ਪਤਨੀ ਨਾਲ ਨਾਜਾਇਜ਼ ਸਬੰਧਾਂ ਦੇ ਸ਼ੱਕ ''ਚ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਵਿਅਕਤੀ

Friday, May 07, 2021 - 07:00 PM (IST)

ਪਤਨੀ ਨਾਲ ਨਾਜਾਇਜ਼ ਸਬੰਧਾਂ ਦੇ ਸ਼ੱਕ ''ਚ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਵਿਅਕਤੀ

ਤਲਵੰਡੀ ਸਾਬੋ (ਮਨੀਸ਼): ਸਬ-ਡਵੀਜ਼ਨ ਤਲਵੰਡੀ ਸਾਬੋ ਦੀ ਰਾਮਾ ਮੰਡੀ ਦੇ ਪਿੰਡ ਰਾਮਸਰਾ ਵਿਖੇ ਇੱਕ ਵਿਅਕਤੀ ਵੱਲੋ ਆਪਣੀ ਪਤਨੀ ਨਾਲ ਨਾਜਾਇਜ਼ ਸਬੰਧਾਂ ਦੇ ਸ਼ੱਕ ਵਿੱਚ ਇੱਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਮਾਮਲਾ ਦਰਜ ਕਰਕੇ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਵਾਰਦਾਤ ਸਮੇਂ ਵਰਤੇ ਗਏ ਤੇਜ਼ਧਾਰ ਹਥਿਆਰ ਬਰਾਮਦ ਕਰ ਲਏ ਹਨ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:   ਪੰਜਾਬ ’ਚ ਮਈ ਦੇ ਤੀਜੇ ਹਫ਼ਤੇ ਹੋਰ ਭਿਆਨਕ ਹੋਵੇਗਾ 'ਕੋਰੋਨਾ',ਰੋਜ਼ਾਨਾ 10 ਹਜ਼ਾਰ ਨਵੇਂ ਮਾਮਲੇ ਆਉਣ ਦਾ ਖ਼ਦਸ਼ਾ

ਜਾਣਕਾਰੀ ਅਨੁਸਾਰ ਰਾਮਾ ਮੰਡੀ ਦੇ ਪਿੰਡ ਰਾਮਸਰਾ ਵਿਖੇ ਬੀਤੀ ਦੇਰ ਸ਼ਾਮ ਖੂਨ ਨਾਲ ਲਥਪਥ ਨੌਜਵਾਨ ਦੀ ਲਾਸ਼ ਮਿਲੀ ਅਤੇ ਰਾਮਾ ਮੰਡੀ ਪੁਲਸ ਨੇ 24 ਘੰਟੇ ਦੌਰਾਨ ਹੱਲ ਕਰਨ ਦਾ ਦਾਅਵਾ ਕੀਤਾ ਹੈ।ਪੁਲਸ ਅਧਿਕਾਰੀਆਂ ਮੁਤਾਬਕ ਬੀਤੀ ਦੇਰ ਸ਼ਾਮ ਕਥਿਤ ਦੋਸ਼ੀ ਨੇ ਮ੍ਰਿਤਕ ਨੂੰ ਫੋਨ ਕਰਕੇ ਬੁਲਾਇਆ ਸੀ, ਜਿਸ ਤੋਂ ਬਾਅਦ ਦੇਰ ਸ਼ਾਮ ਮ੍ਰਿਤਕ ਘਰ ਨਹੀਂ ਪੁੱਜਾ ਤੇ ਪਰਿਵਾਰ ਵਾਲੇ ਉਸ ਦੀ ਭਾਲ ਵਿੱਚ ਲੱਗ ਗਏ ਜਿਸ ਤੋਂ ਬਾਅਦ ਮ੍ਰਿਤਕ ਦੀ ਲਾਸ਼ ਇੱਕ ਰਸਤੇ ਤੋਂ ਮਿਲੀ।

ਇਹ ਵੀ ਪੜ੍ਹੋ:  ਮਾਨਸਾ ’ਚ ਸਿਹਤ ਵਿਭਾਗ ਦਾ ਕਾਰਨਾਮਾ, ਨੌਜਵਾਨ ਨੂੰ ਬਣਾ ਦਿੱਤਾ ‘ਮਾਂ’, ਜਾਣੋ ਕੀ ਹੈ ਪੂਰਾ ਮਾਮਲਾ

ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨ ’ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਤੇ ਫੋਨ ਕਰਕੇ ਬੁਲਾਉਣ ਵਾਲਾ ਹੀ ਕਥਿਤ ਕਾਤਲ ਨਿਕਲਿਆ।ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਕਥਿਤ ਦੋਸ਼ੀ ਆਪਣੀ ਪਤਨੀ ਨਾਲ ਮ੍ਰਿਤਕ ਦੇ ਸਬੰਧ ਹੋਣ ਦਾ ਸ਼ੱਕ ਕਰਦਾ ਸੀ, ਜਿਸ ਕਰਕੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ।ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕਥਿਤ ਦੋਸ਼ੀ ਤੋਂ ਕਤਲ ਸਮੇਂ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ ’ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:   ਆਕਸੀਜਨ ਪਲਾਂਟ ਲਗਵਾਉਣ ਲਈ ਡਾ. ਓਬਰਾਏ ਨੇ ਵਧਾਇਆ ਮਦਦ ਦਾ ਹੱਥ, ਕੈਪਟਨ ਨੂੰ ਕੀਤੀ ਇਹ ਅਪੀਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Shyna

Content Editor

Related News