ਮਹਿਕਮੇ ਨੇ ਸਰਕਾਰ ਦੇ ਹੁਕਮਾਂ ਨੂੰ ਅੱਖੋਂ ਪਰੋਖੇ ਕਰਕੇ 15 ਦਿਨ ਲਈ ਮਾਈਨਿੰਗ ਕਰਨ ਦਾ ਜਾਰੀ ਕੀਤਾ ਪੱਤਰ

Saturday, Jul 03, 2021 - 10:35 AM (IST)

ਮਹਿਕਮੇ ਨੇ ਸਰਕਾਰ ਦੇ ਹੁਕਮਾਂ ਨੂੰ ਅੱਖੋਂ ਪਰੋਖੇ ਕਰਕੇ 15 ਦਿਨ ਲਈ ਮਾਈਨਿੰਗ ਕਰਨ ਦਾ ਜਾਰੀ ਕੀਤਾ ਪੱਤਰ

ਫਿਲੌਰ (ਭਾਖੜੀ)- ਸਥਾਨਕ ਸ਼ਹਿਰ ਦੇ ਪਿੰਡ ਸੇਲਕਿਆਣਾ ’ਚ ਨਾਜਾਇਜ਼ ਮਾਈਨਿੰਗ ਦਾ ਕੰਮ 15 ਦਿਨਾਂ ਲਈ ਸ਼ੁਰੂ ਹੋਣ ਜਾ ਰਿਹਾ ਹੈ। ਮਹਿਕਮੇ ਦੇ ਅਧਿਕਾਰੀਆਂ ਨੇ ਸਾਰੇ ਕਾਇਦੇ ਕਾਨੂੰਨ ਛਿੱਕੇ ਟੰਗ ਕੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਕ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਉਹ ਪਿੰਡ ਸੇਲਕਿਆਣਾ ਵਿਚ 15 ਦਿਨ ਲਈ ਮਾਈਨਿੰਗ ਦਾ ਕੰਮ ਮੁੜ ਸ਼ੁਰੂ ਕਰਵਾਉਣ ਜਾ ਰਹੇ ਹਨ। ਕੰਮ ’ਚ ਅਧਿਕਾਰੀ ਕਿਸੇ ਵੀ ਤਰ੍ਹਾਂ ਦਾ ਵਿਘਨ ਨਾ ਪਾਉਣ, ਇਸ ਦੇ ਲਈ ਮਾਈਨਿੰਗ ਮਹਿਕਮੇ ਦਾ ਅਧਿਕਾਰੀ ਖੁਦ ਫੋਨ ਕਰਕੇ ਅਧਿਕਾਰੀਆਂ ਨੂੰ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਕਹਿ ਰਿਹਾ ਹੈ।

ਸਰਕਾਰੀ ਹੁਕਮਾਂ ਮੁਤਾਬਕ ਅਜਿਹਾ ਕਦੇ ਹੋ ਹੀ ਨਹੀਂ ਸਕਦਾ, ਜਦੋਂ ਤੋਂ ਮਾਈਨਿੰਗ ਦਾ ਕੰਮ ਸ਼ੁਰੂ ਹੋਇਆ ਹੈ, ਉਦੋਂ ਤੋਂ 1 ਜੁਲਾਈ ਤੋਂ ਲੈ ਕੇ 3 ਮਹੀਨਿਆਂ ਲਈ ਮਾਈਨਿੰਗ ਦਾ ਕੰਮ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਂਦਾ ਹੈ ਪਰ ਇਸ ਵਾਰ ਵਿਭਾਗ ਦੇ ਅਧਿਕਾਰੀਆਂ ਨੇ ਸਾਰੇ ਕਾਨੂੰਨਾਂ ਨੂੰ ਅਣਡਿੱਠਾ ਕਰ ਕੇ ਇਸ ਤਰ੍ਹਾਂ ਮਨਜ਼ੂਰੀ ਦੇ ਕੇ ਹਰ ਕਿਸੇ ਨੂੰ ਚਿੰਤਾ ਵਿਚ ਪਾ ਦਿੱਤਾ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਸੁਖਮੀਤ ਡਿਪਟੀ ਕਤਲ ਕਾਂਡ ਸਬੰਧੀ ਦਵਿੰਦਰ ਬੰਬੀਹਾ ਗਰੁੱਪ ਨੇ ਮੁੜ ਪਾਈ ਪੋਸਟ, ਪੁਲਸ ਲਈ ਆਖੀ ਵੱਡੀ ਗੱਲ

