IG ਰਾਕੇਸ਼ ਅਗਰਵਾਲ ਦੀ ਅਗਵਾਈ ਹੇਠ 400 ਮੁਲਾਜ਼ਮਾਂ ਨੇ ਜ਼ਿਲ੍ਹੇ ਭਰ ’ਚ ਮਾਰੇ ਛਾਪੇ, 14 ਨੂੰ ਕੀਤਾ ਗ੍ਰਿਫ਼ਤਾਰ
Sunday, Jul 10, 2022 - 12:19 PM (IST)
ਤਰਨਤਾਰਨ/ਖੇਮਕਰਨ,ਖਾਲੜਾ/ਝਬਾਲ (ਰਮਨ, ਸੋਨੀਆ, ਭਾਟੀਆ, ਨਰਿੰਦਰ)- ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਰਾਜ ਭਰ ਵਿਚ 26 ਆਈ.ਪੀ.ਐੱਸ ਅਧਿਕਾਰੀਆਂ ਨੂੰ ਟੀਮ ਦੀ ਅਗਵਾਈ ਕਰਦੇ ਹੋਏ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਤਲਾਸ਼ੀ ਅਭਿਆਨ ਲਈ ਨਿਯੁਕਤ ਕੀਤਾ ਗਿਆ ਹੈ। ਇਸੇ ਲੜੀ ਦੇ ਤਹਿਤ ਜ਼ਿਲ੍ਹਾ ਤਰਨਤਾਰਨ ਵਿਚ ਆਈ.ਪੀ.ਐੱਸ ਅਧਿਕਾਰੀ ਆਈ.ਜੀ ਰਾਕੇਸ਼ ਅਗਰਵਾਲ ਦੀ ਅਗਵਾਈ ਹੇਠ ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਦੀ ਸਮੁੱਚੀ ਟੀਮ ਜਿਸ ਵਿਚ 400 ਪੁਲਸ ਮੁਲਾਜ਼ਮ ਮੌਜੂਦ ਸੀ ਦੇ ਸਹਿਯੋਗ ਨਾਲ ਜ਼ਿਲ੍ਹੇ ਭਰ ’ਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਦੇ ਹੋਏ, 14 ਮੁਕੱਦਮੇ ਦਰਜ ਕੀਤੇ ਗਏ।
ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)
ਇਸਦੇ ਨਾਲ ਹੀ ਪੁਲਸ ਨੇ ਇਸ ਤਲਾਸ਼ੀ ਅਭਿਆਨ ਦੌਰਾਨ 460 ਗ੍ਰਾਮ ਹੈਰੋਇਨ, 38,250 ਲੀਟਰ ਨਾਜਾਇਜ਼ ਸ਼ਰਾਬ, 650 ਕਿਲੋ ਲਾਹਨ ਸਣੇ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰਦੇ ਹੋਏ 14 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਐੱਸ.ਪੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਵਲੋਂ ਦਿੱਤੇ ਗਏ ਹੁਕਮਾਂ ਤਹਿਤ ਏ.ਡੀ.ਜੀ.ਪੀ ਲਾਅ ਐਂਡ ਆਰਡਰ ਈਸ਼ਵਰ ਸਿੰਘ ਵਲੋਂ ਜਾਰੀ ਕੀਤੇ ਪੱਤਰ ਤਹਿਤ ਆਈ.ਪੀ.ਐੱਸ ਅਧਿਕਾਰੀ ਰਾਕੇਸ਼ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਇਲਾਕਿਆਂ ਵਿਚ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਵਿਚ ਜ਼ਿਲ੍ਹੇ ਦੇ ਸਮੂਹ ਜੀ.ਓ ਰੈਂਕ ਦੇ ਅਧਿਕਾਰੀਆਂ ਤੋਂ ਇਲਾਵਾ ਥਾਣਾ ਮੁਖੀ ਅਤੇ 400 ਦੇ ਕਰੀਬ ਪੁਲਸ ਮੁਲਾਜ਼ਮ ਸ਼ਾਮਲ ਸਨ।
