ਸਰਕਾਰ ਦਾ ਅਕਸ਼ ਖਰਾਬ ਕਰਨ ਵਾਲਿਆਂ ਖਿਲਾਫ ਹੋਵੇ ਕਾਰਵਾਈ : ਢਿੱਲੋਂ

Thursday, Feb 08, 2018 - 01:41 PM (IST)

ਸਰਕਾਰ ਦਾ ਅਕਸ਼ ਖਰਾਬ ਕਰਨ ਵਾਲਿਆਂ ਖਿਲਾਫ ਹੋਵੇ ਕਾਰਵਾਈ : ਢਿੱਲੋਂ

ਸਾਦਿਕ (ਪਰਮਜੀਤ) - ਪੰਜਾਬ ਪੇਂਡੂ ਵਿਕਾਸ ਸੈੱਲ ਦੇ ਕੋ-ਚੇਅਰਮੈਨ ਸੁਰਜੀਤ ਸਿੰਘ ਢਿੱਲੋਂ ਨੇ ਸਾਦਿਕ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਾਜਾਇਜ਼ ਮਾਈਨਿੰਗ ਦੇ ਧੰਦੇ ਨੂੰ ਨੱਥ ਪਾਉਣ ਦੇ ਯਤਨ ਕਰ ਰਹੀ ਹੈ। ਮਹਿਕਮੇ ਦੇ ਕੁਝ ਅਧਿਕਾਰੀਆਂ ਦੀ ਮਾੜੀ ਕਾਰਗੁਜ਼ਾਰੀ ਕਾਰਨ ਸਰਕਾਰ ਦਾ ਅਕਸ਼ ਖਰਾਬ ਹੋ ਰਿਹਾ ਹੈ। ਸਰਕਾਰੀ ਖਜਾਨੇ ਨੂੰ ਕਰੋੜਾਂ ਦਾ ਚੂਨਾ ਲਗਾਉਣ ਵਾਲੇ ਅਤੇ ਅਜਿਹੇ ਲੋਕਾਂ ਨੂੰ ਸ਼ਹਿ ਦੇਣ ਵਾਲਿਆਂ ਨੂੰ ਕਾਂਗਰਸ ਪਾਰਟੀ ਮਾਫ ਨਹੀਂ ਕਰੇਗੀ।

ਉਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਈਨਿੰਗ ਮਾਮਲੇ 'ਚ ਕਮੇਟੀਆਂ ਬਣਾਉਣ ਦੇ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਅਜਿਹਾ ਕੋਈ ਕੰਮ ਨਹੀਂ ਕਰਨਾ ਚਾਹੀਦਾ, ਜਿਸ ਨਾਲ ਸਰਕਾਰ ਦੀ ਬਦਨਾਮੀ ਹੋਵੇ। ਉਨ੍ਹਾਂ ਮਾਈਨਿੰਗ ਵਿਭਾਗ ਅਤੇ ਜ਼ਿਲਾ ਪ੍ਰਸ਼ਾਸ਼ਨ ਨੂੰ ਮੁੱਖ ਮੰਤਰੀ ਦੇ ਹੁਕਮਾਂ ਦੀ ਪਾਲਣਾ ਕਰਨ ਤੇ ਅਣਅਧਿਕਾਰਤ ਤੌਰ 'ਤੇ ਰੇਤ ਦੀਆਂ ਖੱਡਾਂ ਚਲਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ।ਜੋ ਗੈਰਕਾਨੂੰਨੀ ਤੌਰ 'ਤੇ ਮਾਈਨਿੰਗ ਕਰਦੇ ਰਹੇ ਜਾਂ ਸਬੰਧਤ ਵਿਭਾਗਾਂ ਦੇ ਮੁਲਾਜ਼ਮ, ਅਧਿਕਾਰੀ ਦਾ ਸਾਥ ਦਿੰਦੇ ਹਨ ਉਨਾਂ ਨੂੰ ਕਟਿਹਰੇ ਵਿਚ ਖੜ੍ਹਾ ਕੀਤਾ ਜਾਵੇਗਾ। ਉਨਾਂ ਮੁੱਖ ਮੰਤਰੀ ਤੋਂ ਨਾਜਾਇਜ਼ ਮਾਈਨਿੰਗ ਕਰਕੇ ਸਰਕਾਰ ਦਾ ਅਕਸ਼ ਖਰਾਬ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਗੁਲਜੀਤ ਸਿੰਘ ਢਿੱਲੋਂ ਚੇਅਰਮੈਨ ਜ਼ਿਲਾ ਪੇਂਡੂ ਵਿਕਾਸ ਸੈੱਲ ਫਰੀਦਕੋਟ, ਗੁਰਜੰਟ ਸਿੰਘ ਬਰਾੜ, ਪਰਗਟ ਸਿੰਘ, ਪ੍ਰਿਤਪਾਲ ਸਿੰਘ ਢਿੱਲੋਂ ਤੇ ਜਗਦੀਪ ਸ਼ਰਮਾ ਭੰਗੇਵਾਲਾ ਹਾਜ਼ਰ ਸਨ।


Related News