ਨਾਜਾਇਜ਼ ਮਾਈਨਿੰਗ ਦੇ ਦੋਸ਼ ’ਚ ਗ੍ਰਿਫ਼ਤਾਰ ਸਾਬਕਾ ਵਿਧਾਇਕ ਜੋਗਿੰਦਰ ਪਾਲ 2 ਦਿਨ ਦੇ ਪੁਲਸ ਰਿਮਾਂਡ ’ਤੇ

Saturday, Jun 18, 2022 - 07:32 PM (IST)

ਪਠਾਨਕੋਟ (ਸ਼ਾਰਦਾ) - ਨਾਜਾਇਜ਼ ਮਾਈਨਿੰਗ ਦੇ ਦੋਸ਼ ’ਚ ਥਾਣਾ ਤਾਰਾਗੜ੍ਹ ਵਿਖੇ ਦਰਜ ਐਫ.ਆਈ.ਆਰ ਤਹਿਤ ਗ੍ਰਿਫ਼ਤਾਰ ਕੀਤੇ ਗਏ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਅੱਜ ਭਾਰੀ ਸੁਰੱਖਿਆ ਵਿਚਕਾਰ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਜਿੱਥੇ ਦੋਵਾਂ ਧਿਰਾਂ ਨੇ ਆਪਣੀ-ਆਪਣੀ ਗੱਲ ਰੱਖੀ ਅਤੇ ਅਖੀਰ ਪੁਲਸ ਨੂੰ ਅਦਾਲਤ ਵੱਲੋਂ ਦੋ ਦਿਨ ਦਾ ਰਿਮਾਂਡ ਮਿਲ ਗਿਆ। ਰਿਮਾਂਡ ਦੌਰਾਨ ਪੁਲਸ ਟੀਮ ਸਾਬਕਾ ਵਿਧਾਇਕ ਜੋਗਿੰਦਰ ਪਾਲ ਕੋਲੋਂ ਪੁੱਛਗਿੱਛ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕਰੇਗੀ। ਅਗਲੇ ਦੋ ਦਿਨਾਂ ਬਾਅਦ ਸੋਮਵਾਰ ਨੂੰ ਮੁੜ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਇਸ ਤੋਂ ਪਹਿਲਾਂ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਪੁਲਸ ਟੀਮ ਉਸ ਨੂੰ ਪ੍ਰਾਈਵੇਟ ਗੱਡੀ ਵਿੱਚ ਲੈ ਕੇ ਆਈ ਅਤੇ ਸਿਵਲ ਹਸਪਤਾਲ ਦੇ ਇੱਕ ਦਫ਼ਤਰ ਵਿੱਚ ਨਿਯਮਾਂ ਅਨੁਸਾਰ ਉਸ ਦੇ ਸਾਰੇ ਟੈਸਟ ਅਤੇ ਮੈਡੀਕਲ ਟੈਸਟ ਕੀਤੇ ਗਏ। ਸਿਵਲ ਹਸਪਤਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੋਗਿੰਦਰ ਪਾਲ ਨੇ ਕਿਹਾ ਕਿ ਉਸ ਨੂੰ ਸਿਆਸੀ ਸਾਜ਼ਿਸ਼ ਤਹਿਤ ਫਸਾਇਆ ਗਿਆ ਹੈ। ਉਸ ਨੂੰ ਪੂਰੀ ਉਮੀਦ ਹੈ ਕਿ ਅਦਾਲਤ ਵਿਚ ਉਸ ਨੂੰ ਇਨਸਾਫ਼ ਮਿਲੇਗਾ। ਉਨ੍ਹਾਂ ਕਿਹਾ ਕਿ ਜਿਸ ਖੇਤਰ ਵਿੱਚ ਕਰੈਸ਼ਰ ਲਗਾਏ ਗਏ ਹਨ, ਉਹ ਸਾਰੀ ਜ਼ਮੀਨ ਸ਼ਾਮਲਾਟ ਦੇਹ ਹੈ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਕਾਂਗਰਸ ਦਾ ਸਾਬਕਾ ਵਿਧਾਇਕ ਜੋਗਿੰਦਰ ਭੋਆ ਗ੍ਰਿਫ਼ਤਾਰ