ਪੜ੍ਹੋ ਇਹ ਵੀ ਖ਼ਬਰ: ਜੇਠ-ਜਠਾਣੀ ਤੋਂ ਦੁਖੀ ਦਰਾਣੀ ਨੇ ਗਲ ਲਾਈ ਮੌਤ, ਖ਼ੁਦਕੁਸ਼ੀ ਨੋਟ 'ਚ ਕੀਤਾ ਹੈਰਾਨੀਜਨਕ ਖ਼ੁਲਾਸਾ
ਐੱਸ.ਐੱਸ.ਪੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਹੱਦੀ ਇਲਾਕੇ ਡਲ, ਸਰਾਏ ਅਮਾਨਤ ਖਾਂ, ਸਰਹਾਲੀ ਫਤਿਆਬਾਦ, ਨਿੰਮ ਵਾਲੀ ਘਾਟੀ ਗੋਇੰਦਵਾਲ ਸਾਹਿਬ, ਹਰੀਕੇ ਪੱਤਣ ਆਦਿ ਵਿਖੇ ਵੱਖ-ਵੱਖ ਟੀਮਾਂ ਵਲੋਂ ਛਾਪੇਮਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਛਾਪੇਮਾਰੀ ਦੌਰਾਨ ਪੁਲਸ ਨੂੰ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਇਲਾਕਿਆਂ ਵਿਚੋਂ 474 ਨਸ਼ੀਲੀਆਂ ਗੋਲੀਆਂ, 460 ਗ੍ਰਾਮ ਹੈਰੋਇਨ, ਚਾਰ ਵਾਇਲਾਂ, 38,250 ਲੀਟਰ ਨਾਜਾਇਜ਼ ਸ਼ਰਾਬ, 650 ਕਿਲੋ ਲਾਹਣ ਬਰਾਮਦ ਕਰਦੇ ਹੋਏ 14 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਬਾਬਤ ਵੱਖ-ਵੱਖ ਥਾਣਿਆਂ ’ਚ 14 ਮਾਮਲੇ ਦਰਜ ਕੀਤੇ ਗਏ ਹਨ। ਐੱਸ.ਐੱਸ.ਪੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ੇ ਦੇ ਵਪਾਰੀ ਅਤੇ ਮਾਡ਼ੇ ਅਨਸਰਾਂ ਨੂੰ ਪਹਿਲਾਂ ਹੀ ਨੱਥ ਪਾਈ ਜਾ ਚੁੱਕੀ ਹੈ।
ਪੜ੍ਹੋ ਇਹ ਵੀ ਖ਼ਬਰ: ਪਿਆਰ ਲਈ ਸਰਹੱਦ ਪਾਰ ਕਰ ਜਲੰਧਰ ਆਈ ਪਾਕਿਸਤਾਨੀ ਕੁੜੀ, ਇੰਝ ਸ਼ੁਰੂ ਹੋਈ ਸੀ ਲਵ ਸਟੋਰੀ
ਉਨ੍ਹਾਂ ਕਿਹਾ ਕਿ ਆਈ.ਪੀ.ਐੱਸ ਅਧਿਕਾਰੀ ਆਈ.ਜੀ ਰਾਕੇਸ਼ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿਚ ਇਹ ਤਲਾਸ਼ੀ ਅਭਿਆਨ ਸਵੇਰੇ 11 ਵਜੇ ਤੋਂ ਲੈ 3 ਵਜੇ ਤੱਕ ਪੂਰੀ ਮਿਹਨਤ ਨਾਲ ਚਲਾਇਆ ਗਿਆ, ਜਿਸ ਵਿਚ ਪੁਲਸ ਨੂੰ ਕਾਫੀ ਸਫਲਤਾ ਹਾਸਲ ਹੋਈ ਹੈ। ਇਸ ਮੌਕੇ ਐੱਸ.ਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ, ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ, ਡੀ.ਐੱਸ.ਪੀ ਸੁਖਵਿੰਦਰ ਸਿੰਘ, ਡੀ.ਐੱਸ.ਪੀ ਸਿਟੀ ਤਰਨਤਾਰਨ ਜਸਪਾਲ ਸਿੰਘ, ਡੀ.ਐੱਸ.ਪੀ ਸਤਨਾਮ ਸਿੰਘ ਤੋਂ ਇਲਾਵਾ ਵੱਖ-ਵੱਖ ਥਾਣਿਆਂ ਦੇ ਮੁਖੀ ਅਤੇ ਚੌਕੀ ਇੰਚਾਰਜ ਹਾਜ਼ਰ ਸਨ।