ਸੂਬੇ ’ਚ ਗੈਰਕਾਨੂੰਨੀ ਮਾਈਨਿੰਗ ਰੋਕਣ ਲਈ ਪੰਜਾਬ ਸਰਕਾਰ ਦਾ ਸਖ਼ਤ ਕਦਮ

Friday, Jun 11, 2021 - 05:23 PM (IST)

ਸੂਬੇ ’ਚ ਗੈਰਕਾਨੂੰਨੀ ਮਾਈਨਿੰਗ ਰੋਕਣ ਲਈ ਪੰਜਾਬ ਸਰਕਾਰ ਦਾ ਸਖ਼ਤ ਕਦਮ

ਚੰਡੀਗੜ੍ਹ/ਰੂਪਨਗਰ : ਪੰਜਾਬ ਸਰਕਾਰ ਵੱਲੋਂ ਮਾਈਨਿੰਗ ਦੀਆਂ ਗਤੀਵਿਧੀਆਂ ਨਾਲ ਸਬੰਧਤ ਸ਼ਿਕਾਇਤਾਂ ਦੀ ਨਿਗਰਾਨੀ ਅਤੇ ਨਿਵਾਰਨ ਲਈ ਇਕ ਐਂਡਰਾਇਡ ਐਪ ਤਿਆਰ ਕੀਤੀ ਹੈ। ਇਹ ਐਂਡਰਾਇਡ ਐਪ ਗਲਤ ਸ਼ਿਕਾਇਤਾਂ ਨੂੰ ਘਟਾਉਣ ਲਈ ਵੀ ਮਦਦਗਾਰ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਰੂਪਨਗਰ ਦੀ ਡਿਪਟੀ ਕਮਿਸ਼ਨਰ  ਸੋਨਾਲੀ ਗਿਰੀ ਨੇ ਦੱਸਿਆ ਕਿ ਇਸ ਐਪ ਵਿਚ ਸਾਰੇ ਡਿਪਟੀ ਕਮਿਸ਼ਨਰ, ਸਾਰੇ ਸੀਨੀਅਰ ਸੁਪਰਡੈਂਟ ਆਫ਼ ਪੁਲਸ ਅਤੇ ਸਾਰੇ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਮਾਈਨਿੰਗ ਅਧਿਕਾਰੀ ਸਮੇਤ ਮਾਇਨਿੰਗ ਡਾਇਰੈਕਟਰ ਪ੍ਰਬੰਧਕੀ ਮੁਖੀ ਵਜੋਂ ਸ਼ਾਮਲ ਹੋਣਗੇ।

ਉਨ੍ਹਾਂ ਕਿਹਾ ਕਿ ਇਹ ਐਪ ਗੂਗਲ ਪਲੇ ਸਟੋਰ ਤੇ ‘ਪੰਜਾਬਮਾਈਨਜ਼’ ਦੇ ਨਾਮ ’ਤੇ ਉਪਲਬਧ ਹੈ ਅਤੇ ਹਰ ਐਂਡਰਾਇਡ ਉਪਭੋਗਤਾ ਇਸ ਐਪ ਨੂੰ ਡਾਊਨਲੋਡ ਕਰ ਸਕਦਾ ਹੈ ਅਤੇ ਕਿਸੇ ਵੀ ਗੈਰਕਾਨੂੰਨੀ ਮਾਈਨਿੰਗ ਗਤੀਵਿਧੀ ਦੀ ਸੂਰਤ ਵਿਚ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।  ਸ਼ਿਕਾਇਤਕਰਤਾ ਵਲੋਂ ਸ਼ਿਕਾਇਤ ਦਰਜ ਕਰਨ ਸਮੇਂ ਸ਼ਿਕਾਇਤਕਰਤਾ ਦੀ ਜੀਓਗ੍ਰਾਫੀਕਲ ਸਥਿਤੀ ਇਸ ਐਪ ਰਾਹੀਂ ਲੱਭ ਲਈ ਜਾਵੇਗੀ ਅਤੇ ਇਹ ਸ਼ਿਕਾਇਤ ਸਿੱਧੇ ਤੌਰ ’ਤੇ ਸਬੰਧਤ ਡਿਪਟੀ ਕਮਿਸ਼ਨਰ, ਸੀਨੀਅਰ ਸੁਪਰਡੈਂਟ ਆਫ਼ ਪੁਲਸ ਅਤੇ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਮਾਈਨਿੰਗ ਨੂੰ ਅਗਲੇਰੀ ਕਾਰਵਾਈ ਲਈ ਭੇਜੀ ਜਾਵੇਗੀ।


author

Gurminder Singh

Content Editor

Related News