ਸਾਬਕਾ ਵਿਧਾਇਕ ਸਮੇਤ ਸਭ ਲਈ ਬਰਾਬਰ ਹੈ ਕਾਨੂੰਨ :ਐੱਸ.ਐੱਸ.ਪੀ ਅਰੁਣ ਸੈਣੀ
ਇਸ ਸਬੰਧੀ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਐੱਸ.ਐੱਸ.ਪੀ. ਪਠਾਨਕੋਟ ਅਰੁਣ ਸੈਣੀ ਨੇ ਦੱਸਿਆ ਕਿ ਉਨ੍ਹਾਂ ਨੇ 8 ਜੂਨ 2022 ਨੂੰ ਇੱਕ ਸੂਚਨਾ ਦੇ ਆਧਾਰ ’ਤੇ ਪੁਲਸ ਟੀਮ ਨੂੰ ਪਿੰਡ ਮੈਰਾ ਕਲਾਂ ਨੇੜੇ ਇੱਕ ਕਰੈਸ਼ਰ ਵਾਲੀ ਥਾਂ ’ਤੇ ਕਾਰਵਾਈ ਕਰਨ ਲਈ ਭੇਜਿਆ ਸੀ, ਜਿੱਥੇ ਕੁਝ ਵਿਅਕਤੀ ਪੋਕਲੇਨ ਜੇ.ਸੀ.ਬੀ ਦੁਆਰਾ ਨਾਜਾਇਜ਼ ਮਾਈਨਿੰਗ ਕਰਦੇ ਫੜੇ ਗਏ ਸਨ। ਉਨ੍ਹਾਂ ਦੱਸਿਆ ਕਿ ਪੁਲਸ ਟੀਮਾਂ ਨੇ ਮੌਕੇ ਤੋਂ ਪੋਕਲੇਨ ਜੇ.ਸੀ.ਬੀ ਅਤੇ ਟਰੈਕਟਰ-ਟਰਾਲੀ ਨੂੰ ਬਰਾਮਦ ਕਰ ਲਿਆ, ਜਦੋਂਕਿ ਪੋਕਲੇਨ ਚਾਲਕ ਦੀ ਪਛਾਣ ਸੁਨੀਲ ਕੁਮਾਰ ਵਜੋਂ ਹੋਈ ਅਤੇ ਕਰੈਸ਼ਰ ਚਾਲਕ ਦੀ ਪਛਾਣ ਪ੍ਰਕਾਸ਼ ਵਜੋਂ ਹੋਈ ਦੋਵੇਂ ਮੌਕੇ ਤੋਂ ਫ਼ਰਾਰ ਹੋ ਗਏ ਸਨ। 

ਪੜ੍ਹੋ ਇਹ ਵੀ ਖ਼ਬਰ: ਵੱਡੀ ਕਾਮਯਾਬੀ: 6 ਮਹੀਨੇ ਪਹਿਲਾਂ ਕਰਤਾਰਪੁਰ ਤੋਂ ਅਗਵਾ ਹੋਇਆ 13 ਸਾਲਾ ਬੱਚਾ ਜਲੰਧਰ ਦੇ ਢਾਬੇ ਤੋਂ ਬਰਾਮਦ

