ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀ ਖਿਲਾਫ ਮਾਮਲਾ ਦਰਜ
Thursday, Jan 11, 2018 - 02:15 PM (IST)

ਜਲਾਲਾਬਾਦ (ਨਿਖੰਜ) - ਚੌਕੀ ਘੁਬਾਇਆ ਦੀ ਪੁਲਸ ਨੇ ਗਸ਼ਤ ਦੌਰਾਨ ਪਿੰਡ ਲਮੋਚੜ ਕਲਾਂ ਤੋਂ ਚਾਲੂ ਭੱਠੀ ਦਾ ਸਮਾਨ, 20 ਲਿਟਰ ਲਾਹਣ ਤੇ 3 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਚੌਕੀ ਘੁਬਾਇਆ ਦੇ ਐੱਚ. ਸੀ ਪ੍ਰਿਤਪਾਲ ਸਿੰਘ ਨੇ ਪੁਲਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਪਿੰਡ ਲਮੋਚੜ ਕਲਾਂ ਦੇ ਕੋਲ ਗਸ਼ਤ ਕਰ ਰਹੇ ਸਨ। ਉਨ੍ਹਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਵਿਅਕਤੀ ਰਾਜ ਸਿੰਘ ਊਰਫ ਰਾਜੂ ਪੁੱਤਰ ਫੁੰਮਣ ਸਿੰਘ ਵਾਸੀ ਲਮੋਚੜ ਕਲਾਂ ਜੋ ਕਿ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਧੰਦਾ ਕਰਦਾ ਹੈ ਤੇ ਪੁਲਸ ਨੇ ਛਾਪੇਮਾਰੀ ਕਰਦੇ ਹੋਏ ਉਕਤ ਵਿਅਕਤੀ ਨੂੰ ਚਾਲੂ ਭੱਠੀ ਦੇ ਸਮਾਨ, 20 ਲਿਟਰ ਲਾਹਣ, 3 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਕਤ ਦੋਸ਼ੀ ਦੇ ਖਿਲਾਫ ਥਾਣਾ ਸਦਰ ਜਲਾਲਾਬਾਦ ਵਿਖੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।