ਨਾਜਾਇਜ਼ ਸ਼ਰਾਬ ਸਣੇ ਕਾਬੂ

Monday, Jan 08, 2018 - 05:50 PM (IST)


ਗਿੱਦੜਬਾਹਾ (ਕੁਲਭੂਸ਼ਨ) - ਪੁਲਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਹੈ। 
ਐੱਸ. ਐੱਚ. ਓ. ਧਰਮਪਾਲ ਸ਼ਰਮਾ ਨੇ ਦੱਸਿਆ ਕਿ ਏ. ਐੱਸ. ਆਈ. ਗੁਰਦੀਪ ਸਿੰਘ ਨੇ ਪੁਲਸ ਪਾਰਟੀ ਨਾਲ ਗੁਪਤਾ ਸੂਚਨਾ ਦੇ ਆਧਾਰ 'ਤੇ ਘੋਨਾ ਫਾਟਕ ਥਰਾਜਵਾਲਾ ਰੋਡ 'ਤੇ ਨਾਕਾਬੰਦੀ ਕਰ ਕੇ ਇਕ ਮਾਰੂਤੀ ਕਾਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ 'ਚੋਂ 5 ਪੇਟੀਆਂ ਨਾਜਾਇਜ਼ ਸ਼ਰਾਬ ਹਰਿਆਣਾ ਦੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਕਾਰ ਚਾਲਕ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਗੇਜਾ ਸਿੰਘ ਵਾਸੀ ਕੁਕਿਆਂਵਾਲੀ ਢਾਣੀ ਪਿੰਡ ਫਕਰਸਰ ਵਜੋਂ ਹੋਈ ਹੈ। ਮੁਲਜ਼ਮ ਵਿਰੁੱਧ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਪੁਲਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News