਜਾਰੀ ਹੋਇਆ ਅਲਰਟ

ਘਟਨਾ ਸਥਾਨ 'ਤੇ ਐੱਸ. ਡੀ. ਐੱਮ ਦਸੂਹਾ ਪ੍ਰਦੀਪ ਸਿੰਘ ਬੈਂਸ ਅਤੇ ਡੀ. ਐੱਸ. ਪੀ. ਦਸੂਹਾ ਜਤਿੰਦਰ ਪਾਲ ਸਿੰਘ ਵੀ ਮੌਕੇ 'ਤੇ ਪਹੁੰਚ ਗਏ। ਇਸ ਦੌਰਾਨ ਜਦੋਂ ਪਿੰਡ ਵਾਸੀ ਜਿਨ੍ਹਾਂ ਨੇ ਹਾਈਵੇਅ 'ਤੇ ਜਾਮ ਲਗਾਇਆ ਹੈ, ਧਰਨੀ ਦੀ ਅਗਵਾਈ ਕਰ ਰਹੇ ਮਹਿੰਦਰ ਸਿੰਘ ਸਾਬਕਾ ਸਰਪੰਚ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਧਰਨਾ ਨਹੀਂ ਚੁੱਕਿਆ ਜਾਵੇਗਾ।

ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਪਟਿਆਲਾ, ਕੁੜੀ ਪਿੱਛੇ 23 ਸਾਲਾ ਮੁੰਡੇ ਦਾ ਕਤਲ

ਮੰਗਾਂ ਮੰਨੇ ਜਾਣ ਦੇ ਭਰੋਸੇ ਤੋਂ ਬਾਅਦ ਚੁੱਕਿਆ ਧਰਨਾ

ਮਿਲੀ ਜਾਣਕਾਰੀ ਮੁਤਾਬਕ ਐੱਸ. ਡੀ. ਐੱਮ ਦਸੂਹਾ ਪ੍ਰਦੀਪ ਸਿੰਘ ਬੈਂਸ ਅਤੇ ਡੀ. ਐੱਸ. ਪੀ. ਦਸੂਹਾ ਜਤਿੰਦਰ ਪਾਲ ਸਿੰਘ ਵਲੋਂ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਲਿਖਤੀ ਰੂਪ ਵਿਚ ਭੇਜਿਆ ਜਾਵੇਗਾ। ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਪਿੰਡ ਵਾਸੀਆਂ ਵਲੋਂ ਧਰਨਾ ਚੁੱਕ ਲਿਆ ਗਿਆ ਅਤੇ ਹਾਈਵੇਅ ਤੇ ਟਰੈਫਿਕ ਮੁੜ ਬਹਾਲ ਹੋ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Gurminder Singh

Content Editor

Related News