ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ’ਤੇ ਪਰਚਾ ਦਰਜ
Tuesday, Jan 19, 2021 - 04:21 PM (IST)

ਘੱਗਾ (ਸਨੇਹੀ) : ਮਾਈਨਿੰਗ ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਘੱਗਾ ਨਜ਼ਦੀਕ ਪਿੰਡ ਦੇਧਨਾ ਵਿਖੇ ਪਿੰਡ ਬੂਟਾ ਸਿੰਘ ਵਾਲਾ ਨੂੰ ਜਾਂਦੇ ਕੱਚੇ ਰਸਤੇ ’ਤੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਛਾਪਾ ਮਾਰਿਆ। ਇੱਥੇ ਨਾਜਾਇਜ਼ ਮਾਈਨਿੰਗ ਕਰਨ ਵਾਲੇ ਨਾਮਾਲੂਮ ਵਿਅਕਤੀ ਇਕ ਜੇ. ਸੀ. ਬੀ. ਮਸ਼ੀਨ ਅਤੇ ਇੱਕ ਟਰੈਕਟਰ-ਟਰਾਲੀ ਛੱਡ ਕੇ ਫਰਾਰ ਹੋ ਗਏ।
ਪੁਲਸ ਨੇ ਜੇ. ਸੀ. ਬੀ. ਮਸ਼ੀਨ ਅਤੇ ਟਰੈਕਟਰ-ਟਰਾਲੀ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ। ਪੁਲਸ ਵੱਲੋਂ ਦੋਸ਼ੀ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਫ਼ਰਾਰ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।