IG ਹਰਚਰਨ ਸਿੰਘ ਭੁੱਲਰ ਨੇ ਪੋਲਿੰਗ ਬੂਥਾਂ ਦਾ ਲਿਆ ਜਾਇਜ਼ਾ, ਪੁਲਸ ਨੇ ਕੀਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ
Saturday, Jun 01, 2024 - 03:19 PM (IST)
ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਅੱਜ ਲੋਕ ਸਭਾ ਚੋਣਾਂ ਦੀ ਚੱਲ ਰਹੀ ਪੋਲਿੰਗ ਦੇ ਮੱਦੇਨਜ਼ਰ ਪਟਿਆਲਾ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦੀ ਚੈਕਿੰਗ ਕਰਦਿਆਂ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਜਿੱਥੇ ਉਨ੍ਹਾਂ ਪੁਲਸ ਅਮਲੇ ਦਾ ਹਾਲ ਚਾਲ ਪੁੱਛਿਆ, ਉਥੇ ਉਨ੍ਹਾਂ ਵੱਲੋਂ ਅੱਤ ਦੀ ਗਰਮੀ ਵਿੱਚ ਕੀਤੀ ਜਾ ਰਹੀ ਡਿਊਟੀ ਬਦਲੇ ਉਹਨਾਂ ਦੀ ਹੌਸਲਾ ਅਫ਼ਜਾਈ ਵੀ ਕੀਤੀ। ਇਸ ਮੌਕੇ ਡੀ.ਐੱਸ.ਪੀ. ਧੂਰੀ ਤਲਵਿੰਦਰ ਸਿੰਘ ਗਿੱਲ ਅਤੇ ਐੱਸ.ਐੱਚ.ਓ ਸਿਟੀ ਸੌਰਭ ਸੱਭਰਵਾਲ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਪੁਲਸ ਅਧਿਕਾਰੀ ਉਨ੍ਹਾਂ ਨਾਲ ਹਾਜ਼ਰ ਸਨ।
ਇਹ ਵੀ ਪੜ੍ਹੋ - ਨਾਭਾ ਦੇ ਸਹੌਲੀ ਪਿੰਡ ’ਚ 103 ਸਾਲਾ ਬੇਬੇ ਨੇ ਪਾਈ ਵੋਟ, ਵਿਧਾਇਕ ਦੇਵ ਮਾਨ ਨੇ ਫੁੱਲਾਂ ਦੀ ਵਰਖਾ ਕਰ ਕੀਤਾ ਸਨਮਾਨ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਵੋਟਰਾਂ ਵੱਲੋਂ ਪੂਰੀ ਅਮਨ-ਸ਼ਾਂਤੀ ਨਾਲ ਵੋਟਾਂ ਪਾਈਆਂ ਜਾ ਰਹੀਆਂ ਹਨ। ਪੁਲਸ ਵੱਲੋਂ ਹਰ ਪੋਲਿੰਗ ਬੂਥਾਂ 'ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ ਅਤੇ ਫਲਾਇੰਗ ਸੁਕੈਂਡ ਵੀ ਤਾਇਨਾਤ ਕੀਤੇ ਹੋਏ ਹਨ ਅਤੇ ਪੁਲਸ ਪਾਰਟੀਆਂ ਵੱਲੋਂ ਲਗਾਤਾਰ ਪੈਟਰੋਲਿੰਗ ਕੀਤੀ ਜਾ ਰਹੀ ਹੈ ਅਤੇ ਹਰ ਪੋਲਿੰਗ ਬੂਥ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਇਸ ਮੌਕੇ ਕਿਸੇ ਨੂੰ ਵੀ ਗੈਰ ਕਾਨੂੰਨੀ ਗਤੀਵਿਧੀ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ - ਲੋਕ ਸਭਾ ਚੋਣਾਂ 2024: ਜਵਾਕ ਨੂੰ ਗੋਦੀ ਚੁੱਕ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਈ ਵੋਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8