ਆਈ.ਜੀ ਉਮਰਾਨੰਗਲ ਦੀ ਗ੍ਰਿਫਤਾਰੀ 'ਤੇ ਬੋਲੇ ਖਹਿਰਾ (ਵੀਡੀਓ)

Tuesday, Feb 19, 2019 - 04:56 PM (IST)

ਮੋਗਾ (ਵਿਪਨ): ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਸ਼ਮੂਲੀਅਤ ਦੇ ਇਲਜ਼ਾਮ ਹੇਠ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵਿਸ਼ੇਸ਼ ਜਾਂਚ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ। ਅਕਤੂਬਰ 2015 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਪ੍ਰਦਰਸ਼ਨ ਕਰ ਰਹੇ ਸਿੱਖਾਂ 'ਤੇ ਹੋਈ ਪੁਲਸ ਕਾਰਵਾਈ ਸਮੇਂ ਉਮਰਾਨੰਗਲ ਲੁਧਿਆਣਾ ਦੇ ਪੁਲਸ ਕਮਿਸ਼ਨਰ ਵਜੋਂ ਤਾਇਨਾਤ ਸਨ। ਉਮਰਾਨੰਗਲ ਇਸ ਗੋਲ਼ੀਕਾਂਡ 'ਚ ਗ੍ਰਿਫ਼ਤਾਰ ਕੀਤੇ ਜਾਣ ਵਾਲੇ ਸਭ ਤੋਂ ਉੱਚ ਪੁਲਸ ਅਧਿਕਾਰੀ ਹਨ। ਇਸ 'ਤੇ ਸੁਖਪਾਲ ਖਹਿਰਾ ਨੇ ਕਿਹਾ ਕੇ ਕਿਸੇ ਵੀ ਦੋਸ਼ੀ ਨੂੰ ਬਖਸ਼ਣਾ ਨਹੀਂ ਚਾਹੀਦਾ। 

ਇਸ ਤੋਂ ਪਹਿਲਾਂ ਐੱਸ.ਆਈ.ਟੀ. ਨੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਜੋ ਇਸ ਸਮੇਂ ਨਿਆਇਕ ਹਿਰਾਸਤ 'ਚ ਫ਼ਰੀਦਕੋਟ ਜੇਲ 'ਚ ਬੰਦ ਹਨ।


author

Shyna

Content Editor

Related News