ਹੁਣ ਸੌਖੀ ਨਹੀਂ ਹੋਵੇਗੀ ਪੰਜਾਬ ''ਚ ਨਕਲੀ ਸ਼ਰਾਬ ਦੀ ਵਿਕਰੀ, ਸਰਕਾਰ ਲਾਗੂ ਕਰੇਗੀ ਇਹ ਪ੍ਰਣਾਲੀ

07/20/2021 4:35:06 PM

ਚੰਡੀਗੜ੍ਹ : ਸਰਹੱਦੀ ਸੂਬੇ ਵਿੱਚ ਨਕਲੀ ਸ਼ਰਾਬ ਦੀ ਵਿਕਰੀ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜਲਦੀ ਕੁਇੱਕ ਰਿਸਪਾਂਸ (ਕਿਊ. ਆਰ.)-ਕੋਡ ਆਧਾਰਿਤ ਟਰੈਕ ਅਤੇ ਟਰੇਸ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਫੀਕਲ ਸਲੱਜ ਅਤੇ ਸੈਪਟੇਜ਼ ਮੈਨੇਜਮੈਂਟ (ਐਫ. ਐਸ. ਐਸ. ਐਮ.) ਨੂੰ ਲਾਗੂ ਕਰਨ ਲਈ ਤਕਨੀਕੀ ਸਹਾਇਤਾ ਇਕਾਈ (ਟੀ. ਐਸ. ਯੂ.) ਸਥਾਪਿਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਗਰੀਬ ਪਰਿਵਾਰ 'ਤੇ ਆਫ਼ਤ ਬਣ ਕੇ ਵਰ੍ਹਿਆ ਮੀਂਹ, ਛੱਤ ਡਿਗਣ ਕਾਰਨ ਇਕੱਠੇ 4 ਜੀਆਂ ਦੀ ਮੌਤ (ਤਸਵੀਰਾਂ)

ਮੁੱਖ ਸਕੱਤਰ, ਪੰਜਾਬ ਵਿੰਨੀ ਮਹਾਜਨ ਨੇ ਅੱਜ ਇਥੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ. ਆਈ. ਡੀ. ਬੀ.) ਦੀ ਕਾਰਜਕਾਰੀ ਕਮੇਟੀ ਦੀ 157ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਹੁਕਮ ਦਿੱਤੇ। ਇਸ ਦੌਰਾਨ ਉਨ੍ਹਾਂ ਵੱਲੋਂ ਵੱਖ-ਵੱਖ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟਾਂ, ਜਿਨ੍ਹਾਂ ਵਿੱਚੋਂ ਕਈ ਜਨਤਕ ਪ੍ਰਾਈਵੇਟ ਭਾਈਵਾਲੀ ਤਹਿਤ ਲਾਗੂ ਕੀਤੇ ਜਾ ਰਹੇ ਹਨ, ਦੀ ਸਮੀਖਿਆ ਵੀ ਕੀਤੀ। ਸਬੰਧਿਤ ਅਧਿਕਾਰੀਆਂ ਨੂੰ ਸੂਬੇ ਵਿੱਚ ਨਕਲੀ ਸ਼ਰਾਬ ਦੀ ਵਿਕਰੀ ਅਤੇ ਤਸਕਰੀ ਨੂੰ ਰੋਕਣ ਲਈ ਚੌਕਸ ਰਹਿਣ ਦੇ ਨਿਰਦੇਸ਼ ਦਿੰਦਿਆਂ ਮਹਾਜਨ ਨੇ ਦੱਸਿਆ ਕਿ ਕਿਊ. ਆਰ.-ਕੋਡ ਆਧਾਰਿਤ ਟਰੈਕ ਅਤੇ ਟਰੇਸ ਪ੍ਰਣਾਲੀ ਜਨਤਕ ਨਿੱਜੀ ਭਾਈਵਾਲੀ (ਪੀ. ਪੀ. ਪੀ.) ਦੇ ਆਧਾਰ ’ਤੇ ਤਿਆਰ ਕੀਤੀ ਗਈ ਹੈ, ਜੋ ਸ਼ਰਾਬ ਉਤਪਾਦਨ ਤੇ ਸਪਲਾਈ ਦੀ ਰੀਅਲ ਟਾਈਮ ਡਾਟਾ ਮਾਨੀਟਰਿੰਗ ਅਤੇ ਤਸਦੀਕ ਰਾਹੀਂ ਨਾਜਾਇਜ਼ ਅਤੇ ਨਕਲੀ ਸ਼ਰਾਬ ’ਤੇ ਤਿੱਖੀ ਨਜ਼ਰ ਰੱਖਣ ਵਿੱਚ ਮਦਦਗਾਰ ਹੋਵੇਗੀ।

ਇਹ ਵੀ ਪੜ੍ਹੋ : ਨਜ਼ਦੀਕ ਹੋਣ ਦੇ ਬਾਵਜੂਦ ਵੀ ਬੇਹੱਦ ਦੂਰ ਰਹੇ 'ਕੈਪਟਨ-ਸਿੱਧੂ', ਨਾ ਵਧਾਈ ਨਾ ਮਠਿਆਈ

ਸੂਬੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਮਹਾਜਨ ਨੇ ਸਬੰਧਿਤ ਵਿਭਾਗਾਂ ਨੂੰ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਪੀ. ਆਈ. ਡੀ. ਬੀ. ਕਾਰਜਕਾਰੀ ਕਮੇਟੀ ਨੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਤੀਜੇ ਪੜਾਅ ਲਈ 300 ਕਰੋੜ ਰੁਪਏ ਦਾ ਕਰਜ਼ਾ ਲੈਣ ਦੀ ਪ੍ਰਵਾਨਗੀ ਦਿੱਤੀ ਤਾਂ ਜੋ ਸੂਬੇ ਦੇ ਸ਼ਹਿਰੀ ਵਿਕਾਸ ’ਚ ਹੋਰ ਤੇਜ਼ੀ ਲਿਆਂਦੀ ਜਾ ਸਕੇ।

ਇਹ ਵੀ ਪੜ੍ਹੋ : CTU ਬੱਸਾਂ 'ਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਅਹਿਮ ਖ਼ਬਰ, ਹੁਣ ਬਣਨਗੇ ਸਮਾਰਟ ਕਾਰਡ

ਸੰਗਰੂਰ ਕੋਠੀ, ਦਰਬਾਰ ਹਾਲ ਅਤੇ ਗੋਲ ਕੋਠੀ, ਕਪੂਰਥਲਾ, ਰਣ ਬਾਸ ਅਤੇ ਕਿਲ੍ਹਾ ਮੁਬਾਰਕ, ਪਟਿਆਲਾ ਵਿਖੇ ਚੱਲ ਰਹੇ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਅਮੀਰ ਵਿਰਾਸਤ ਦੀ ਸਾਂਭ-ਸੰਭਾਲ ਲਈ ਵਚਨਬੱਧ ਹੈ। ਸਬੰਧਿਤ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੰਦਿਆਂ ਉਨ੍ਹਾਂ ਨੇ ਅੰਮ੍ਰਿਤਸਰ ਵਿਖੇ ਜਨਤਕ ਨਿੱਜੀ ਭਾਈਵਾਲੀ ਤਹਿਤ ਸਰਕਟ ਹਾਊਸ ਦੇ ਵਿਕਾਸ, ਆਪਰੇਸ਼ਨ ਤੇ ਸਾਂਭ-ਸੰਭਾਲ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News