ਮਨਦੀਪ ਸਿੱਧੂ ਦੀ ਥਾਂ ਲੁਧਿਆਣਾ ਦੇ ਪੁਲਸ ਕਮਿਸ਼ਨਰ ਹੋਣਗੇ IG ਗੁਰਪ੍ਰੀਤ ਸਿੰਘ ਭੁੱਲਰ! ਪੜ੍ਹੋ ਪੂਰੀ ਖ਼ਬਰ

10/31/2023 4:30:37 PM

ਲੁਧਿਆਣਾ (ਵੈੱਬ ਡੈਸਕ, ਰਾਜ) : ਰੂਪਨਗਰ ਦੇ ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ ਨੂੰ ਲੁਧਿਆਣਾ ਦਾ ਪੁਲਸ ਕਮਿਸ਼ਨਰ ਬਣਾਇਆ ਗਿਆ ਹੈ। ਦਰਅਸਲ ਲੁਧਿਆਣਾ ਦੇ ਪੁਲਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ 2 ਦਿਨ ਦੀ ਛੁੱਟੀ 'ਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਦੇ DGP ਗੌਰਵ ਯਾਦਵ ਦੀ ਨਿਯੁਕਤੀ ਨੂੰ ਚੁਣੌਤੀ, ਜਾਣੋ ਕੀ ਹੈ ਪੂਰਾ ਮਾਮਲਾ

ਇਸ ਕਾਰਨ ਮਨਦੀਪ ਸਿੰਘ ਸਿੱਧੂ ਦੀ ਥਾਂ 'ਤੇ ਗੁਰਪ੍ਰੀਤ ਸਿੰਘ ਭੁੱਲਰ ਨੂੰ ਸਿਰਫ 48 ਘੰਟਿਆਂ ਲਈ ਜ਼ਿਲ੍ਹੇ ਦਾ ਪੁਲਸ ਕਮਿਸ਼ਨਰ ਬਣਾਇਆ ਗਿਆ ਹੈ। ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ 31 ਅਕਤੂਬਰ ਤੋਂ 1 ਨਵੰਬਰ ਤੱਕ ਐਡੀਸ਼ਨਲ ਚਾਰਜ ਸੰਭਾਲਣਗੇ। ਇਸ ਸਬੰਧੀ ਵਿਭਾਗ ਵੱਲੋਂ ਪੱਤਰ ਵੀ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਦੀ NDPS ਮਾਮਲੇ 'ਚ ਭੂਮਿਕਾ ਤੇ ਉਸ ਦੇ ਸਬੂਤ ਹਾਈਕੋਰਟ ਨੇ ਕੀਤੇ ਤਲਬ


ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

Babita

This news is Content Editor Babita