ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ ਮਗਰੋਂ IG ਜੇਲ੍ਹਾਂ ਦਾ ਪਹਿਲਾ ਬਿਆਨ, ਕਰ ਦਿੱਤੇ ਵੱਡੇ ਖ਼ੁਲਾਸੇ

Tuesday, Sep 19, 2023 - 05:08 AM (IST)

ਚੰਡੀਗੜ੍ਹ: ਜੇਲ੍ਹ ਵਿਚ ਕੈਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਮੋਨੂੰ ਮਾਨੇਸਰ ਵਿਚਾਲੇ ਵੀਡੀਓ ਕਾਲ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਇਸ ਵਿਚਾਲੇ ਹੁਣ ਆਈ.ਜੀ. ਜੇਲ੍ਹਾਂ ਦਾ ਬਿਆਨ ਸਾਹਮਣੇ ਆਇਆ ਹੈ। ਜੇਲ੍ਹ ਵਿਭਾਗ ਪੰਜਾਬ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਮੋਬਾਈਲਾਂ ਦੀ ਵਰਤੋਂ ਸਬੰਧੀ ਨਸ਼ਰ ਹੋ ਰਹੀਆਂ ਮੀਡੀਆ ਰਿਪੋਰਟਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ  ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਨੂੰ ਗੁੰਮਰਾਹਕੁੰਨ, ਬੇਬੁਨਿਆਦ ਦੱਸਿਆ ਹੈ ਅਤੇ ਕਿਹਾ ਕਿ ਇਸ ਵੀਡੀਓ ਦਾ ਸੂਬੇ ਦੀਆਂ ਜੇਲ੍ਹਾਂ ਨਾਲ ਕੋਈ ਸਬੰਧ ਨਹੀਂ ਹੈ।

ਇਹ ਖ਼ਬਰ ਵੀ ਪੜ੍ਹੋ - ਡੇਢ ਘੰਟੇ ਮਗਰੋਂ ਮੋਦੀ ਕੈਬਨਿਟ ਦੀ ਮੀਟਿੰਗ ਹੋਈ ਖ਼ਤਮ, ਮਹਿਲਾ ਰਾਖਵੇਂਕਰਨ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਜ਼ਿਕਰਯੋਗ ਹੈ ਕਿ ਇਕ ਨਿਊਜ਼ ਚੈਨਲ ਨੇ 17 ਸਤੰਬਰ, 2023 ਦੀ ਇਕ ਵੀਡੀਓ ਨਸ਼ਰ ਕੀਤੀ ਹੈ ਜਿਸ ਵਿੱਚ ਕਥਿਤ ਹਾਈ ਰਿਸਕ ਕੈਦੀ ਲਾਰੈਂਸ ਬਿਸ਼ਨੋਈ ਵਟਸਐਪ ਵੀਡੀਓ ਕਾਲ ਰਾਹੀਂ ਮੋਨੂੰ ਮਾਨੇਸਰ ਨਾਲ ਗੱਲ-ਬਾਤ ਕਰਦਾ ਦੇਖਿਆ ਗਿਆ ਸੀ। ਮੋਨੂੰ ਮਾਨੇਸਰ ਹਰਿਆਣਾ ਦੇ ਨੂਹ ਜ਼ਿਲ੍ਹੇ ’ਚ ਗੜਬੜੀ  ਕਰਨ ਅਤੇ ਹਿੰਸਾ ਭੜਕਾਉਣ ਦੇ ਮੁੱਖ ਦੋਸ਼ੀਆਂ ’ਚੋਂ ਇੱਕ ਹੈ। ਵੀਡੀਓ ਵਿਚ ਇਕ ਹੋਰ ਵਿਅਕਤੀ ਲਾਰੈਂਸ ਬਿਸ਼ਨੋਈ ਦੇ ਨਾਲ ਦਫ਼ਤਰੀ ਕੁਰਸੀ ’ਤੇ ਬੈਠਾ ਦਿਖ ਰਿਹਾ ਹੈ।

