ਪੰਜਾਬ ''ਚ ਗੈਰ ਕਾਨੂੰਨੀ ਕਾਲੋਨੀਆਂ ਦੇ ਪਲਾਟ ਹੋਲਡਰਾਂ ਨੂੰ ਜਲਦ Online ਮਿਲੇਗੀ NOC

Wednesday, Jun 22, 2022 - 03:56 PM (IST)

ਪੰਜਾਬ ''ਚ ਗੈਰ ਕਾਨੂੰਨੀ ਕਾਲੋਨੀਆਂ ਦੇ ਪਲਾਟ ਹੋਲਡਰਾਂ ਨੂੰ ਜਲਦ Online ਮਿਲੇਗੀ NOC

ਚੰਡੀਗੜ੍ਹ : ਪੰਜਾਬ ਸਰਕਾਰ ਉਨ੍ਹਾਂ ਗੈਰ ਕਾਨੂੰਨੀ ਕਾਲੋਨੀਆਂ ਦੇ ਨਿੱਜੀ ਪਲਾਟ ਹੋਲਡਰਾਂ ਨੂੰ ਐੱਨ. ਓ. ਸੀ. (ਨਾਨ ਆਬਜੇਕਸ਼ਨ ਸਰਟੀਫਿਕੇਟ) ਜਾਰੀ ਕਰਨ ਲਈ ਇਕ ਯੂਨੀਫਾਈਡ ਆਨਲਾਈਨ ਪੋਰਟਲ ਲਿਆਉਣ ਦੀ ਤਿਆਰੀ ਕਰ ਰਹੀ ਹੈ, ਜਿਹੜੀਆਂ ਜਾਂ ਤਾਂ ਮਨਜ਼ੂਰ ਹੋ ਚੁੱਕੀਆਂ ਹਨ ਜਾਂ ਪ੍ਰਵਾਨਗੀ ਲਈ ਪੈਂਡਿੰਗ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : PSEB ਨੇ ਡੰਮੀ ਦਾਖ਼ਲਿਆਂ 'ਤੇ ਲਿਆ ਗੰਭੀਰ ਨੋਟਿਸ, ਨਵੇਂ ਹੁਕਮ ਕੀਤੇ ਜਾਰੀ

ਇਹ ਆਨਲਾਈਨ ਪੋਰਟਲ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਸ਼ੁਰੂ ਕੀਤਾ ਜਾਵੇਗਾ। ਇਸ ਰਾਹੀਂ ਲਾਭਪਾਤਰੀਆਂ ਨੂੰ ਆਪਣੇ ਸਬੰਧਿਤ ਦਸਤਾਵੇਜ਼ਾਂ ਨੂੰ ਅਪਲੋਡ ਕਰਨ ਅਤੇ ਨਿਰਧਾਰਿਤ ਮਾਪਦੰਡਾਂ ਤਹਿਤ ਤਸਦੀਕ ਤੋਂ ਬਾਅਦ ਐੱਨ. ਓ. ਸੀ. ਪ੍ਰਾਪਤ ਕਰਨ ਲਈ ਮਦਦ ਕਰੇਗੀ।

ਇਹ ਵੀ ਪੜ੍ਹੋ : ਵਿਧਾਇਕ ਦਿਆਲਪੁਰਾ ਨੇ ਕਾਨੂੰਗੋ ਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਲ ਹੀ 'ਚ ਦੋਹਾਂ ਵਿਭਾਗਾਂ ਦੇ ਸਕੱਤਰਾਂ ਨੂੰ ਨਿੱਜੀ ਪਲਾਟ ਹੋਲਡਰਾਂ ਨੂੰ ਐੱਨ. ਓ. ਸੀ. ਜਾਰੀ ਕਰਨ ਲਈ ਮਾਪਦੰਡ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News