ਸਾਬਕਾ CM ਚੰਨੀ ਦੇ ਭਾਣਜੇ ਹਨੀ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ, 2 ਮਈ ਨੂੰ ਹੋਵੇਗੀ ਅਗਲੀ ਸੁਣਵਾਈ

04/30/2022 6:11:47 PM

ਜਲੰਧਰ (ਰਾਹੁਲ ਕਾਲਾ)- ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫ਼ੋਰਸਮੈਂਟ ਡਾਇਰੈਕਟੋਰੇਟ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅੱਜ ਵੀ ਜਲੰਧਰ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਭੁਪਿੰਦਰ ਹਾਨੀ ਵੱਲੋਂ ਲਗਾਈ ਗਈ ਜ਼ਮਾਨਤ ਅਰਜ਼ੀ 'ਤੇ ਅੱਜ ਅਦਾਲਤ ਵਿੱਚ ਸੁਣਵਾਈ ਹੋਈ, ਜਿਸ ਦੌਰਾਨ ਦੋਵਾਂ ਧਿਰਾਂ ਦੇ ਵਕੀਲਾਂ ਵੱਲੋਂ ਆਪਣੇ ਆਪਣੇ ਪੱਖ ਅਦਾਲਤ ਮੂਹਰੇ ਰੱਖੇ ਗਏ। ਅਦਾਲਤ ਵਿੱਚ ਆਰਗੂਮੈਂਟ ਹੋਣ ਤੋਂ ਬਾਅਦ ਹਾਲੇ ਤੱਕ ਕੋਰਟ ਨੇ ਆਪਣਾ ਫ਼ੈਸਲਾ ਰਿਜ਼ਰਵ ਨਹੀਂ ਰੱਖਿਆ, ਜ਼ਮਾਨਤ ਅਰਜ਼ੀ 'ਤੇ ਹੁਣ ਅਗਲੀ ਸੁਣਵਾਈ 2 ਮਈ ਰੱਖ ਦਿੱਤੀ ਗਈ। ਅਦਾਲਤ ਅਗਲੀ ਸੁਣਵਾਈ ਵਿਚ ਫ਼ੈਸਲਾ ਸੁਣਾ ਸਕਦੀ ਹੈ। 

ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦੇ ਨਿਸ਼ਾਨੇ 'ਤੇ 'ਆਪ', ਪੰਚਾਇਤ ਮੰਤਰੀ ਧਾਲੀਵਾਲ 'ਤੇ ਲਾਇਆ ਵੱਡਾ ਇਲਜ਼ਾਮ

ਜਲੰਧਰ ਕੋਰਟ ਵਿਚ ਭੁਪਿੰਦਰ ਹਨੀ ਦੀ ਜ਼ਮਾਨਤ ਅਰਜ਼ੀ ਉਸ ਦੀ ਪਿਛਲੀ ਪੇਸ਼ੀ ਦੌਰਾਨ 29 ਅਪ੍ਰੈਲ ਨੂੰ ਲਗਾਈ ਗਈ ਸੀ, ਜਿਸ 'ਤੇ ਸੁਣਵਾਈ ਲਈ ਕੋਰਟ ਨੇ 27 ਅਪ੍ਰੈਲ ਤਾਰੀਖ਼ ਮੁਕੱਰਰ ਕੀਤੀ ਸੀ। 27 ਅਪ੍ਰੈਲ ਨੂੰ ਦੋਵਾਂ ਧਿਰਾਂ ਦੇ ਵਕੀਲਾਂ ਨੇ ਪੇਸ਼ ਹੋ ਕੇ ਜ਼ਮਾਨਤ ਅਰਜ਼ੀ 'ਤੇ ਆਪਣੇ ਆਪਣੇ ਤਰਕ ਵੀ ਰੱਖੇ ਸਨ। ਉਸ ਸਮੇਂ ਅਦਾਲਤ ਨੇ ਸੁਣਵਾਈ ਦੀ ਤਾਰੀਖ਼ ਨੂੰ ਅੱਗੇ ਵਧਾ ਕੇ 30 ਅਪ੍ਰੈਲ ਕਰ ਦਿੱਤਾ ਸੀ, ਜਿਸ ਤੋਂ ਬਾਅਦ ਅੱਜ ਜਲੰਧਰ ਅਦਾਲਤ ਵਿੱਚ ਸੁਣਵਾਈ ਹੋਈ ਪਰ ਅੱਜ ਵੀ ਭੁਪਿੰਦਰ ਹਨੀ ਨੂੰ ਕੋਈ ਰਾਹਤ ਨਹੀਂ ਮਿਲ ਸਕੀ। ਜਲੰਧਰ ਕੋਰਟ ਵਿੱਚ ਮਨੀ ਲਾਂਡਰਿੰਗ ਤਹਿਤ ਭੁਪਿੰਦਰ ਸਿੰਘ ਹਨੀ 'ਤੇ ਟਰਾਇਲ ਵੀ ਸ਼ੁਰੂ ਨੇ ਅਤੇ ਹਨੀ 2 ਮਈ ਤੱਕ ਜੁਡੀਸ਼ੀਅਲ ਕਸਟਡੀ ਵਿਚ ਹੈ। 

ਇਹ ਵੀ ਪੜ੍ਹੋ: ਰੂਪਨਗਰ ਦੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਸ਼ੱਕੀ ਹਾਲਾਤ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News