Big Breaking: IIT ਰੋਪੜ ਦੇ ਵਿਦਿਆਰਥੀ ਦੀ ਜਿੰਮ 'ਚ ਕਸਰਤ ਕਰਦੇ ਸਮੇਂ ਮੌਤ! ਪਹਿਲੇ ਦਿਨ ਗਿਆ ਸੀ ਜਿੰਮ
Thursday, Jan 08, 2026 - 05:27 PM (IST)
ਰੋਪੜ/ਰੂਪਨਗਰ (ਵਿਜੈ)- ਰੋਪੜ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਆਈ. ਆਈ. ਟੀ. ਰੋਪੜ ਦੇ ਵਿਦਿਆਰਥੀ ਦੀ ਜਿੰਮ ਵਿਚ ਕਸਰਤ ਕਰਦੇ ਸਮੇਂ ਅਚਾਨਕ ਸਿਹਤ ਵਿਗੜਨ ਤੋਂ ਬਾਅਦ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਆਦਿਤਿਆ ਸਾਗਰ (21) ਵਾਸੀ ਉੱਤਰ ਪ੍ਰਦੇਸ਼ ਦੇ ਹਾਪੁੜ ਦੇ ਸੰਜੇ ਵਿਹਾਰ ਵਜੋਂ ਹੋਈ ਹੈ। ਆਦਿਤਿਆ ਬੀ-ਟੈੱਕ ਸਿਵਲ ਇੰਜੀਨੀਅਰਿੰਗ ਦੇ ਤੀਜੇ ਸਾਲ ਦਾ ਵਿਦਿਆਰਥੀ ਸੀ।
ਇਹ ਵੀ ਪੜ੍ਹੋ: 'ਜੀ ਰਾਮ ਜੀ ਯੋਜਨਾ' ਪ੍ਰਤੀ ਜਨ ਜਾਗਰੂਕਤਾ ਮੁਹਿੰਮ ਦੌਰਾਨ ਵਿਰੋਧੀਆਂ ਤੇ ਵਰ੍ਹੇ ਸੁਨੀਲ ਜਾਖੜ (ਵੀਡੀਓ)
ਉਸ ਦੇ ਕੰਨ ਵਿੱਚੋਂ ਖ਼ੂਨ ਵਹਿਣ ਲੱਗ ਪਿਆ ਅਤੇ ਉਹ ਬੇਹੋਸ਼ ਹੋ ਗਿਆ। ਜਦੋਂ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਮਿਲੀ ਜਾਣਕਾਰੀ ਮੁਤਾਬਕ ਉਸ ਨੂੰ ਡਾਕਟਰੀ ਦੇਖਭਾਲ ਪ੍ਰਦਾਨ ਕਰਨ ਵਿਚ ਦੇਰੀ ਹੋਈ। ਆਦਿੱਤਿਆ ਆਪਣੇ ਪਹਿਲੇ ਦਿਨ ਕਸਰਤ ਕਰਨ ਲਈ ਆਈ. ਆਈ. ਟੀ. ਜਿੰਮ ਗਿਆ ਸੀ। ਕਸਰਤ ਦੌਰਾਨ ਉਸ ਦੇ ਕੰਨ ਵਿੱਚੋਂ ਖ਼ੂਨ ਵਹਿਣ ਲੱਗ ਪਿਆ ਅਤੇ ਉਹ ਡਿੱਗ ਪਿਆ।
ਮੌਕੇ ਉਤੇ ਉਸ ਨੂੰ ਐਂਬੂਲੈਂਸ ਰਾਹੀਂ ਆਈ. ਆਈ. ਟੀ. ਮੈਡੀਕਲ ਸੈਂਟਰ ਲਿਜਾਇਆ ਗਿਆ। ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਦਰ ਰੂਪਨਗਰ ਪੁਲਸ ਸਟੇਸ਼ਨ ਦੇ ਸਟੇਸ਼ਨ ਹਾਊਸ ਅਫ਼ਸਰ (ਐੱਸ. ਐੱਚ. ਓ) ਸੰਨੀ ਖੰਨਾ ਨੇ ਆਦਿੱਤਿਆ ਦੀ ਮੌਤ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਉਸ ਦੀ ਲਾਸ਼ ਉਸ ਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਕਾਮਿਆਂ ਲਈ Good News! ਕੀਤਾ ਗਿਆ ਰੈਗੂਲਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
