ਪੰਜਾਬ ਹਰਿਆਣਾ ਹਾਈਕੋਰਟ ਨੇ ਆਈ.ਜੀ.ਉਮਰਾਨੰਗਲ ਨੂੰ ਦਿੱਤੀ ਬਲੈਂਕੇਟ ਬੇਲ

Thursday, Mar 07, 2019 - 04:13 PM (IST)

ਪੰਜਾਬ ਹਰਿਆਣਾ ਹਾਈਕੋਰਟ ਨੇ ਆਈ.ਜੀ.ਉਮਰਾਨੰਗਲ ਨੂੰ ਦਿੱਤੀ ਬਲੈਂਕੇਟ ਬੇਲ

ਫਰੀਦਕੋਟ - ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ 'ਚ 'ਸਿੱਟ' ਵਲੋਂ ਗ੍ਰਿਫਤਾਰ ਕੀਤੇ ਗਏ ਆਈ.ਜੀ.ਉਮਰਾਨੰਗਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਲੈਂਕੇਟ ਬੇਲ ਦੇ ਦਿੱਤੀ ਹੈ। ਹਾਈਕੋਰਟ ਨੇ ਉਨ੍ਹਾਂ ਦੀ  ਗ੍ਰਿਫਤਾਰੀ ਤੋਂ 7 ਦਿਨ ਪਹਿਲਾਂ ਨੋਟਸ ਜਾਰੀ ਕਰਨ ਲਈ ਕਿਹਾ ਹੈ। ਦੱਸ ਦੇਈਏ ਕਿ ਆਈ.ਜੀ.ਉਮਰਾਨੰਗਲ 12 ਮਾਰਚ ਤੱਕ ਜੁਡੀਸ਼ੀਅਲ ਰਿਮਾਂਡ 'ਤੇ ਹਨ। ਉਮਰਾਨੰਗਲ ਨੇ ਆਪਣੀ ਰੈਗੂਲਰ ਜ਼ਮਾਨਤ ਲਈ ਫਰੀਦਕੋਟ ਦੀ ਅਦਾਲਤ 'ਚ ਅਰਜ਼ੀ ਲਾਈ ਸੀ, ਜਿਸ ਦੀ ਸੁਣਵਾਈ 6 ਮਾਰਚ ਨੂੰ ਹੋਣੀ ਸੀ।

ਦੱਸਣਯੋਗ ਹੈ ਕਿ ਬੀਤੀ 18 ਫ਼ਰਵਰੀ ਨੂੰ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਐੱਸ. ਆਈ. ਟੀ. ਨੇ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਨੂੰ 19 ਫਰਵਰੀ ਨੂੰ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਮਾਨਯੋਗ ਅਦਾਲਤ ਨੇ ਉਮਰਾਨੰਗਲ ਨੂੰ 4 ਦਿਨ ਦੇ ਪੁਲਸ ਰਿਮਾਂਡ 'ਤੇ ਭੇਜਿਆ ਸੀ। 23 ਫਰਵਰੀ ਨੂੰ ਮਾਨਯੋਗ ਅਦਾਲਤ ਨੇ ਪਰਮਰਾਜ ਸਿੰਘ ਉਮਰਾਨੰਗਲ ਦਾ 3 ਦਿਨ ਲਈ ਹੋਰ ਪੁਲਿਸ ਰਿਮਾਂਡ ਵਧਾਇਆ ਸੀ। ਰਿਮਾਂਡ ਖਤਮ ਹੋਣ ਤੋਂ ਬਾਅਦ ਐੱਸ. ਆਈ. ਟੀ. ਵਲੋਂ ਮੰਗਲਵਾਰ ਨੂੰ ਮੁੜ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਅਦਾਲਤ ਨੇ ਉਮਰਾਨੰਗਲ ਨੂੰ 12 ਮਾਰਚ ਤਕ ਜੇਲ ਭੇਜਣ ਦੇ ਹੁਕਮ ਦਿੱਤੇ।


author

rajwinder kaur

Content Editor

Related News