ਕੁੰਵਰ ਵਿਜੇ ਪ੍ਰਤਾਪ ਦੀ ਰਾਣਾ ਕੇ. ਪੀ. ਨਾਲ ਹੋਈ ਦੋ ਘੰਟੇ ਗੁਪਤ ਮੀਟਿੰਗ ਬਣੀ ਚਰਚਾ ਦਾ ਵਿਸ਼ਾ

Sunday, Apr 18, 2021 - 12:45 PM (IST)

ਕੁੰਵਰ ਵਿਜੇ ਪ੍ਰਤਾਪ ਦੀ ਰਾਣਾ ਕੇ. ਪੀ. ਨਾਲ ਹੋਈ ਦੋ ਘੰਟੇ ਗੁਪਤ ਮੀਟਿੰਗ ਬਣੀ ਚਰਚਾ ਦਾ ਵਿਸ਼ਾ

ਰੂਪਨਗਰ (ਜ.ਬ.)-ਬੇਅਦਬੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਿੱਟ ਦੇ ਮੁਖੀ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਸ਼ਨੀਵਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਜੇ। ਕੁੰਵਰ ਵਿਜੇ ਪ੍ਰਤਾਪ ਸਿੰਘ ਜੀ ਵੀ ਰਾਣਾ ਕੇ. ਪੀ. ਸਿੰਘ ਨਾਲ ਦੋ ਘੰਟੇ ਤੱਕ ਗੁਪਤ ਮੁਲਾਕਾਤ ਚੱਲੀ।

ਇਹ ਵੀ ਪੜ੍ਹੋ : ਸੋਢਲ ਫਾਟਕ ’ਤੇ ਵਾਪਰਿਆ ਦਰਦਨਾਕ ਹਾਦਸਾ, ਜਵਾਨ ਪੁੱਤ ਦੀ ਲਾਸ਼ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਬੇਅਦਬੀ ਕਾਂਢ ਲਈ ਬਣਾਈ ਗਈ ਸਿੱਟ ਨੂੰ ਹਾਈਕੋਰਟ ਵੱਲੋਂ ਖਾਰਜ ਕਰਨ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਿਸ ਕਾਰਨ ਕੁੰਵਰ ਵਿਜੇ ਪ੍ਰਤਾਪ ਪੰਜਾਬ ’ਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਅਸਤੀਫ਼ਾ ਦੇਣ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਵਲੋਂ ਜਿੱਥੇ ਕਿ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ ਅਤੇ ਅਸਤੀਫ਼ਾ ਮਨਜੂਰ ਕਰਨ ਦਾ ਦਾਅਵਾ ਕੀਤਾ ਗਿਆ, ਉਥੇ ਹੀ ਪੰਜਾਬ ਦੇ ਰਾਜਪਾਲ ਨਾਲ ਵੀ ਕੁੰਵਰ ਵਿਜੇ ਪ੍ਰਤਾਪ ਦੀ ਮੁਲਾਕਾਤ ਚਰਚਾ ਦਾ ਵਿਸ਼ਾ ਬਣੀ।

ਇਹ ਵੀ ਪੜ੍ਹੋ : NRI ਪਤੀ ਦੀ ਕਰਤੂਤ ਨੇ ਉਡਾਏ ਪਤਨੀ ਦੇ ਹੋਸ਼, ਇੰਝ ਖੁੱਲ੍ਹਿਆ ਗਰਲਫਰੈਂਡ ਦਾ ਭੇਤ

ਹੁਣ ਕੁੰਵਰ ਵਿਜੇ ਪ੍ਰਤਾਪ ਵਲੋਂ ਸਪੀਕਰ ਰਾਣਾ ਕੇ. ਪੀ. ਸਿੰਘ ਨਾਲ ਕੀਤੀ ਗਈ ਮੁਲਾਕਾਤ ਵੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਰਹੀ ਹੈ। ਭਾਵੇ ਕੁੰਵਰ ਵਿਜੇ ਪ੍ਰਤਾਪ ਅਤੇ ਸਪੀਕਰ ਰਾਣਾ ਕੇ. ਪੀ. ਸਿੰਘ ਵੱਲੋਂ ਇਸ ਮੁਲਾਕਾਤ ਬਾਰੇ ਕੋਈ ਗੱਲ ਨਹੀਂ ਕੀਤੀ ਗਈ ਅਤੇ ਮੁਲਾਕਾਤ ਨੂੰ ਮੀਡੀਆ ਤੋਂ ਦੂਰ ਰੱਖਿਆ ਗਿਆ ਹੈ ਪਰ ਕੁੰਵਰ ਵਿਜੇ ਪ੍ਰਤਾਪ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਦੇ ਘਰ ਪਹੁੰਚਣ ਦੀ ਮਿਲੀ ਵੀਡੀਓ ਤੋਂ ਬਾਅਦ ਇਹ ਚਰਚਾ ਗਰਮ ਰਹੀ ਕਿ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਆਪਣੇ ਅਹੁਦੇ ’ਤੇ ਬਣੇ ਰਹਿਣ ਦੀ ਸਲਾਹ ਦਿੱਤੀ ਹੈ ਪਰ ਇਸ ਗੱਲ ਦੀ ਪੁਸ਼ਟੀ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਨਹੀਂ ਕੀਤੀ ਹੈ। ਉਨ੍ਹਾਂ ਇਸ ਸਬੰਧੀ ਕੋਈ ਵੀ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਨੇ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੇ ਇਹ ਨਵੇਂ ਹੁਕਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 


author

shivani attri

Content Editor

Related News