ਆਉਣ ਵਾਲੇ ਦਿਨਾਂ ’ਚ ਗੈਰ-ਕਾਨੂੰਨੀ ਇਮਾਰਤਾਂ ’ਤੇ ਚੱਲ ਸਕਦਾ ਹੈ ਪੀਲਾ ਪੰਜਾ, ਹੋ ਸਕਦੀ ਹੈ ਸੀਲਿੰਗ

Tuesday, Jul 18, 2023 - 05:08 PM (IST)

ਜਲੰਧਰ (ਖੁਰਾਣਾ) : ਨਗਰ ਨਿਗਮ ਦੇ ਬਿਲਡਿੰਗ ਵਿਭਾਗ ’ਚ ਪਿਛਲੇ ਲੰਮੇ ਸਮੇਂ ਤੋਂ ਸੁਸਤ ਨਜ਼ਰ ਆ ਰਹੀ ਹੈ। ਕਮਿਸ਼ਨਰ ਦੇ ਨਿਰਦੇਸ਼ਾਂ ਦੇ ਬਾਵਜੂਗ ਲੰਮੇ ਸਮੇਂ ਤੋਂ ਕੋਈ ਕਾਰਵਾਈ ਨਹੀਂ ਹੋਈ। ਕਮਿਸ਼ਨਰ ਅਭਿਜੀਤ ਕਪਲਿਸ਼ ਵੱਲੋਂ ਵਾਰ-ਵਾਰ ਹਦਾਇਤ ਕੀਤੀ ਜਾ ਰਹੀ ਸੀ ਕਿ ਨਾਜਾਇਜ਼ ਬਿਲਡਿੰਗਾਂ ’ਤੇ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇ ਪਰ ਸਾਬਕਾ ਐੱਮ. ਟੀ. ਪੀ. ਨਰਿੰਦਰ ਸ਼ਰਮਾ ਨੇ ਇਸ ਮਾਮਲੇ ’ਚ ਕੁਝ ਨਹੀਂ ਕੀਤਾ ਸਗੋਂ ਕਈ ਨਾਜਾਇਜ਼ ਬਿਲਡਿੰਗਾਂ ਨੂੰ ਨਿਯਮਤ ਕਰ ਕੇ ਨਿਯਮਾਂ ਦੇ ਉਲਟ ਕੰਮ ਕੀਤਾ ਹੈ। ਦੱਸਣਯੋਗ ਹੈ ਕਿ ਦੋ-ਤਿੰਨ ਦਿਨ ਪਹਿਲਾਂ ਨਿਗਮ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਕੀਤੀ ਸੀ, ਜਿਸ ਦੌਰਾਨ ਐੱਮ. ਟੀ. ਪੀ. ਬਲਵਿੰਦਰ ਸਿੰਘ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਸਨ ਕਿ ਛੋਟੀਆਂ ਇਮਾਰਤਾਂ ਨੂੰ ਛੱਡ ਕੇ ਵੱਡੀਆਂ ਇਮਾਰਤਾਂ ’ਤੇ ਕਾਰਵਾਈ ਕੀਤੀ ਜਾਵੇ ਤਾਂ ਜੋ ਗੈਰ-ਕਾਨੂੰਨੀ ਉਸਾਰੀ ਦੀ ਪ੍ਰਕਿਰਿਆ ਨੂੰ ਰੋਕਿਆ ਜਾ ਸਕਦਾ ਹੈ। ਪਤਾ ਲੱਗਾ ਹੈ ਕਿ ਨਿਗਮ ਵੱਲੋਂ ਕੁਝ ਮਹੀਨੇ ਪਹਿਲਾਂ ਜਿਹੜੀਆਂ ਨਾਜਾਇਜ਼ ਇਮਾਰਤਾਂ ਦੀ ਭੰਨ-ਤੋੜ ਕੀਤੀ ਗਈ ਸੀ, ਉਨ੍ਹਾਂ ਨੂੰ ਹੁਣ ਦੁਬਾਰਾ ਬਣਾਇਆ ਗਿਆ ਹੈ, ਜਿਨ੍ਹਾਂ ’ਚ ਸੰਤ ਨਗਰ ਗੇਟ ਨੇੜੇ ਬਣੀ ਇਮਾਰਤ ਵੀ ਸ਼ਾਮਲ ਹੈ। ਇਸੇ ਤਰ੍ਹਾਂ ਜਿਹੜੀਆਂ ਇਮਾਰਤਾਂ ਨੂੰ ਕੁਝ ਮਹੀਨੇ ਪਹਿਲਾਂ ਸੀਲ ਕੀਤਾ ਗਿਆ ਸੀ, ਉਨ੍ਹਾਂ ’ਚੋਂ ਕਈਆਂ ਦੀਆਂ ਸੀਲਾਂ ਗੁਪਤ ਰੂਪ ਵਿਚ ਖੋਲ੍ਹ ਦਿੱਤੀਆਂ ਗਈਆਂ ਹਨ। ਸ਼ਹਿਰ ਦੀਆਂ ਕਈ ਬਿਲਡਿੰਗਾਂ ਅਜਿਹੀਆਂ ਹਨ, ਜਿਨ੍ਹਾਂ ਸਬੰਧੀ ਲੰਮੇ ਸਮੇਂ ਤੋਂ ਨਿਗਮ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਪਰ ਉਨ੍ਹਾਂ ’ਤੇ ਕੋਈ ਕਾਰਵਾਈ ਨਹੀਂ ਹੋ ਰਹੀ ਸੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਲਈ ਚੁੱਕ ਰਹੀ ਹੈ ਠੋਸ ਕਦਮ : ਡਾ. ਬਲਜੀਤ ਕੌਰ

