ਨਾਜਾਇਜ਼ ਸ਼ਰਾਬ ਬਰਾਮਦ, 2 ਵਿਅਕਤੀਆਂ ਵਿਰੁੱਧ ਕੇਸ ਦਰਜ

Sunday, Aug 13, 2017 - 11:40 PM (IST)

ਨਾਜਾਇਜ਼ ਸ਼ਰਾਬ ਬਰਾਮਦ, 2 ਵਿਅਕਤੀਆਂ ਵਿਰੁੱਧ ਕੇਸ ਦਰਜ

ਧਾਰੀਵਾਲ,  (ਖੋਸਲਾ, ਬਲਬੀਰ)-  ਥਾਣਾ ਧਾਰੀਵਾਲ ਦੀ ਪੁਲਸ ਨੇ ਵੱਖ-ਵੱਖ ਥਾਵਾਂ 'ਤੇ ਛਾਪਮਾਰੀ ਕਰ ਕੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਥਾਣਾ ਮੁਖੀ ਕੁਲਦੀਪ ਸਿੰਘ ਨੇ ਦੱਸਿਆ ਕਿ ਖਾਸ ਸੂਚਨਾ ਦੇ ਆਧਾਰ 'ਤੇ ਏ. ਐੱਸ. ਆਈ. ਗੁਰਬਚਨ ਸਿੰਘ ਨੇ ਪੁਲਸ ਪਾਰਟੀ ਸਮੇਤ ਧਾਰੀਵਾਲ ਦੇ ਵਾਰਡ ਨੰਬਰ 11 ਦੇ ਇਕ ਘਰ 'ਚ ਛਾਪੇਮਾਰੀ ਕਰ ਕੇ 20 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਘਰ ਦਾ ਮਾਲਕ ਵਕੀਲ ਪੁੱਤਰ ਜਸਵੰਤ ਰਾਏ ਮੌਕੇ 'ਤੋਂ ਫਰਾਰ ਹੋ ਗਿਆ ਹੈ। 
ਇਸੇ ਤਰ੍ਹਾਂ ਹੈੱਡ ਕਾਂਸਟੇਬਲ ਬਲਵਿੰਦਰ ਸਿੰਘ ਨੇ ਦੌਰਾਨੇ ਗਸ਼ਤ ਮਿੱਲ ਕੁਆਰਟਰ ਧਾਰੀਵਾਲ ਦੇ ਰਹਿਣ ਵਾਲੇ ਸੰਜੀਵ ਕੁਮਾਰ ਪੁੱਤਰ ਸ਼ਾਮ ਲਾਲ ਕੋਲੋਂ 7500 ਐੱਮ. ਐੱਲ. ਸ਼ਰਾਬ ਬਰਾਮਦ ਕੀਤੀ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਵਕੀਲ ਅਤੇ ਸੰਜੀਵ ਕੁਮਾਰ ਵਿਰੁੱਧ ਥਾਣਾ ਧਾਰੀਵਾਲ 'ਚ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News