ਨਾਜਾਇਜ਼ ਸ਼ਰਾਬ ਸਮੇਤ 2 ਗ੍ਰਿਫਤਾਰ

06/23/2018 5:27:38 AM

ਫਗਵਾੜਾ, (ਹਰਜੋਤ)- ਸਿਟੀ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ 15 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰ ਕੇ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਸਿਟੀ ਜਤਿੰਦਰਜੀਤ ਸਿੰਘ ਨੇ ਦੱਸਿਆ ਕਿ ਇੰਡਸਟਰੀ ਏਰੀਆ ਚੌਕੀ ਦੇ ਥਾਣੇਦਾਰ ਬਲਬੀਰ ਸਿੰਘ ਅਤੇ ਐੱਚ. ਸੀ. ਹਰਦੀਪ ਸਿੰਘ ਦੀ ਅਗਵਾਈ 'ਚ ਪੁਲਸ ਨੇ ਹੀਰਾ ਪੁੱਤਰ ਕਰਮ ਚੰਦ ਵਾਸੀ ਛੱਤੀ ਗਲੀ ਮੇਹਲੀ ਗੇਟ ਫਗਵਾੜਾ ਨੂੰ ਗ੍ਰਿਫਤਾਰ ਕਰ ਕੇ ਉਸ ਪਾਸੋਂ 15 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਉਕਤ ਵਿਅਕਤੀ ਖਿਲਾਫ ਕੇਸ ਦਰਜ ਕਰ ਲਿਆ ਹੈ।  
ਇਸੇ ਤਰ੍ਹਾਂ ਸਿਟੀ ਪੁਲਸ ਨੇ ਇਕ ਵਿਅਕਤੀ ਨੂੰ ਚਾਹਲ ਨਗਰ ਪਲਾਹੀ ਰੋਡ ਲਾਗਿਓਂ ਕਾਬੂ ਕਰ ਕੇ ਉਸ ਤੋਂ 25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਅਮਰਦੀਪ ਸਿੰਘ ਉਰਫ਼ ਬਿੰਦਰ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਪੰਡੋਰੀ ਹਾਲ ਵਾਸੀ ਧਾਲੀਵਾਲ ਜਮਸ਼ੇਰ ਵਜੋਂ ਹੋਈ ਹੈ।