ਜੇ ਤੁਸੀਂ ਵੀ ਕਰ ਰਹੇ ਪਰਿਵਾਰ ਸਮੇਤ ਕੈਨੇਡਾ ਜਾਣ ਦੀ ਤਿਆਰੀ ਤਾਂ ਸਾਵਧਾਨ, ਜ਼ਰੂਰ ਪੜ੍ਹੋ ਇਹ ਖ਼ਬਰ

Wednesday, Jan 03, 2024 - 06:35 PM (IST)

ਮੋਗਾ (ਅਜ਼ਾਦ) : ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਕੁਤਬਪੁਰਾ (ਮੱਖੂ) ਨਿਵਾਸੀ ਸਾਹਬ ਸਿੰਘ ਨੂੰ ਪਰਿਵਾਰ ਸਮੇਤ ਪੱਕੇ ਤੌਰ ’ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 30 ਲੱਖ 30 ਹਜ਼ਾਰ ਰੁਪਏ ਦੀ ਠੱਗੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਪੁਲਸ ਵੱਲੋਂ ਜਾਂਚ ਦੇ ਬਾਅਦ ਕਥਿਤ ਦੋਸ਼ੀਆਂ ਹਰਜੀਤ ਕੌਰ, ਉਸਦੇ ਪਤੀ ਬਿੱਕਰ ਸਿੰਘ, ਗੁਰਪ੍ਰੀਤ ਸਿੰਘ, ਅਮਰੀਕ ਸਿੰਘ ਸਾਰੇ ਨਿਵਾਸੀ ਪਿੰਡ ਮਸੀਤਾਂ (ਮੋਗਾ) ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਥਾਣਾ ਕੋਟ ਈਸੇ ਖਾਂ ਵਿਚ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਮੇਜਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਅਯਾਸ਼ੀ ਲਈ ਵੇਸਵਾਖਾਨੇ ਗਏ ਬਜ਼ੁਰਗ ਦੀ ਸਬੰਧ ਬਣਾਉਂਦਿਆਂ ਹੋਈ ਮੌਤ, ਹੈਰਾਨ ਕਰੇਗੀ ਵਜ੍ਹਾ

ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਸਾਹਬ ਸਿੰਘ ਨੇ ਕਿਹਾ ਕਿ ਉਸਦੀ ਪਤਨੀ ਕਰਮਜੀਤ ਕੌਰ ਜੋ ਕਥਿਤ ਦੋਸ਼ੀ ਹਰਜੀਤ ਕੌਰ ਦੀ ਕੋਟ ਈਸੇ ਖਾਂ ਵਿਚ ਸਥਿਤ ਬੁਟੀਕ ’ਤੇ ਕੰਮ ਕਰਦੀ ਸੀ। ਹਰਜੀਤ ਕੌਰ ਨੇ ਮੈਨੂੰ ਅਤੇ ਮੇਰੀ ਪਤਨੀ ਨੂੰ ਕਰੀਬ ਸਾਲ ਪਹਿਲਾਂ ਕਿਹਾ ਕਿ ਉਹ ਤੁਹਾਨੂੰ ਸਾਰੇ ਪਰਿਵਾਰ ਸਮੇਤ ਪੱਕੇ ਤੌਰ ’ਤੇ ਕੈਨੇਡਾ ਭੇਜ ਦੇਵੇਗੀ, ਜਿਸ ’ਤੇ ਅਸੀਂ ਸਾਲ 2022 ਵਿਚ ਵੱਖ-ਵੱਖ ਤਾਰੀਖਾਂ ਵਿਚ ਉਨ੍ਹਾਂ ਨੂੰ 30 ਲੱਖ 30 ਹਜ਼ਾਰ ਰੁਪਏ ਦੇ ਦਿੱਤੇ ਅਤੇ ਨਾਲ ਹੀ ਪਾਸਪੋਰਟ ਅਤੇ ਸਾਰੇ ਦਸਤਾਵੇਜ਼ ਵੀ ਉਨ੍ਹਾਂ ਨੂੰ ਦਿੱਤੇ। ਕਥਿਤ ਦੋਸ਼ੀਆਂ ਨੇ ਕਿਹਾ ਕਿ ਉਹ ਜਲਦੀ ਹੀ ਕੈਨੇਡਾ ਦਾ ਵੀਜ਼ਾ ਲਗਵਾ ਦੇਣਗੇ ਪਰ ਬਾਅਦ ਵਿਚ ਉਹ ਟਾਲ ਮਟੋਲ ਕਰਨ ਲੱਗ ਪਏ। ਅਸੀਂ ਕਈ ਵਾਰ ਪੰਚਾਇਤੀ ਤੌਰ ’ਤੇ ਵੀ ਉਨ੍ਹਾਂ ਨਾਲ ਗੱਲਬਾਤ ਕਰਨ ਦਾ ਯਤਨ ਕੀਤਾ ਪਰ ਕਿਸੇ ਨੇ ਕੋਈ ਗੱਲ ਨਾ ਸੁਣੀ । ਇਸ ਤਰ੍ਹਾਂ ਕਥਿਤ ਦੋਸ਼ੀਆਂ ਨੇ ਮਿਲੀਭੁਗਤ ਕਰ ਕੇ ਨਾ ਤਾਂ ਸਾਨੂੰ ਕੈਨੇਡਾ ਭੇਜਿਆ ਅਤੇ ਨਾ ਹੀ ਸਾਡੇ ਪੈਸੇ ਵਾਪਸ ਕੀਤੇ ਅਤੇ ਸਾਡੇ ਨਾਲ ਧੋਖਾਦੇਹੀ ਕੀਤੀ ਗਈ। 

ਇਹ ਵੀ ਪੜ੍ਹੋ : ਪੰਜਾਬ ’ਚ ਵੱਡੀ ਵਾਰਦਾਤ, ਅੱਧੀ ਦਰਜਨ ਲੁਟੇਰਿਆਂ ਨੇ ਗੋਲ਼ੀਆਂ ਚਲਾ ਕੇ ਲੁੱਟਿਆ ਪੈਟਰੋਲ ਪੰਪ, ਮਾਲਕ ਨੂੰ ਮਾਰੀ ਗੋਲ਼ੀ

ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲ੍ਹਾ ਪੁਲਸ ਮੁਖੀ ਮੋਗਾ ਨੇ ਇਸ ਦੀ ਜਾਂਚ ਐੱਸ.ਪੀ.ਆਈ ਮੋਗਾ ਨੂੰ ਕਰਨ ਦੇ ਆਦੇਸ਼ ਦਿੱਤਾ। ਜਾਂਚ ਅਧਿਕਾਰੀ ਨੇ ਦੋਹਾਂ ਧਿਰਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਬੁਲਾਇਆ। ਜਾਂਚ ਦੇ ਬਾਅਦ ਸ਼ਿਕਾਇਤਕਰਤਾ ਦੇ ਦੋਸ਼ ਸਹੀ ਪਾਏ ਜਾਣ ਉਪਰੰਤ ਕਥਿਤ ਦੋਸ਼ੀਆਂ ਖ਼ਿਲਾਫ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਗਿਆ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਦੇ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਵੱਡੀ ਵਾਰਦਾਤ, ਲੰਗਰ ਛਕਾਉਣ ਵਾਲੇ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News