ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਬਰਿੰਦਰ ਢਿਲੋਂ ਤੇ ਕੈਪਟਨ ਸੰਦੀਪ ਸੰਧੂ ਨੂੰ ਤੁਰੰਤ ਕੀਤਾ ਜਾਵੇ ਮੁਅੱਤਲ : ਬਡਹੇੜੀ

Wednesday, Jul 21, 2021 - 09:59 PM (IST)

ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਬਰਿੰਦਰ ਢਿਲੋਂ ਤੇ ਕੈਪਟਨ ਸੰਦੀਪ ਸੰਧੂ ਨੂੰ ਤੁਰੰਤ ਕੀਤਾ ਜਾਵੇ ਮੁਅੱਤਲ : ਬਡਹੇੜੀ

ਚੰਡੀਗੜ੍ਹ- ਪੰਜਾਬ ਦੇ ਸੀਨੀਅਰ ਸਿੱਖ ਕਿਸਾਨ ਆਗੂ, ਆਲ ਇੰਡੀਆਂ ਜੱਟ ਮਹਾਸਭਾ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਤੇ ਮਹਾਸਭਾ ਦੇ ਰਾਸ਼ਟਰੀ ਡੈਲੀਗੇਟ ਸਰਦਾਰ ਰਾਜਿੰਦਰ ਸਿੰਘ ਬਡਹੇੜੀ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰ੍ਧਾਨ ਬਰਿੰਦਰ ਢਿਲੋਂ ਅਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਕੁਮਾਰ ਸੰਧੂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਲਾਉਣ ਦੀ ਮੰਗ ਕੀਤੀ ਹੈ। ਅੱਜ ਉਨ੍ਹਾਂ ਵੱਲੋਂ ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਸਰਦਾਰ ਬਡਹੇੜੀ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਸਰਦਾਰ ਨਵਜੋਤ ਸਿੰਘ ਸਿੱਧੂ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੂੰ ਆਪਣੇ ਇਨ੍ਹਾਂ ਦੋਵੇਂ ਆਗੂਆਂ ਨੂੰ ਤੁਰੰਤ ਬਾਹਰ ਦਾ ਰਸਤਾ ਵਿਖਾ ਦੇਣਾ ਚਾਹੀਦਾ ਹੈ। 
ਇਹ ਵੀ ਪੜ੍ਹੋ- ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣਾ ਸਮੇਂ ਦੀ ਮੰਗ : ਗਿਲਜੀਆਂ (ਵੀਡੀਓ)

ਸਰਦਾਰ ਬਡਹੇੜੀ ਨੇ ਦੋਸ਼ ਲਾਇਆ ਕਿ ਇਹ ਦੋਵੇਂ ਕਾਂਗਰਸੀ ਆਗੂ ਕਥਿਤ ਤੌਰ 'ਤੇ ਰੇਤ ਮਾਫੀਆਂ ਨਾਲ ਮਿਲ ਕੇ ਮੋਹਾਲੀ ਜ਼ਿਲ੍ਹੇ ਦੇ ਲਾਲੜੂ ਤੋਂ ਲੈ ਕੇ ਰੋਪੜ, ਹੁਸ਼ਿਆਰਪੁਰ, ਨਵਾਂਸ਼ਹਿਰ, ਜਲੰਧਰ, ਗੁਰਦਾਸਪੁਰ ਅਤੇ ਪਠਾਨਕੋਟ ਤੱਕ ਗੈਰ-ਕਾਨੂੰਨੀ ਮਾਈਨਿੰਗ ਕਰ ਰਹੇ ਹਨ। ਇਸੇ ਲਈ ਇਨ੍ਹਾਂ ਜ਼ਿਲ੍ਹਿਆਂ ਦੀ ਜਨਤਾ ਇਨ੍ਹਾਂ ਤੋਂ ਨਾਰਾਜ਼ ਹੈ। ਉਨ੍ਹਾਂ ਕਿਹਾ ਕਿ ਦਰਅਸਲ, ਪੰਜਾਬ ਦੀ ਹਿਮਾਚਲ ਪ੍ਰਦੇਸ਼ ਨਾਲ ਲੱਗਦੀ ਲੰਮੀ ਸਰਹੱਦ ਦੇ ਨਾਲ ਲੱਗਦਿਆਂ ਇਲਾਕਿਆਂ 'ਚ ਬਰਿੰਦਰ ਢਿਲੋਂ ਅਤੇ ਸੰਦੀਪ ਸੰਧੂ ਦਾ ਮਾਈਨਿੰਗ ਕਰਨ ਦਾ ਨਾਜਾਇਜ਼ ਕਾਰੋਬਾਰ ਲਗਾਤਾਰ ਚੱਲ ਰਿਹਾ ਹੈ ਅਤੇ ਉਹ ਵੱਡੇ ਪੱਧਰ 'ਤੇ ਆਮ ਲੋਕਾਂ ਦੀ ਲੁੱਟ-ਖਸੁਟ ਕਰ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - ਤ੍ਰਿਪਤ ਰਜਿੰਦਰ ਬਾਜਵਾ ਦੀ ਕੈਪਟਨ ਨੂੰ ਨਸੀਹਤ, ਕਿਹਾ ‘ਬਾਜਵਾ ਦੀਆਂ ਚਿੱਠੀਆਂ ਭੁੱਲੇ, ਸਿੱਧੂ ਦੇ ਟਵੀਟ ਵੀ ਭੁੱਲ ਜਾਓ’

