CM ਮਾਨ ਨੇ ਸਰਕਾਰੀ ਸਕੂਲਾਂ ਦੇ 50 ਹੈੱਡ ਮਾਸਟਰਾਂ ਨੂੰ ਟਰੇਨਿੰਗ ਲਈ IIM ਅਹਿਮਦਾਬਾਦ ਕੀਤਾ ਰਵਾਨਾ

Sunday, Jul 30, 2023 - 05:23 PM (IST)

CM ਮਾਨ ਨੇ ਸਰਕਾਰੀ ਸਕੂਲਾਂ ਦੇ 50 ਹੈੱਡ ਮਾਸਟਰਾਂ ਨੂੰ ਟਰੇਨਿੰਗ ਲਈ IIM ਅਹਿਮਦਾਬਾਦ ਕੀਤਾ ਰਵਾਨਾ

ਚੰਡੀਗੜ੍ਹ- ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ 50 ਹੈੱਡ ਮਾਸਟਰਾਂ ਦੇ ਪਹਿਲੇ ਬੈਚ ਨੂੰ ਟਰੇਨਿੰਗ ਲਈ IIM ਅਹਿਮਦਾਬਾਦ ਨੂੰ ਰਵਾਨਾ ਕੀਤਾ ਹੈ। ਉਨ੍ਹਾਂ ਦਾ ਮਕਸਦ ਹੈ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਲਈ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਨਿਖਾਰਨਾ ਹੈ ਤਾਂ ਜੋ ਉਹ ਬਿਹਤਰੀਨ ਸੇਵਾਵਾਂ ਪ੍ਰਦਾਨ ਕਰ ਸਕਣ। ਇਸ ਦੌਰਾਨ CM ਮਾਨ ਨੇ 50 ਹੈੱਡ ਮਾਸਟਰਾਂ ਨੂੰ ਆਪ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ। ਇਸ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 50 ਹੈੱਡ ਮਾਸਟਰਾਂ ਦੇ ਪਹਿਲੇ ਬੈਚ ਨੂੰ ਟਰੇਨਿੰਗ ਲਈ IIM ਅਹਿਮਦਾਬਾਦ ਨੂੰ ਰਵਾਨਾ ਕੀਤਾ। ਸਾਰਿਆਂ ਨੂੰ ਮਿਲ ਕੇ ਟਰੇਨਿੰਗ ਲਈ ਸ਼ੁੱਭ ਇੱਛਾਵਾਂ ਦਿੱਤੀਆਂ। ਪੰਜਾਬ ਦਾ ਸਿੱਖਿਆ ਖ਼ੇਤਰ ਹਰ ਰੋਜ਼ ਨਵੀਆਂ ਬੁਲੰਦੀਆਂ ਸਰ ਕਰ ਰਿਹਾ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਜ਼ਿਲ੍ਹੇ ’ਚ ਡੇਂਗੂ ਦਾ ਵਧਿਆ ਖ਼ਤਰਾ, ਹੁਣ ਤੱਕ 19 ਮਰੀਜ਼ ਆਏ ਸਾਹਮਣੇ

ਉਨ੍ਹਾਂ ਲਿਖਿਆ ਹੈ ਕਿ ਬੱਚਿਆਂ ਸਮੇਤ ਅਧਿਆਪਕਾਂ-ਹੈੱਡ ਮਾਸਟਰਾਂ ਨੂੰ ਵੀ ਪੜ੍ਹਾਈ ਦੇ ਅਨੌਖੇ ਤੇ ਵੱਖਰੇ ਤਰੀਕੇ ਲੈ ਕੇ ਆਉਣ ਲਈ ਹਰ ਮਾਹੌਲ ਦਿੱਤਾ ਜਾ ਰਿਹਾ ਹੈ। ਟਰੇਨਿੰਗ ਕਰਵਾਉਣ ਦਾ ਇਹ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ।

PunjabKesari

ਇਹ ਵੀ ਪੜ੍ਹੋ- 8 ਸਾਲ UK ਰਹਿਣ ਮਗਰੋਂ ਨੌਜਵਾਨ ਨੇ ਜਨਮ ਭੂਮੀ ਨੂੰ ਦਿੱਤੀ ਤਰਜੀਹ, ਖੇਤੀ ਤੇ ਸੂਰ ਪਾਲਣ ਦੇ ਧੰਦੇ ਨੂੰ ਬਣਾਇਆ ਸਫ਼ਲ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ 4 ਫਰਵਰੀ ਨੂੰ 36 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਸਿੰਗਾਪੁਰ ਟਰੇਨਿੰਗ ਲਈ ਰਵਾਨਾ ਕੀਤਾ ਸੀ। ਜੋ ਕਿ 6 ਤੋਂ 10 ਫਰਵਰੀ ਤੱਕ ਸਿੰਗਾਪੁਰ 'ਚ ਪ੍ਰੋਫੈਸ਼ਨਲ ਟੀਚਿੰਗ ਟ੍ਰੇਨਿੰਗ ਸੈਮੀਨਾਰ 'ਚ ਸ਼ਾਮਲ ਹੋਣ ਮਗਰੋਂ 11 ਫਰਵਰੀ ਨੂੰ ਵਾਪਸ ਆਏ ਸਨ। ਉਨ੍ਹਾਂ ਦਾ ਮਕਸਦ ਹੈ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਲਈ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਨਿਖਾਰਨਾ ਹੈ ਤਾਂ ਜੋ ਉਹ ਬਿਹਤਰੀਨ ਸੇਵਾਵਾਂ ਪ੍ਰਦਾਨ ਕਰ ਸਕਣ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News