ਪੰਜਾਬ ਦੇ ਸਕੂਲਾਂ ''ਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ
Saturday, May 24, 2025 - 06:03 PM (IST)

ਲੁਧਿਆਣਾ (ਵਿੱਕੀ) : ਸਟੇਟ ਕੌਂਸਲ ਫਾਰ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ (ਐੱਸ. ਸੀ. ਈ. ਆਰ. ਟੀ.), ਪੰਜਾਬ ਵਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਗਰਮੀਆਂ ਦੀ ਛੁੱਟੀਆਂ ਦੌਰਾਨ ਪੜ੍ਹਾਈ ਨਾਲ ਜੋੜੀ ਰੱਖਣ ਦੇ ਉਦੇਸ਼ ਨਾਲ ਜਮਾਤ 6ਵੀਂ ਤੋਂ 10ਵੀਂ ਤੱਕ ਦੇ ਲਈ ਵਿਸ਼ਾਵਾਰ ਛੁੱਟੀਆਂ ਦਾ ਹੋਮਵਰਕ ਜਾਰੀ ਕੀਤਾ ਗਿਆ ਹੈ। ਐੱਸ. ਸੀ. ਈ. ਆਰ. ਟੀ. ਦੇ ਡਾਇਰੈਕਟਰ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ) ਨੂੰ ਨਿਰਦੇਸ਼ ਜਾਰੀ ਕਰਕੇ ਸਪੱਸ਼ਟ ਕੀਤਾ ਹੈ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਅੰਗਰੇਜ਼ੀ, ਪੰਜਾਬੀ, ਹਿੰਦੀ, ਗਣਿਤ, ਵਿਗਿਆਨ ਅਤੇ ਸਮਾਜਿਕ ਵਿਗਿਆਨ ਵਰਗੇ ਵਿਸ਼ਿਆਂ ਲਈ ਹੋਮਵਰਕ ਦੀ ਵਿਸਤ੍ਰਿਤ ਸੂਚੀ ਪੀ. ਡੀ. ਐੱਫ. ਫਾਰਮੈਟ ’ਚ ਸਾਰੇ ਸਰਕਾਰੀ ਸਕੂਲਾਂ ਨੂੰ ਭੇਜ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਬਨਵਾਉਣ ਵਾਲਿਆਂ ਨੂੰ ਵੱਡਾ ਝਟਕਾ, ਖੜ੍ਹੀ ਹੋਈ ਇਕ ਹੋਰ ਮੁਸੀਬਤ
ਹਦਾਇਤਾਂ ਅਨੁਸਾਰ, ਸਾਰੇ ਸਕੂਲ ਮੁਖੀ ਅਤੇ ਅਧਿਆਪਕ ਵਿਦਿਆਰਥੀਆਂ ਨੂੰ ਛੁੱਟੀਆਂ ਦੌਰਾਨ ਇਹ ਹੋਮਵਰਕ ਪੂਰਾ ਕਰਨ ਲਈ ਪ੍ਰੇਰਿਤ ਕਰਨਗੇ ਤਾਂ ਜੋ ਵਿਦਿਆਰਥੀ ਛੁੱਟੀਆਂ ਦੌਰਾਨ ਵੀ ਆਪਣੀ ਪੜ੍ਹਾਈ ਨਾਲ ਜੁੜੇ ਰਹਿਣ ਅਤੇ ਉਨ੍ਹਾਂ ਦੀ ਵਿੱਦਿਅਕ ਨਿਰੰਤਰਤਾ ਬਣੀ ਰਹੇ। ਇਹ ਹੋਮਵਰਕ ‘ਪੰਜਾਬ ਐਜੂਕੇਅਰ ਐਪ’ ’ਤੇ ਵੀ ਉਪਲੱਬਧ ਹੈ, ਜਿਸ ਰਾਹੀਂ ਵਿਦਿਆਰਥੀ ਕਿਸੇ ਵੀ ਸਮੇਂ ਮੋਬਾਈਲ ਰਾਹੀਂ ਅਭਿਆਸ ਸਮੱਗਰੀ ਪ੍ਰਾਪਤ ਕਰ ਸਕਦਾ ਹੈ। ਵਿਭਾਗ ਨੇ ਇਸ ਨੂੰ ਬਹੁਤ ਮਹੱਤਵਪੂਰਨ ਸਮਝਦੇ ਹੋਏ ਸਾਰੇ ਸਬੰਧਤਾਂ ਨੂੰ ਇਸ ਦਿਸ਼ਾ ’ਚ ਗੰਭੀਰਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ : ਪੁਰਾਣੀ ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਨੋਟੀਫਿਕੇਸ਼ਨ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e