ਬਰਾਮਦ ਪੋਕਲੇਨ ਜੇਸੀਬੀ ਤਾਰਾਗੜ੍ਹ ਦੇ ਪਿੰਡ ਕੀੜੀ ਖੁਰਦ ਵਾਸੀ ਕ੍ਰਿਸ਼ਨਾ ਵਾਸ਼ਡ ਸਟੋਨ ਕਰੈਸ਼ਰ ਦੇ ਨਾਂ ’ਤੇ ਦਰਜ ਹੋਈ ਹੈ। ਇਸ ਤੋਂ ਬਾਅਦ ਪੁਲਸ ਤਰਫੋਂ ਐੱਫ.ਆਈ.ਆਰ ਨੰ. 49 ਤਹਿਤ ਦਰਜ ਕੀਤੀ ਗਈ। ਐੱਸ.ਐੱਸ.ਪੀ. ਸਾਹਿਬ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਕ੍ਰਿਸ਼ਨਾ ਵਾਸ਼ਡ ਸਟੋਨ ਕਰੈਸ਼ਰ ਵਿੱਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ 50 ਫੀਸਦੀ ਹਿੱਸੇਦਾਰੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਸਮੇਤ ਸਾਰਿਆਂ ਲਈ ਕਾਨੂੰਨ ਇਕ ਸਮਾਨ ਹੈ, ਜਿਸ ਜਗ੍ਹਾ ’ਤੇ ਮਾਈਨਿੰਗ ਹੋ ਰਹੀ ਸੀ, ਉਸ ਦੀ ਜਾਂਚ ਕਰਕੇ ਪੰਚਾਇਤੀ ਜ਼ਮੀਨ ਦਾ ਪਤਾ ਲੱਗਾ ਹੈ। ਇਸ ਕਾਰਨ ਐੱਫ.ਆਈ.ਆਰ. ਵਿੱਚ ਧਾਰਾ 379 ਸ਼ਾਮਲ ਕੀਤੀ ਗਈ ਹੈ। ਵਰਨਣਯੋਗ ਹੈ ਕਿ ਧਾਰਾ 379 ਦੇ ਲਾਗੂ ਹੋਣ ਨਾਲ ਹੁਣ ਸਾਰੇ ਪੰਜਾਂ ਦੋਸ਼ੀਆਂ ਦੀਆਂ ਮੁਸ਼ਕਿਲਾਂ ਵਧ ਜਾਣਗੀਆਂ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਡਰੀਮ ਸਿਟੀ ਦੇ ਬਾਹਰ ਚੱਲੀਆਂ ਅਨ੍ਹੇਵਾਹ ਗੋਲੀਆਂ, ਨੌਜਵਾਨ ਦੀ ਮੌਤ

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਕੋਈ ਵੀ ਗੈਰ-ਕਾਨੂੰਨੀ ਗਤੀਵਿਧੀ ਭਾਵੇਂ ਉਹ ਮਾਈਨਿੰਗ ਹੋਵੇ, ਨਸ਼ਾਖੋਰੀ ਹੋਵੇ ਜਾਂ ਸੱਟੇਬਾਜ਼ੀ ਹੋਵੇ, ਕਿਸੇ ਕੀਮਤ ’ਤੇ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਵੱਡੇ ਤੋਂ ਵੱਡੇ ਵਿਅਕਤੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਦੂਜੇ ਪਾਸੇ ਜੋਗਿੰਦਰ ਪਾਲ ਭੋਆ ਅਤੇ ਉਸਦੀ ਪਤਨੀ ਨੂੰ ਅਗਾਊਂ ਜ਼ਮਾਨਤ ਦੇਣ ਵਾਲੇ ਮਾਣਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਜੋਗਿੰਦਰ ਪਾਲ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ। ਦੂਜੇ ਪਾਸੇ ਉਨ੍ਹਾਂ ਦੀ ਪਤਨੀ ਕ੍ਰਿਸ਼ਨਾ ਦੇਵੀ ਨੂੰ ਮਾਣਯੋਗ ਅਦਾਲਤ ’ਚ ਅੰਤਰਿਮ ਜ਼ਮਾਨਤ ਦੇ ਦਿੱਤੀ ਗਈ ਹੈ ਅਤੇ ਅਗਲੀ ਤਰੀਕ 27 ਜੂਨ 2022 ਤੈਅ ਕੀਤੀ ਗਈ ਹੈ। ਜਦੋਂ ਪੁਲਸ ਇਸ ਮਾਮਲੇ ਵਿੱਚ ਦੁਬਾਰਾ ਰਿਕਾਰਡ ਪੇਸ਼ ਕਰੇਗੀ।


rajwinder kaur

Content Editor

Related News