ਨਾਜਾਇਜ਼ ਲਾਹਨ ਸਮੇਤ 2 ਗ੍ਰਿਫਤਾਰ, 1 ਔਰਤ ਫਰਾਰ

01/10/2018 2:18:19 PM


ਜਲਾਲਾਬਾਦ (ਨਿਖੰਜ) - ਜ਼ਿਲਾ ਫਾਜ਼ਿਲਕਾ ਦੇ ਐਸ. ਐਸ. ਪੀ ਵੱਲੋਂ ਨਸ਼ਿਆਂ ਖਿਲਾਫ ਛੇੜੀ ਮੁਹਿੰਮ ਦੇ ਤਹਿਤ ਮੰਗਲਵਾਰ ਦੀ ਦੇਰ ਸ਼ਾਮ ਡੀ. ਐਸ. ਪੀ ਜਲਾਲਾਬਾਦ ਅਮਰਜੀਤ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐਸ. ਐਚ. ਓ. ਪ੍ਰੇਮ ਨਾਥ ਦੀ ਅਗਵਾਈ ਹੇਠ ਥਾਣਾ ਸਦਰ ਦੀ ਪੁਲਸ ਟੀਮ ਨੇ ਮੁਖਬਰ ਦੀ ਸੂਚਨਾ ਦੇ ਅਧਾਰ 'ਤੇ ਪਿੰਡ ਚੱਕ ਬਲੋਚਾ ਮਾਹਲਮ ਵਿਖੇ ਛਾਪੇਮਾਰੀ ਕਰਕੇ ਭਾਰੀ ਮਾਤਰਾ 'ਚ ਨਾਜਾਇਜ਼ ਲਾਹਨ ਬਰਾਮਦ ਕਰਨ ਤੋਂ ਬਾਅਦ 2 ਵਿਅਕਤੀਆਂ ਸਮੇਤ 1 ਔਰਤ ਦੇ ਖਿਲਾਫ ਮਾਮਲਾ ਦਰਜ ਕਰ ਦਿੱਤਾ।
ਇਸ ਸਬੰਧੀ ਥਾਣਾ ਸਦਰ ਦੇ ਐਸ. ਐਚ. ਓ.  ਪ੍ਰੇਮ ਨਾਥ ਨੇ ਦੱਸਿਆ ਕਿ ਮਾਨਯੋਗ ਐਸ. ਐਸ. ਪੀ ਫਾਜ਼ਿਲਕਾ ਦੇ ਨਿਰਦੇਸ਼ਾ ਤਹਿਤ ਮੰਗਲਵਾਰ ਦੇਰ ਸ਼ਾਮ ਏ. ਐਸ. ਆਈ. ਲਾਲਜੀਤ ਸਿੰਘ ਪੁਰਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਪਿੰਡ ਚੱਕ ਬਲੋਚਾ ਮਾਹਲਮ ਵਿਖੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਬੂੜ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਚੱਕ ਬਲੋਚਾ ਮਾਹਲਮ ਜੋ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਆਦੀ ਹੈ। ਪੁਲਸ ਪਾਰਟੀ ਨੇ ਮੁਖਬਰ ਦੀ ਸੂਚਨਾ  ਦੇ ਅਧਾਰ 'ਤੇ ਛਾਪੇਮਾਰੀ ਕਰਕੇ ਉਕਤ ਦੋਸ਼ੀ ਪਾਸੋਂ 400 ਲੀਟਰ ਲਾਹਨ ਬਰਾਮਦ ਕੀਤੀ ਹੈ। ਦੂਸਰੇ ਮਾਮਲੇ 'ਚ ਐਚ. ਸੀ. ਮਨਜੀਤ ਸਿੰਘ ਨੇ ਮੁਖਬਰ ਦੀ ਸੂਚਨਾ ਦੇ ਅਧਾਰ 'ਤੇ ਪਿੰਡ ਚੱਕ ਬਲੋਚਾ ਮਾਹਲਮ ਵਿਖੇ ਛਾਪੇਮਾਰੀ ਕਰਕੇ ਜਗਜੀਤ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਮਾਹਲਮ ਦੇ ਕੋਲੋਂ 200 ਲੀਟਰ ਲਾਹਨ ਬਰਾਮਦ ਕੀਤੀ ਹੈ। ਇਸ ਤਰ੍ਹਾਂ ਤੀਸਰੇ ਮਾਮਲੇ 'ਚ ਏ. ਐਸ. ਆਈ. ਤਿਲਕ ਰਾਜ ਬੀਤੀ ਦੇਂਰ ਸ਼ਾਮ ਨੂੰ ਪਿੰਡ ਢਾਬ ਕੜਿਆਲ ਦੇ ਕੋਲ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਗਸ਼ਤ ਕਰ ਰਹੇ ਸਨ ਤਾਂ ਉਨਾਂ ਨੂੰ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਪਾਸੋ ਬਾਈ ਪਤਨੀ ਜੋਗਿੰਦਰ ਸਿੰਘ ਵਾਸੀ ਮਾਹਲਮ ਜੋ ਨਾਜਾਇਜ਼ ਸ਼ਰਾਬ ਕੱਢਣ ਦਾ ਧੰਦਾ ਕਰਦੀ ਹੈ। ਪੁਲਸ ਪਾਰਟੀ ਨੇ ਮੁਖਬਰ ਦੀ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕੀਤੀ ਤਾਂ ਉਕਤ ਦੋਸ਼ਣ ਪਾਸੋਂ 200 ਲੀਟਰ ਲਾਹਨ ਬਰਾਮਦ ਹੋਈ ਅਤੇ ਔਰਤ ਨੂੰ ਪਾਰਟੀ ਨੂੰ ਵੇਖ ਕੇ ਭੱਜਣ 'ਚ ਕਾਮਯਾਬ ਹੋ ਗਈ। ਇਸ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦੇ ਹੋਏ ਉਕਤ ਦੋਸ਼ੀਆਂ ਦੇ ਖਿਲਾਫ ਥਾਣਾ ਸਦਰ ਵਿਖੇ ਮਾਮਲੇ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।