ਹਜ਼ਾਰਾਂ ਪਿੰਡ ਵਾਸੀਆਂ ਨੂੰ ਭੁਗਤਣਾ ਹੋਵੇਗਾ ਖਮਿਆਜ਼ਾ
ਸਮਾਜਸੇਵੀ ਬਲਬੀਰ ਸਿੰਘ ਜੋ ਲਗਾਤਾਰ ਨਾਜਾਇਜ਼ ਮਾਈਨਿੰਗ ਦੇ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰ ਰਹੇ ਸਨ, ਨੇ ਦੱਸਿਆ ਕਿ ਉਨ੍ਹਾਂ ਨੂੰ ਤਾਂ ਪਹਿਲਾਂ ਹੀ ਪਤਾ ਲੱਗ ਚੁੱਕਾ ਸੀ ਕਿ ਠੇਕੇਦਾਰ ਅਧਿਕਾਰੀਆਂ ਨਾਲ ਮਿਲੀਭੁਗਤ ਕਰ ਕੇ ਉਥੇ 15 ਦਿਨ ਲਈ ਨਾਜਾਇਜ਼ ਮਾਈਨਿੰਗ ਦਾ ਕੰਮ ਸ਼ੁਰੂ ਕਰਨ ਜਾ ਰਿਹਾ ਹੈ, ਜੋ ਕਦੇ ਕਾਨੂੰਨ ਦੇ ਮੁਤਾਬਕ ਹੋ ਹੀ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਉਹ ਡੀ. ਸੀ. ਜਲੰਧਰ ਨੂੰ ਮਿਲ ਕੇ ਇਸ ਦੀ ਸ਼ਿਕਾਇਤ ਕਰਨਗੇ। ਜੇਕਰ ਹੇਠਲੇ ਪੱਧਰ ’ਤੇ ਅਧਿਕਾਰੀ ਕੰਮ ਸ਼ੁਰੂ ਕਰਵਾਉਂਦੇ ਹਨ ਤਾਂ ਉਹ ਇਨ੍ਹਾਂ ਦੀ ਵੀ ਸ਼ਿਕਾਇਤ ਕਰਨਗੇ। ਬਲਬੀਰ ਸਿੰਘ ਨੇ ਦੱਸਿਆ ਕਿ ਰੇਤੇ ਦੀਆਂ ਖੱਡਾਂ ਦੀ ਨੀਲਾਮੀ ਕਰਦੇ ਸਮੇਂ ਸਰਕਾਰ ਵੱਲੋਂ ਬਾਰਿਸ਼ਾਂ ਦੇ 3 ਮਹੀਨੇ ਲਈ ਉਥੇ ਪੂਰੀ ਤਰ੍ਹਾਂ ਕੰਮ ਬੰਦ ਕਰਨ ਦੇ ਲਿਖਤੀ ਨਿਰਦੇਸ਼ ਵੀ ਦਿੱਤਾ ਹੈ ਪਰ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੇ ਉਨ੍ਹਾਂ ਹੁਕਮਾਂ ਨੂੰ ਨਜ਼ਰਅੰਦਾਜ਼ ਕਰ ਕੇ ਸਾਬਤ ਕਰ ਦਿਖਾਇਆ ਹੈ ਕਿ ਉਨ੍ਹਾਂ ਨੂੰ ਸਰਕਾਰ ਦੀ ਕੋਈ ਪ੍ਰਵਾਹ ਨਹੀਂ।

ਇਹ ਵੀ ਪੜ੍ਹੋ: ਭਾਰਤੀ ਫ਼ੌਜ 'ਚ ਤਾਇਨਾਤ ਨੂਰਪੁਰਬੇਦੀ ਦੇ ਸੈਨਿਕ ਦੀ ਡਿਊਟੀ ਦੌਰਾਨ ਮੌਤ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ 

ਫਿਲੌਰ ਦੇ ਹਾਲਾਤ ਨਾਜ਼ੁਕ, ਬਾਰਿਸ਼ਾਂ ਵਿਚ ਟੁੱਟ ਸਕਦਾ ਹੈ ਸਤਲੁਜ ਬੰਨ੍ਹ : ਦਮਨਵੀਰ ਫਿਲੌਰ
ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਸਰਵਨ ਸਿੰਘ ਫਿਲੌਰ ਦੇ ਸਪੁੱਤਰ ਦਮਨਵੀਰ ਫਿਲੌਰ ਨੇ ਕਿਹਾ ਕਿ ਫਿਲੌਰ ਅਤੇ ਉਸ ਦੇ ਨਾਲ ਲਗਦੇ ਪਿੰਡਾਂ ਦੇ ਹਾਲਾਤ ਨਾਜਾਇਜ਼ ਮਾਈਨਿੰਗ ਕਾਰਨ ਇਸ ਤਰ੍ਹਾਂ ਦੇ ਹੋ ਗਏ ਹਨ ਕਿ ਕਦੇ ਵੀ ਬਾਰਿਸ਼ਾਂ ਦੇ ਦਿਨਾਂ ਵਿਚ ਸਤਲੁਜ ਬੰਨ੍ਹ ਟੁੱਟ ਸਕਦਾ ਹੈ, ਜਿਸ ਦਾ ਖਮਿਆਜ਼ਾ ਕਈ ਪਿੰਡਾਂ ਦੇ ਵਾਸੀਆਂ ਨੂੰ ਭੁਗਤਣਾ ਪੈ ਸਕਦਾ ਹੈ।
ਦਮਨਵੀਰ ਨੇ ਦੱਸਿਆ ਕਿ ਨਾਜਾਇਜ਼ ਮਾਈਨਿੰਗ ਵਿਰੁੱਧ ਇਲਾਕਾ ਨਿਵਾਸੀ ਵੀ ਪ੍ਰਸ਼ਾਸਨ ਕੋਲ ਸ਼ਿਕਾਇਤਾਂ ਕਰ ਚੁੱਕੇ ਹਨ। ਹੈਰਾਨੀ ਦੀ ਗੱਲ ਹੈ ਕਿ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਉਕਤ ਠੇਕੇਦਾਰ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਅਤੇ ਨਾ ਹੀ ਸਥਾਨਕ ਵਿਧਾਇਕ ਨੇ ਇਸ ਨਾਜਾਇਜ਼ ਮਾਈਨਿੰਗ ਵਿਰੁੱਧ ਕੋਈ ਆਵਾਜ਼ ਬੁਲੰਦ ਕੀਤੀ ਹੈ।

ਇਹ ਵੀ ਪੜ੍ਹੋ: ਸੋਨੀਆ ਗਾਂਧੀ ਨਾਲ ਨਹੀਂ ਹੋ ਸਕੀ ਮੁਲਾਕਾਤ, ਪਟਿਆਲਾ ਪਰਤੇ ਨਵਜੋਤ ਸਿੰਘ ਸਿੱਧੂ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News