ਬਹਿਬਲ ਕਲਾਂ ਗੋਲੀਕਾਂਡ ਮਾਮਲੇ ''ਚ ਵੱਡੀ ਖ਼ਬਰ, ਸਸਪੈਂਡ ਚੱਲ ਰਹੇ IG ਉਮਰਾਨੰਗਲ ਮੁੜ ਹੋਏ ਬਹਾਲ

Friday, Jul 12, 2024 - 04:26 AM (IST)

ਬਹਿਬਲ ਕਲਾਂ ਗੋਲੀਕਾਂਡ ਮਾਮਲੇ ''ਚ ਵੱਡੀ ਖ਼ਬਰ, ਸਸਪੈਂਡ ਚੱਲ ਰਹੇ IG ਉਮਰਾਨੰਗਲ ਮੁੜ ਹੋਏ ਬਹਾਲ

ਜਲੰਧਰ- ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸਸਪੈਂਡ ਚੱਲ ਰਹੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਬਾਰੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਅਦਾਲਤ ਵੱਲੋਂ ਉਨ੍ਹਾਂ ਨੂੰ ਡਿਊਟੀ 'ਤੇ ਬਹਾਲ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। 

ਇਸ ਤੋਂ ਪਹਿਲਾਂ 2 ਜੁਲਾਈ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਉਮਰਾਨੰਗਲ ਦੀ ਮੁਅੱਤਲੀ ਨੂੰ ਰੱਦ ਕਰ ਦਿੱਤਾ ਸੀ ਤੇ ਉਨ੍ਹਾਂ ਨੂੰ ਮੁੜ ਨੌਕਰੀ 'ਤੇ ਬਹਾਲ ਕਰਨ ਦੇ ਆਦੇਸ਼ ਦਿੱਤੇ ਸਨ। ਹੁਣ ਅਦਾਲਤ ਦੇ ਹੁਕਮਾਂ ਤੋਂ ਬਾਅਦ ਉਨ੍ਹਾਂ ਨੂੰ ਡਿਊਟੀ 'ਤੇ ਮੁੜ ਬਹਾਲ ਕਰ ਦਿੱਤਾ ਗਿਆ ਹੈ। ਫਿਲਹਾਲ ਉਨ੍ਹਾਂ ਨੂੰ ਡੀ.ਜੀ.ਪੀ. ਦਫ਼ਤਰ 'ਚ ਤਾਇਨਾਤ ਕੀਤਾ ਗਿਆ ਹੈ। 

ਜ਼ਿਕਰਯੋਗ ਹੈ ਕਿ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਖ਼ਿਲਾਫ਼ ਕੋਟਕਪੂਰਾ ਗੋਲੀਕਾਂਡ, ਬਹਿਬਲ ਕਲਾਂ ਗੋਲੀਕਾਂਡ ਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ 3 ਐੱਫ਼.ਆਈ.ਆਰ. ਦਰਜ ਕੀਤੀਆਂ ਗਈਆਂ ਸਨ, ਜਿਨ੍ਹਾਂ 'ਚੋਂ ਉਨ੍ਹਾਂ ਨੂੰ ਐੱਨ.ਡੀ.ਪੀ.ਐੱਸ. ਮਾਮਲੇ 'ਚੋਂ ਪਹਿਲਾਂ ਹੀ ਬਰੀ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਦੋ ਮਾਮਲਿਆਂ 'ਚ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News