ਇਹ ਵੀਡੀਓ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਗਈ ਸੀ ਅਤੇ ਦੋਸ਼ ਲਾਇਆ ਗਿਆ ਸੀ ਕਿ ਲਾਰੈਂਸ ਬਿਸ਼ਨੋਈ ਬਠਿੰਡਾ ਜੇਲ੍ਹ ’ਚ ਹਿਰਾਸਤ ਦੌਰਾਨ ਮੋਬਾਈਲ ਫ਼ੋਨ ਦੀ ਵਰਤੋਂ ਕਰ ਰਿਹਾ ਸੀ। ਮਾਮਲੇ ਦੀ ਜਾਂਚ ਇੰਸਪੈਕਟਰ ਜਨਰਲ ਜੇਲ੍ਹਾਂ, ਪੰਜਾਬ ਨੂੰ ਸੌਂਪੀ ਗਈ ਸੀ। ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਵੀਡੀਓ ਵਿਚ ਲਾਰੈਂਸ ਬਿਸ਼ਨੋਈ ਦੇ ਨਾਲ ਬੈਠੇ ਵਿਅਕਤੀ ਦੀ ਪਛਾਣ ਰਾਜਕੁਮਾਰ ਉਰਫ ਰਾਜੂ ਬਿਸ਼ਨੋਈ ਵਜੋਂ ਹੋਈ ਹੈ। ਰਾਜਕੁਮਾਰ 25 ਜਨਵਰੀ 2021 ਤੋਂ 22 ਫਰਵਰੀ 2021 ਤੱਕ 28 ਦਿਨਾਂ ਲਈ ਜ਼ਿਲ੍ਹਾ ਜੇਲ੍ਹ ਸ੍ਰੀ ਮੁਕਤਸਰ ਸਾਹਿਬ ਵਿਖੇ ਬੰਦ ਸੀ।

ਇਹ ਖ਼ਬਰ ਵੀ ਪੜ੍ਹੋ - ਜੱਜ ਕਰੇਗਾ 6 ਮਹੀਨੇ ਦੀ ਮਾਸੂਮ ਬੱਚੀ ਦੀ 'ਜ਼ਿੰਦਗੀ ਦਾ ਫ਼ੈਸਲਾ', ਮਾਪਿਆਂ ਨੇ ਅਦਾਲਤ 'ਚ ਲਗਾਈ ਗੁਹਾਰ

ਸਰਕਾਰੀ ਰਿਕਾਰਡ ਮੁਤਾਬਿਕ ਲਾਰੈਂਸ ਬਿਸ਼ਨੋਈ ਸਾਲ 2018 ਤੱਕ ਕੇਂਦਰੀ ਜੇਲ੍ਹ ਫਰੀਦਕੋਟ ਵਿਚ ਰਿਹਾ ਕਿਉਂਕਿ ਉਸ ਨੂੰ 4 ਜਨਵਰੀ 2018 ਨੂੰ ਕਿਸੇ ਹੋਰ ਰਾਜ ਦੀ ਪੁਲਸ ਹਵਾਲੇ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹ ਦੂਜੇ ਰਾਜਾਂ ਦੀਆਂ ਜੇਲ੍ਹਾਂ ਵਿਚ ਰਿਹਾ ਅਤੇ ਉਸ ਨੂੰ 24 ਸਤੰਬਰ, 2022 ਨੂੰ ਕੇਂਦਰੀ ਜੇਲ੍ਹ ਬਠਿੰਡਾ ਲਿਆਂਦਾ ਗਿਆ ਸੀ  ਅਤੇ ਬਿਸ਼ਨੋਈ ਨੂੰ  24 ਅਗਸਤ, 2023 ਨੂੰ  ਦੁਬਾਰਾ ਗੁਜਰਾਤ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਸੀ। ਪੁਖਤਾ ਸਬੂਤਾਂ ਦੇ ਮੱਦੇਨਜ਼ਰ, ਆਈ.ਜੀ. ਜੇਲ੍ਹਾਂ ਨੇ ਲਗਾਏ ਗਏ ਗੁਮਰਾਹਕੁੰਨ ਦੋਸ਼ ਨੂੰ ਨਕਾਰਦਿਆਂ ਕਿਹਾ ਕਿ ਇਹ ਵੀਡੀਓ ਪੰਜਾਬ ਦੀ ਕਿਸੇ ਜੇਲ੍ਹ ਵਿਚ ਨਹੀਂ ਬਣਾਈ ਗਈ ਕਿਉਂਕਿ ਲਾਰੈਂਸ ਬਿਸ਼ਨੋਈ ਅਤੇ ਰਾਜੂ ਬਿਸ਼ਨੋਈ ਦੋਵੇਂ ਕਦੇ ਵੀ ਪੰਜਾਬ ਦੀ ਕਿਸੇ ਵੀ ਜੇਲ੍ਹ ਵਿਚ ਇਕੱਠੇ ਨਹੀਂ ਰਹੇ ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News