ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ’ਚ ਇਕ ਨਾਮਜ਼ਦ
Tuesday, Apr 29, 2025 - 04:42 PM (IST)

ਫਿਰੋਜ਼ਪੁਰ (ਖੁੱਲਰ) : ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਅਲੀਪੁਰ ਲੋਹਕਾ ਖੁਰਦ ਵਿਖੇ ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਥਾਣਾ ਮੱਲਾਂਵਾਲਾ ਦੀ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸਤਪਾਲ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਅਲੀਪੁਰ ਲੋਹਕਾ ਖੁਰਦ ਜਦੋਂ ਗਸ਼ਤ ਕਰ ਰਹੇ ਸੀ ਤਾਂ ਇਸ ਦੌਰਾਨ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਅਵਤਾਰ ਸਿੰਘ ਪੁੱਤਰ ਨਸੀਬ ਸਿੰਘ ਵਾਸੀ ਲੋਹਕਾ ਖੁਰਦ ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਦਾ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।