ਮਾਨ ਸਰਕਾਰ ਨੇ 'ਨਾਜਾਇਜ਼ ਮਾਈਨਿੰਗ' ਨੂੰ ਲੈ ਕੇ ਸੱਦੀ ਵੱਡੀ ਮੀਟਿੰਗ, ਨਵੀਂ ਨੀਤੀ ਬਾਰੇ ਹੋ ਸਕਦੈ ਐਲਾਨ
Thursday, Apr 07, 2022 - 10:19 AM (IST)
ਚੰਡੀਗੜ੍ਹ : ਪੰਜਾਬ 'ਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਵੱਲੋਂ ਅੱਜ ਵੱਡੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਜਾਵੇਗੀ। ਇਸ ਮੀਟਿੰਗ ਦੌਰਾਨ ਨਵੀਂ ਮਾਈਨਿੰਗ ਨੀਤੀ ਨੂੰ ਲੈ ਕੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : SYL ਸਮੇਤ ਪੰਜਾਬ ਨਾਲ ਜੁੜੇ ਮੁੱਦਿਆਂ ’ਤੇ ਇਕਮੁੱਠ ਹੋਈਆਂ ਹਰਿਆਣਾ ਦੀਆਂ ਸਿਆਸੀ ਪਾਰਟੀਆਂ
ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਨਾਜਾਇਜ਼ ਮਾਈਨਿੰਗ ਦਾ ਮੁੱਦਾ ਆਮ ਆਦਮੀ ਪਾਰਟੀ ਦੇ ਮੁੱਖ ਮੁੱਦਿਆਂ 'ਚ ਸ਼ਾਮਲ ਸੀ। ਪੰਜਾਬ 'ਚ ਲਗਾਤਾਰ ਨਾਜਾਇਜ਼ ਮਾਈਨਿੰਗ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇਸ ਬਾਰੇ ਕੋਈ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ 2 ਨੌਜਵਾਨਾਂ ਦੀ ਸ਼ਰਮਨਾਕ ਵਾਰਦਾਤ, ਹੋਟਲ 'ਚ ਲਿਜਾ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