ਆਰਕੀਟੈਕਟਾਂ ਦੀ ਮੁਸੀਬਤ ਜਾਰੀ

ਜਦੋਂ ਤੋਂ ਨਿਗਮ ਦੀ ਬਿਲਡਿੰਗ ਬ੍ਰਾਂਚ ਦਾ ਕੰਮ ਆਨਲਾਈਨ ਕੀਤਾ ਗਿਆ ਹੈ, ਉਦੋਂ ਤੋਂ ਨਾ ਸਿਰਫ ਆਮ ਲੋਕ ਪ੍ਰੇਸ਼ਾਨ ਹਨ ਸਗੋਂ ਵੱਖ-ਵੱਖ ਕੰਮਾਂ ਨਾਲ ਸਬੰਧਤ ਫਾਈਲਾਂ ਅਪਲੋਡ ਕਰਨ ਵਾਲੇ ਆਰਕੀਟੈਕਟ ਵੀ ਕਾਫੀ ਪ੍ਰੇਸ਼ਾਨ ਹਨ। ਦੋਸ਼ ਲਾਇਆ ਜਾ ਰਿਹਾ ਹੈ ਕਿ ਆਨਲਾਈਨ ਅਪਲੋਡ ਕੀਤੀਆਂ ਗਈਆਂ ਫਾਈਲਾਂ ਨੂੰ 6-6 ਮਹੀਨਿਆਂ ਤੋਂ ਪਾਸ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਇਤਰਾਜ਼ ਕੀਤਾ ਜਾ ਰਿਹਾ ਹੈ। ਇਸ ਕਾਰਨ ਨਿਗਮ ਦਾ ਮਾਲੀਆ ਵੀ ਪ੍ਰਭਾਵਿਤ ਹੋ ਰਿਹਾ ਹੈ। ਪਤਾ ਲੱਗਾ ਹੈ ਕਿ ਆਰਕੀਟੈਕਟਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਐੱਮ. ਟੀ. ਪੀ. ਨੇ ਬੁੱਧਵਾਰ ਨੂੰ ਮੀਟਿੰਗ ਬੁਲਾਈ ਹੈ, ਜਿਸ ਵਿਚ ਨਿਗਮ ਦੇ ਸਾਰੇ ਅਧਿਕਾਰੀ ਵੀ ਹਾਜ਼ਰ ਹੋਣਗੇ।

ਇਹ ਵੀ ਪੜ੍ਹੋ : ਕੁਦਰਤ ਨਾਲ ਛੇੜਛਾੜ ਕਰ ਕੇ ਰੋਕਿਆ ਵਹਾਅ ਤਾਂ ਹੜ੍ਹ ਨੇ ਸਭ ਕੀਤਾ ਤਬਾਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News