300 ਨਸ਼ੀਲੀਆਂ ਗੋਲੀਆਂ ਤੇ ਸਵਾ 20 ਬੋਤਲਾਂ ਨਜਾਇਜ ਸ਼ਰਾਬ ਬਰਾਮਦ, ਇਕ ਗ੍ਰਿਫਤਾਰ, ਇਕ ਫਰਾਰ
Saturday, Sep 09, 2017 - 05:43 PM (IST)
ਫ਼ਿਰੋਜ਼ਪੁਰ (ਕੁਮਾਰ) - ਫਿਰਜ਼ਪੁਰ ਦੇ ਪਿੰਡ ਖੱਚਰ ਵਾਲਾ ਅਤੇ ਬਸਤੀ ਭੱਟੀਆਂ ਸ਼ਹਿਰ ਦੇ ਏਰੀਆ 'ਚ ਥਾਣਾ ਮੱਲਾਂਵਾਲਾ ਅਤੇ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ 300 ਨਸ਼ੀਲੀਆਂ ਗੋਲੀਆਂ ਸਮੇਤ ਇਕ ਆਦਮੀ ਨੂੰ ਗ੍ਰਿਫਤਾਰ ਕਰਨ ਦੀ ਸੂਚਨਾ ਮਿਲੀ ਹੈ, ਜਦਕਿ ਸਵਾ 20 ਬੋਤਲਾਂ ਨਜਾਇਜ ਸ਼ਰਾਬ ਬਰਾਮਦਗੀ ਵਾਲੇ ਕੇਸ ਦਾ ਕਥਿਤ ਦੋਸ਼ੀ ਫਰਾਰ ਹੋ ਗਿਆ ਹੈ।
ਜਾਣਕਾਰੀ ਦਿੰਦੇ ਥਾਣਾ ਮੱਲਾਂਵਾਲਾ ਦੇ ਏ. ਐਸ. ਆਈ. ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਗਸ਼ਤ ਤੇ ਚੈਕਿੰਗ ਦੌਰਾਨ ਇਕ ਆਦਮੀ ਨੂੰ ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸ ਤੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਕਰਨ 'ਤੇ ਫੜੇ ਗਏ ਵਿਅਕਤੀ ਨੇ ਆਪਣਾ ਨਾਮ ਸੁਰਿੰਦਰ ਸਿੰਘ ਉਰਫ ਲਾਡੀ ਪੁੱਤਰ ਬਲਵਿੰਦਰ ਸਿੰਘ ਦੱਸਿਆ।
ਦੂਸਰੇ ਪਾਸੇ ਥਾਣਾ ਸਿਟੀ ਫਿਰੋਜ਼ਪੁਰ ਦੇ ਹੌਲਦਾਰ ਬੋਹੜ ਸਿੰਘ ਨੇ ਦੱਸਿਆ ਕਿ ਪੁਲਸ ਨੇ ਬਸਤੀ ਭੱਟੀਆਂ ਦੇ ਇਲਾਕੇ 'ਚ ਰੇਡ ਕਰਦੇ ਸਵਾ 20 ਬੋਤਲਾਂ ਨਜਾਇਜ ਸ਼ਰਾਬ ਬਰਾਮਦ ਕੀਤੀਆਂ ਹਨ, ਜਦਕਿ ਪੁਲਸ ਨੂੰ ਦੇਖਦੇ ਹੀ ਸੰਜੂ ਪੁੱਤਰ ਸ਼ੇਖਰ ਫਰਾਰ ਹੋ ਗਿਆ, ਜਿਸ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਛਾਪਾਮਾਰੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਨਾਮਜਦ ਵਿਅਕਤੀਆਂ ਦੇ ਖਿਲਾਫ ਐਨ. ਡੀ. ਪੀ. ਐਸ. ਅਤੇ ਆਬਕਾਰੀ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ।
