ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
Sunday, Aug 13, 2017 - 04:21 PM (IST)
ਮੋਰਿੰਡਾ (ਖੁਰਾਣਾ)-ਜ਼ਿਲਾ ਪੁਲਸ ਮੁਖੀ ਰਾਜ ਬਚਨ ਸੰਧੂ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਮੋਰਿੰਡਾ ਪੁਲਸ ਨੇ ਇਕ ਵਿਅਕਤੀ ਨੂੰ ਦੋ ਕੈਨੀਆਂ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਕੁਲਭੂਸ਼ਨ ਸ਼ਰਮਾ ਥਾਣਾ ਮੁਖੀ ਮੋਰਿੰਡਾ ਨੇ ਦੱਸਿਆ ਕਿ ਸਿਟੀ ਪੁਲਸ ਮੋਰਿੰਡਾ ਦੇ ਇੰਚਾਰਜ ਐੱਸ. ਆਈ. ਗਗਨਪ੍ਰੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਸਥਾਨਕ ਢੋਲਣਮਾਜਰਾ ਚੌਕ 'ਚ ਨਾਕੇਬੰਦੀ ਕੀਤੀ ਹੋਈ ਸੀ।
ਇਸੇ ਦੌਰਾਨ ਇਕ ਵਿਅਕਤੀ ਦੋ ਕੈਨੀਆਂ ਚੁੱਕ ਕੇ ਆਉਂਦਾ ਦਿਖਾਈ ਦਿੱਤਾ, ਜੋ ਨਾਕੇ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ। ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸ ਵਿਅਕਤੀ ਤੋÎਂ 90 ਲੀਟਰ ਦੇਸੀ ਸ਼ਰਾਬ (10 ਪੇਟੀਆਂ) ਬਰਾਮਦ ਹੋਈ। ਫੜੇ ਗਏ ਵਿਅਕਤੀ ਦੀ ਪਛਾਣ ਸੁਸ਼ੀਲ ਵਰਮਾ ਵਾਸੀ ਮਲੋਆ ਚੰਡੀਗੜ੍ਹ ਵਜੋਂ ਹੋਈ ਹੈ। ਸਿਟੀ ਪੁਲਸ ਮੋਰਿੰਡਾ ਨੇ ਉਕਤ ਵਿਅਕਤੀ ਵਿਰੁੱਧ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
