ਜੇਕਰ ਤੁਹਾਡੇ ਘਰ ਵੀ ਨੌਕਰ ਹਨ ਤਾਂ ਹੋ ਜਾਓ ਸਾਵਧਾਨ! ਹੈਰਾਨ ਕਰ ਦੇਵੇਗੀ ਇਹ ਖ਼ਬਰ

Thursday, Aug 25, 2022 - 01:25 PM (IST)

ਜੇਕਰ ਤੁਹਾਡੇ ਘਰ ਵੀ ਨੌਕਰ ਹਨ ਤਾਂ ਹੋ ਜਾਓ ਸਾਵਧਾਨ! ਹੈਰਾਨ ਕਰ ਦੇਵੇਗੀ ਇਹ ਖ਼ਬਰ

ਲੁਧਿਆਣਾ (ਰਾਜ) : ਜੇਕਰ ਤੁਸੀਂ ਵੀ ਆਪਣੇ ਘਰ ਨੌਕਰ ਜਾਂ ਨੌਕਰਾਣੀ ਰੱਖੇ ਹਨ ਤਾਂ ਸਾਵਧਾਨ ਹੋ ਜਾਓ। ਦਰਅਸਲ ਲੁਧਿਆਣਾ ਦੇ ਰਾਜਗੁਰੂ ਨਗਰ 'ਚ ਕਾਰੋਬਾਰੀ ਦੇ ਘਰ ਨੇਪਾਲੀ ਨੌਕਰ ਦੀ ਹਰਕਤ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਡੇਢ ਮਹੀਨਾ ਪਹਿਲਾਂ ਘਰ 'ਚ ਨੇਪਾਲੀ ਨੌਕਰ ਰੱਖਿਆ ਗਿਆ ਸੀ, ਜਿਸ ਨੇ ਰਾਤ ਦੇ ਖਾਣੇ 'ਚ ਬਜ਼ੁਰਗ ਪਤੀ-ਪਤਨੀ ਨੂੰ ਨਸ਼ੀਲੀ ਦਵਾਈ ਖੁਆ ਕੇ ਲੱਖਾਂ ਰੁਪਏ ਅਤੇ ਗਹਿਣੇ ਚੋਰੀ ਕਰ ਲਏ।

ਇਹ ਵੀ ਪੜ੍ਹੋ : ਪਾਖੰਡੀ ਬਾਬੇ ਨੇ ਮੱਥਾ ਟੇਕਣ ਆਏ ਨਾਬਾਲਗ ਮੁੰਡੇ ਨਾਲ ਕੀਤਾ ਸ਼ਰਮਨਾਕ ਕਾਰਾ, ਮਿਲੀ ਸਜ਼ਾ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਰੋਬਾਰੀ ਅਸ਼ੋਕ ਸਚਦੇਵਾ ਨੇ ਦੱਸਿਆ ਕਿ 22 ਅਗਸਤ ਨੂੰ ਉਨ੍ਹਾਂ ਦੇ ਰਾਤ ਦੇ ਖਾਣੇ 'ਚ ਨੌਕਰ ਬਹਾਦਰ ਨੇ ਨਸ਼ੀਲਾ ਪਦਾਰਥ ਮਿਲਾ ਦਿੱਤਾ। ਖਾਣਾ ਖਾਣ ਤੋਂ ਬਾਅਦ ਅਸ਼ੋਕ ਅਤੇ ਉਸ ਦੀ ਪਤਨੀ ਬੇਹੋਸ਼ ਹੋ ਗਏ। ਅਗਲੇ ਦਿਨ ਜਦੋਂ ਉਨ੍ਹਾਂ ਨੂੰ ਹੋਸ਼ ਆਇਆ ਤਾਂ ਉਨ੍ਹਾਂ ਨੇ ਰਿਸ਼ਤੇਦਾਰਾਂ ਨੂੰ ਫੋਨ ਕੀਤਾ, ਜਿਨ੍ਹਾਂ ਨੇ ਦੋਹਾਂ ਨੂੰ ਡੀ. ਐੱਮ. ਸੀ. ਹਸਪਤਾਲ ਦਾਖ਼ਲ ਕਰਵਾਇਆ।

ਇਹ ਵੀ ਪੜ੍ਹੋ : ਪੰਜਾਬ 'ਚ 'ਆਪ' ਵਿਧਾਇਕਾਂ ਨੇ ਕਿਤਾਬਾਂ ਤੋਂ ਵੱਟਿਆ ਪਾਸਾ, ਬਹੁਤਿਆਂ ਨੇ ਤਾਂ ਲਾਈਬ੍ਰੇਰੀ 'ਚ ਪੈਰ ਵੀ ਨਹੀਂ ਪਾਇਆ

ਪੂਰੀ ਤਰ੍ਹਾਂ ਹੋਸ਼ 'ਚ ਆਉਣ 'ਤੇ ਅਸ਼ੋਕ ਸਚਦੇਵਾ ਅਤੇ ਉਸ ਦੀ ਪਤਨੀ ਨੇ ਪੁਲਸ ਨੂੰ ਬਿਆਨ ਦਿੱਤੇ, ਜਿਸ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਰਾਭਾ ਨਗਰ ਦੀ ਪੁਲਸ ਦੇ ਹੱਥ ਸੀ. ਸੀ. ਟੀ. ਵੀ. ਫੁਟੇਜ ਵੀ ਲੱਗੀ ਹੈ, ਜਿਸ 'ਚ ਨੇਪਾਲੀ ਨੌਕਰ ਹੱਥ 'ਚ ਥੈਲਾ ਫੜ੍ਹ ਕੇ ਦੋਸਤਾਂ ਨਾਲ ਜਾ ਰਿਹਾ ਹੈ। ਪੁਲਸ ਦਾ ਕਹਿਣਾ ਹੈ ਕਿ ਜਲਦ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News