ਨਾਜਾਇਜ਼ ਹੋਰਡਿੰਗ ਤੇ ਸੜਕਾਂ ਤੋਂ ਮਲਬਾ ਹਟਾਉਣ ਲਈ ਹਫ਼ਤੇ ਦਾ ਅਲਟੀਮੇਟਮ

01/19/2018 12:40:54 PM


ਹੁਸ਼ਿਆਰਪੁਰ (ਘੁੰਮਣ) - ਨਗਰ ਨਿਗਮ ਦੇ ਕਮਿਸ਼ਨਰ ਹਰਬੀਰ ਸਿੰਘ ਨੇ ਵਿਕਾਸ ਕਾਰਜਾਂ ਸਬੰਧੀ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਾਸੀਆਂ ਵੱਲੋਂ ਆਪਣੇ ਮਕਾਨਾਂ ਦੀ ਉਸਾਰੀ ਕਰਨ ਸਮੇਂ ਉਸ ਦਾ ਬਚਿਆ ਮਟੀਰੀਅਲ ਅਤੇ ਮਲਬਾ ਨਗਰ ਨਿਗਮ ਦੀਆਂ ਸੜਕਾਂ ਅਤੇ ਗਲੀਆਂ ਵਿਚ ਰੱਖਿਆ ਜਾਂਦਾ ਹੈ ਜਿਸ ਨਾਲ ਸ਼ਹਿਰ ਦੀ ਟਰੈਫ਼ਿਕ ਵਿਚ ਰੁਕਾਵਟ ਆਉਂਦੀ ਹੈ ਅਤੇ ਸ਼ਹਿਰ ਦੀ ਸੁੰਦਰਤਾ ਵੀ ਖਰਾਬ ਹੁੰਦੀ ਹੈ। ਇਸ ਤੋਂ ਇਲਾਵਾ ਨਗਰ ਨਿਗਮ ਦੀਆਂ ਥਾਵਾਂ 'ਤੇ ਸ਼ਹਿਰ ਵਾਸੀਆਂ ਵੱਲੋਂ ਨਾਜਾਇਜ਼ ਤੌਰ 'ਤੇ ਹੋਰਡਿੰਗਜ਼ ਲਾਏ ਜਾ ਰਹੇ ਹਨ, ਜਿਸ ਨਾਲ ਸ਼ਹਿਰ ਵਿਚ ਟਰੈਫ਼ਿਕ ਸਮੱਸਿਆ ਆ ਰਹੀ ਹੈ। 
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਿਗਮ ਦੀਆਂ ਸੜਕਾਂ ਅਤੇ ਗਲੀਆਂ ਵਿਚੋਂ ਨਾਜਾਇਜ਼ ਤੌਰ 'ਤੇ ਰੱਖਿਆ ਮਕਾਨਾਂ ਦਾ ਮਲਬਾ ਅਤੇ ਹੋਰਡਿੰਗਜ਼ ਨੂੰ ਇਕ ਹਫ਼ਤੇ ਦੇ ਅੰਦਰ ਹਟਾ ਲਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹਾ ਨਾ ਕਰਨ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਕਰਨ ਲਈ ਨਗਰ ਨਿਗਮ ਦੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ।


Related News