ਚਾਲੂ ਭੱਠੀ, ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ

Thursday, Dec 03, 2020 - 05:26 PM (IST)

ਚਾਲੂ ਭੱਠੀ, ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ

ਘੱਗਾ (ਸਨੇਹੀ) : ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਘੱਗਾ ਮੁਖੀ ਮਨਦੀਪ ਕੌਰ ਪੀ. ਪੀ. ਐੱਸ. ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਪਲਵਿੰਦਰ ਸਿੰਘ ਸਮੇਤ ਪੁਲਸ ਪਾਰਟੀ ਭੈੜੇ ਅਨਸਰਾਂ ਦੀ ਤਲਾਸ਼ 'ਚ ਜਦੋਂ ਕਸਬਾ ਬਾਦਸ਼ਾਹਪੁਰ ਦੇ ਬੱਸ ਅੱਡੇ ਕੋਲ ਖੜ੍ਹੇ ਸਨ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਕੁੱਝ ਨਾ ਮਾਲੂਮ ਵਿਅਕਤੀਆਂ ਵੱਲੋਂ ਘੱਗਰ ਦੇ ਕੰਢੇ ਤੇ ਪਿੰਡ ਰਾਮਪੁਰ ਨਜ਼ਦੀਕ ਭੱਠੀ ਲਗਾ ਕੇ ਨਾਜਾਇਜ਼ ਸ਼ਰਾਬ ਕੱਢੀ ਜਾ ਰਹੀ ਹੈ।

ਪੁਲਸ ਨੇ ਮੌਕੇ 'ਤੇ ਪਹੁੰਚ ਕੇ ਚਾਲੂ ਭੱਠੀ, ਨਾਜਾਇਜ਼ ਸ਼ਰਾਬ ਅਤੇ 100 ਲੀਟਰ ਲਾਹਣ ਬਰਾਮਦ ਕੀਤੀ ਹੈ, ਜਦੋਂ ਕਿ ਦੋਸ਼ੀ ਫ਼ਰਾਰ ਹੋਣ 'ਚ ਸਫਲ ਹੋ ਗਏ । ਪੁਲਸ ਨੇ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
 


author

Babita

Content Editor

Related News