ਸਰਦਾਰ ਬਡਹੇੜੀ ਨੇ ਅੱਗੇ ਕਿਹਾ ਕਿ ਇਹ ਦੋਵੇਂ ਆਗੂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਓਟ ਲੈ ਕੇ ਹੁਣ ਤੱਕ ਬਚਦੇ ਰਹੇ ਹਨ ਤੇ ਹੁਣ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਨੇੜਤਾ ਵਧਾਉਣ ਦੀਆਂ ਕੋਸ਼ਿਸ਼ਾਂ 'ਚ ਹਨ। ਅਜਿਹਾ ਉਹ ਇਸ ਲਈ ਕਰ ਰਹੇ ਹਨ ਕਿ ਉਨ੍ਹਾਂ ਦਾ ਗੈਰ-ਕਾਨੂੰਨੀ ਮਾਈਨਿੰਗ ਦਾ ਧੰਦਾ ਇਸੇ ਤਰ੍ਹਾਂ ਜਾਰੀ ਰਹੇ। 

ਪੜ੍ਹੋ ਇਹ ਵੀ ਖ਼ਬਰ - ਕਲਯੁੱਗੀ ਪੁੱਤ ਨੇ ਪੈਰਾਂ ’ਤੇ ਕਰੰਟ ਲੱਗਾ ਪਿਓ ਨੂੰ ਦਿੱਤੀ ਦਰਦਨਾਕ ਮੌਤ, ਫਿਰ ਰਾਤੋ-ਰਾਤ ਕਰ ਦਿੱਤਾ ਸਸਕਾਰ

ਸਰਦਾਰ ਰਾਜਿੰਦਰ ਸਿੰਘ ਬਡਹੇੜੀ ਨੇ ਕਾਂਗਰਸ ਹਾਈ-ਕਮਾਂਡ ਨੂੰ ਵੀ ਅਪੀਲ ਕੀਤੀ ਕਿ ਉਨ੍ਹਾਂ ਨੂੰ ਢਿਲੋਂ ਤੇ ਸੰਧੂ ਦੋਵਾਂ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਅਹੁਦਿਆਂ ਤੋਂ ਮੁਅੱਤਲ ਕਰ ਦੇਣਾ ਚਾਹੀਦਾ ਹੈ, ਤਾਂ ਜੋ ਆਮ ਜਨਤਾ ਬੇਲੋੜੀ ਲੁੱਟ ਤੋਂ ਬੱਚ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਰੇਸ਼ਾਨੀ ਤੋਂ ਬਚਾਉਣ ਲਈ ਕਾਂਗਰਸ ਹਾਈ-ਕਮਾਂਡ ਨੂੰ ਛੇਤੀ ਤੋਂ ਛੇਤੀ ਇਹ ਕਦਮ ਚੁੱਕਣਾ ਚਾਹੀਦਾ ਹੈ।  

 


author

Bharat Thapa

Content Editor

Related News