11 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ
Tuesday, Jul 03, 2018 - 06:07 AM (IST)

ਕਰਤਾਰਪੁਰ, (ਸਾਹਨੀ)- ਥਾਣਾ ਕਰਤਾਰਪੁਰ ਵਲੋਂ ਇਕ ਵਿਅਕਤੀ ਨੂੰ 11 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਮੁਖੀ ਪਰਮਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਗੁਰਮੀਤ ਰਾਮ ਅਤੇ ਪੁਲਸ ਪਾਰਟੀ ਵੱਲੋਂ ਗਸ਼ਤ ਦੌਰਾਨ ਸਿਨੇਮਾ ਮੋੜ ਤੋਂ ਮੁਖਬਰ ਦੀ ਇਤਲਾਹ 'ਤੇ ਥਾਣਾ ਕਰਤਾਰਪੁਰ ਦੇ ਪਿੰਡ ਸਰਾਏ ਖਾਸ ਦੇ ਸ਼ਰਾਬ ਸਮੱਗਲਰ ਗੁੱਲੂ ਪੁੱਤਰ ਜੀਤ ਰਾਮ ਨੂੰ 11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ ।
ਥਾਣਾ ਮੁਖੀ ਨੇ ਦੱਸਿਆ ਕਿ ਕਾਬੂ ਵਿਅਕਤੀ ਪਿਛਲੇ ਲੰਮੇ ਸਮੇਂ ਤੋਂ ਕਰਤਾਰਪੁਰ ਦੇ ਕਈ ਹਿੱਸਿਆਂ ਅੰਦਰ ਸ਼ਰਾਬ ਦੀ ਸਪਲਾਈ ਕਰ ਰਿਹਾ ਸੀ, ਜਿਸਨੂੰ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ ਹੈ ।